ਆਨੰਦ ਕਾਲਜ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਸਬੰਧੀ ਸੈਮੀਨਾਰ ਕਰਵਾਇਆ
ਕਪੂਰਥਲਾ, 18 ਸਤੰਬਰ (ਸਡਾਨਾ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਐਡਵੋਕੇਟ ਪਵਨ ਕਾਲੀਆ ਅਤੇ ਅਮਨ ਗਾਂਧੀ ਵਿਸ਼ੇਸ਼ ਤੌਰ ‘ਤੇ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ | ਉਨ੍ਹਾਂ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਕਾਨੂੰਨ ਦੀ ਨਜ਼ਰ ਤੋਂ ਲੋਕਤੰਤਰ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਲੋਕਤੰਤਰ ਇਕ ਸਿਰਫ਼ ਸਾਸ਼ਨ ਪ੍ਰਣਾਲੀ ਨਹੀਂ, ਬਲਕਿ ਨਾਗਰਿਕਾਂ ਨੂੰ ਸਮਾਨਤਾ ਅਤੇ ਨਿਆਂ ਦਾ ਅਧਿਕਾਰ ਦਿੰਦਾ ਹੈ | ਇਸ ਕਾਰਨ ਨੌਜਵਾਨਾਂ ਨੂੰ ਵੀ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਣਾ ਚਾਹੀਦਾ ਹੈ | ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਇਸ ਸੈਮੀਨਾਰ ਨੂੰ ਪਿ੍ੰਸੀਪਲ ਡਾ.
ਕਪੂਰਥਲਾ, 18 ਸਤੰਬਰ (ਸਡਾਨਾ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਐਡਵੋਕੇਟ ਪਵਨ ਕਾਲੀਆ ਅਤੇ ਅਮਨ ਗਾਂਧੀ ਵਿਸ਼ੇਸ਼ ਤੌਰ ‘ਤੇ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ | ਉਨ੍ਹਾਂ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਕਾਨੂੰਨ ਦੀ ਨਜ਼ਰ ਤੋਂ ਲੋਕਤੰਤਰ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਲੋਕਤੰਤਰ ਇਕ ਸਿਰਫ਼ ਸਾਸ਼ਨ ਪ੍ਰਣਾਲੀ ਨਹੀਂ, ਬਲਕਿ ਨਾਗਰਿਕਾਂ ਨੂੰ ਸਮਾਨਤਾ ਅਤੇ ਨਿਆਂ ਦਾ ਅਧਿਕਾਰ ਦਿੰਦਾ ਹੈ | ਇਸ ਕਾਰਨ ਨੌਜਵਾਨਾਂ ਨੂੰ ਵੀ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਣਾ ਚਾਹੀਦਾ ਹੈ | ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਇਸ ਸੈਮੀਨਾਰ ਨੂੰ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ | ਅੰਤ ਵਿਚ ਮੁੱਖ ਬੁਲਾਰਿਆਂ ਨੂੰ ਕਾਲਜ ਵਲੋਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |