19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸੂਬਾ ਸਰਕਾਰ ਅਧਿਆਪਕਾਂ ਦੀਆਂ ਰਾਸ਼ਨ ਕਾਰਡ ਵੈਰੀਫਿਕੇਸ਼ਨ ’ਤੇ ਲਗਾਈਆਂ ਡਿਊਟੀਆਂ ਤੁਰੰਤ ਰੱਦ ਕਰੇ-ਵੜੈਚ

ਕਪੂਰਥਲਾ, 18 ਸਤੰਬਰ (ਸਡਾਨਾ)-ਆਮ ਆਦਮੀ ਪਾਰਟੀ ਦੀ ਸਿੱਖਿਆ ਕ੍ਰਾਂਤੀ ਰੁਕਣ ਦਾ ਨਾਂਅ ਨਹੀਂ ਲੈ ਰਹੀ | ਇਸੇ ਸਾਲ ਪਹਿਲਾਂ ਹਜਾਰਾਂ ਅਧਿਆਪਕ ਮਰਦਮਸ਼ੁਮਾਰੀ ਦੀ ਡਿਊਟੀ ਲਈ ਲਗਾਏ ਗਏ ਤੇ ਉਸ ਤੋਂ ਬਾਅਦ ਸੈਂਕੜੇ ਅਧਿਆਪਕ ਬੀ. ਐਲ.

ਅਜੀਤ ਡੈਸਕ 19-09-2026
ਕਪੂਰਥਲਾ, 18 ਸਤੰਬਰ (ਸਡਾਨਾ)-ਆਮ ਆਦਮੀ ਪਾਰਟੀ ਦੀ ਸਿੱਖਿਆ ਕ੍ਰਾਂਤੀ ਰੁਕਣ ਦਾ ਨਾਂਅ ਨਹੀਂ ਲੈ ਰਹੀ | ਇਸੇ ਸਾਲ ਪਹਿਲਾਂ ਹਜਾਰਾਂ ਅਧਿਆਪਕ ਮਰਦਮਸ਼ੁਮਾਰੀ ਦੀ ਡਿਊਟੀ ਲਈ ਲਗਾਏ ਗਏ ਤੇ ਉਸ ਤੋਂ ਬਾਅਦ ਸੈਂਕੜੇ ਅਧਿਆਪਕ ਬੀ.ਐਲ.ਓ. ਡਿਊਟੀਆਂ ‘ਤੇ ਚੱਲ ਰਹੇ ਹਨ, ਜਿਨ੍ਹਾਂ ਨੂੰ ਐਸ.ਆਈ.ਆਰ. ਦੇ ਕੰਮ ਕਰਨ ਲਈ ਸਕੂਲਾਂ ਤੋਂ ਬਾਹਰ ਹੋਣਾ ਪਿਆ ਤੇ ਅਜੇ ਇਹ ਕੰਮ ਮੁੱਕਿਆ ਨਹੀਂ ਸੀ ਤੇ ਜਿਹੜੇ ਅਧਿਆਪਕ ਸਕੂਲਾਂ ਵਿਚ ਰਹਿ ਗਏ ਸਨ, ਉਨ੍ਹਾਂ ਨੂੰ ਵੀ ਹੁਣ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦੀਆਂ ਡਿਊਟੀਆਂ ‘ਤੇ ਲਗਾ ਕੇ ਸਕੂਲੋਂ ਬਾਹਰ ਕਰ ਦਿੱਤਾ ਗਿਆ ਹੈ | ਇਸ ਸਬੰਧੀ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਰਸ਼ਪਾਲ ਸਿੰਘ ਵੜੈਚ ਨੇ ਕਿਹਾ ਕਿ ਬੇਲੋੜੀਆਂ ਡਿਊਟੀਆਂ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ ਤੇ ਸਰਕਾਰ ਸਿੱਖਿਆ ਕ੍ਰਾਂਤੀ ਦੇ ਗੁਣ ਗਾਉਂਦੇ ਨਹੀਂ ਥੱਕ ਰਹੀ | ਉਨ੍ਹਾਂ ਕਿਹਾ ਕਿ ਅਧਿਆਪਕਾਂ ਪਾਸੋਂ ਪੜ੍ਹਾਉਣ ਤੋਂ ਇਲਾਵਾ ਹੋਰ ਕਈ ਕੰਮ ਨਹੀਂ ਲਿਆ ਜਾਣਾ ਚਾਹੀਦਾ ਤੇ ਇਹ ਹੀ ਵਾਅਦੇ ਕਰਦੀ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਸੀ, ਪਰ ਹੁਣ ਇਸ ਦੇ ਉਲਟ ਅਧਿਆਪਕਾਂ ਪਾਸੋਂ ਪੜ੍ਹਾਉਣ ਤੋਂ ਇਲਾਵਾ ਬਾਕੀ ਹਰ ਕੰਮ ਕਰਵਾਇਆ ਜਾ ਰਿਹਾ ਹੈ ਤੇ ਹੁਣ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਸਬੰਧੀ ਲਗਾਈ ਗਈ ਡਿਊਟੀ ਕਾਰਨ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਰਾਸ਼ਨ ਕਾਰਡ ਵੈਰੀਫਿਕੇਸ਼ਨ ‘ਤੇ ਲਗਾਈਆਂ ਗਈਆਂ ਡਿਊਟੀਆ ਂ ਤੁਰੰਤ ਰੱਦ ਕੀਤੀਆਂ ਜਾਣ, ਨਹੀਂ ਤਾਂ ਮਜਬੂਰਨ ਅਧਿਆਪਕਾਂ ਨੂੰ ਸੰਘਰਸ਼ ਕਰਨਾ ਪਵੇਗਾ | ਇਸ ਮੌਕੇ ਗੁਰਮੇਲ ਸਿੰਘ ਤਲਵੰਡੀ ਚੌਧਰੀਆਂ, ਸ਼ਿੰਦਰ ਸਿੰਘ, ਅਵਤਾਰ ਸਿੰਘ, ਬਰਿੰਦਰ ਸਿੰਘ ਮਾਨ, ਰੇਸ਼ਮ ਸਿੰਘ, ਪੰਕਜ ਮਰਵਾਹਾ, ਦਵਿੰਦਰ ਸਿੰਘ, ਲਕਸ਼ਦੀਪ ਸ਼ਰਮਾ, ਅਮਨਦੀਪ ਸਿੰਘ, ਤਜਿੰਦਰਪਾਲ ਸਿੰਘ, ਵਿਵੇਕ ਕੁਮਾਰ, ਜਸਵਿੰਦਰ ਸਿੰਘ, ਮਨਜਿੰਦਰ ਸਿੰਘ, ਕੰਵਲਪ੍ਰੀਤ ਸਿੰਘ ਕੌੜਾ, ਸੁਖਵਿੰਦਰ ਸਿੰਘ ਕਾਲੇਵਾਲ, ਦੀਪਕ ਚਾਵਲਾ, ਰਣਜੀਤ ਸਿੰਘ, ਜਸਬੀਰ ਸਿੰਘ ਚੀਮਾ, ਗੁਰਪ੍ਰੀਤ ਸਿੰਘ ਟਿੱਬਾ, ਯਾਦਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਡੇਂਗੂ ਦੀ ਰੋਕਥਾਮ ਲਈ ਵੱਖ-ਵੱਖ ਖੇਤਰਾਂ ਵਿਚ ਨਿਯਮਤ ਫੋਗਿੰਗ ਕਰਵਾਈ ਜਾ ਰਹੀ ਹੈ-ਅਨੂਪਮ ਕਲੇਰ ਸ਼ਹਿਰ ਵਿਚ ਡੇਂਗੂ ਦਾ ਕੋ... ਅਗਲੀ ਖ਼ਬਰ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ ਨੂੰ ਲੈ ਕੇ ਢਿਲਵਾਂ ਦੀਆਂ ਸੰਗਤਾਂ ’ਚ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।