19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗਣੇਸ਼ ਪੂਜਾ ਸਮਾਗਮ ’ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਉਨ੍ਹਾਂ ਦੇ ਸਪੁੱਤਰ ਨੇ ਕੀਤੀ ਸ਼ਿਰਕਤ ਗਣੇਸ਼ ਜੀ ਦਾ ਅਸ਼ੀਰਵਾਦ ਲੈ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ ; ਪ੍ਰਬੰਧਕਾਂ ਵੱਲੋਂ ਕੀਤਾ ਗਿਆ ਸਨਮਾਨ

ਭੁਲੱਥ, 18 ਸਤੰਬਰ (ਮਨਜੀਤ ਸਿੰਘ ਰਤਨ)-ਮਹਾਂਮਾਈ ਚਿੰਤਪੁਰਨੀ ਕਲੱਬ ਭੁਲੱਥ ਵੱਲੋਂ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਏ ਜਾ ਰਹੇ ਗਣੇਸ਼ ਪੂਜਾ ਉਤਸਵ ਦੌਰਾਨ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਸਪੁੱਤਰ ਮਹਿਤਾਬ ਸਿੰਘ ਖਹਿਰਾ ਸਮੇਤ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨੇ ਭਗਵਾਨ ਗਣੇਸ਼ ਜੀ ਦੀ ਪੂਜਾ-ਅਰਚਨਾ ਕਰਦਿਆਂ ਗਣੇਸ਼ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ | ਇਸ ਮੌਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਸੰਬੋਧਨ ਦੌਰਾਨ ਭਗਵਾਨ ਗਣੇਸ਼ ਜੀ ਦੇ ਧਾਰਮਿਕ ਅਤੇ ਅਧਿਆਤਮਿਕ ਮਹੱਤਵ ਬਾਰੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਭਗਵਾਨ ਗਣੇਸ਼ ਜੀ ਨੂੰ ਵਿਘਨਹਰਤਾ ਅਤੇ ਬੁੱਧੀ ਦੇ ਦੇਵਤਾ ਵਜੋਂ ਪੂਜਿਆ ਜਾਂਦਾ ਹੈ | ਉਨ੍ਹਾਂ ਨੇ ਸਮੂਹ ਸੰਗਤ ਨੂੰ ਗਣੇਸ਼ ਉਤਸਵ ਦੀ ਵਧਾਈ ਦਿੰਦਿਆਂ ਧਾਰਮਿਕ ਸਮਾਗਮਾਂ ਰਾਹੀਂ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ | ਸਮਾਗਮ ਦੌਰਾਨ ਮਹਾਮਾਈ ਚਿੰਤਪੁਰਨੀ ਕਲੱਬ ਦੇ ਪ੍ਰਬੰਧਕਾਂ ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ ਸਪੁੱਤਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ‘ਤੇ ਧਾਰਮਿਕ ਸਮਾਗਮ ਦੌਰਾਨ ਸੰਗਤ ਵੱਲੋਂ ਭਗਵਾਨ ਗਣੇਸ਼ ਜੀ ਦੀ ਪੂਜਾ-ਅਰਚਨਾ ਕੀਤੀ ਜਾ ਰਹੀ ਸੀ ਅਤੇ ਭਜਨ-ਕੀਰਤਨ ਰਾਹੀਂ ਮਾਹੌਲ ਨੂੰ ਭਗਤੀਮਈ ਬਣਾਇਆ ਗਿਆ ਸੀ | ਇਸ ਮੌਕੇ ਤੇ ਰਮਨ ਬੱਬਰ, ਸੁਰਿੰਦਰ ਕੱਕੜ, ਬਨਾਰਸੀ ਦਾਸ ਖੁੱਲਰ, ਸਤਪਾਲ ਵਧਾਵਨ, ਅਜੇ ਅਰੋੜਾ, ਲਖਵਿੰਦਰ ਮੁਲਤਾਨੀ, ਪਰਮਜੀਤ ਗੋਗਨਾ, ਜਤਿੰਦਰ ਟਿੰਕੂ, ਗੁਰਦੀਪ ਬੱਬਰ, ਮਨਜੀਤ ਸਿੰਘ ਭੂਈ, ਰਾਜ ਗੋਗਨਾ, ਮਿਸਤਰੀ ਸੰਤੋਖ ਸਿੰਘ, ਰਾਜੂ ਯਾਦਵ, ਪੰਡਤ ਰਤਨ ਲਾਲ ਸ਼ਰਮਾ ਅਤੇ ਹੋਰ ਹਾਜ਼ਰ ਸਨ |

ਅਜੀਤ ਡੈਸਕ 19-09-2026

ਪਿਛਲੀ ਖ਼ਬਰ ਆਨੰਦ ਕਾਲਜ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਲੱਖ ਵਰਿਆਂਹ ਤੋਂ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਭਰਵਾਂ ਸਮਰਥਨ, ਕਈ ਪਰਿਵਾਰਾਂ ਨੇ ਦਿੱਤਾ ਸਾਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।