20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਲਾਕ ਪੱਧਰੀ ਖੇਡਾਂ ’ ਚ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਰਹੀ ਝੰਡੀ

ਫਗਵਾੜਾ, 19 ਸਤੰਬਰ-ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਤੋਂ ਖ਼ਾਲਸਾਈ ਰਵਾਇਤਾਂ ਅਨੁਸਾਰ ਆਪਣੇ ਅਗਲੇ ਪੜਾਅ ਗੁਰਦੁਆਰਾ ਥੰਮ ਜੀ ਸਾਹਿਬ, ਕਰਤਾਰਪੁਰ (ਜਲੰਧਰ) ਲਈ ਰਵਾਨਾ ਹੋਇਆ | ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਪ੍ਰੇਰਣਾ ਕੀਤੀ | ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ਮਸ਼ੇਰ ਸਿੰਘ ਨੇ ਵੀ ਹਾਜ਼ਰੀ ਭਰੀ | ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਪਾਤਿਸ਼ਾਹ ਦੇ ਹੁਕਮ ਅਤੇ ਸਿੱਖੀ ਦੇ ਮੂਲ ਸਿਧਾਂਤਾਂ ਨੂੰ ਸੰਗਤ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਮੀਰੀ-ਪੀਰੀ ਖ਼ਾਲਸਾ ਮਾਰਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਾਹਮਣੇ ਸਭ ਤੋਂ ਵੱਡੀਆਂ ਚੁਣੌਤੀਆਂ ’ਚੋਂ ਇਕ ਨਸ਼ਾ ਹੈ, ਪਿੰਡਾਂ ਵਿਚ ਨੌਜਵਾਨਾਂ ਦੇ ਨਸ਼ਿਆਂ ਦੀ ਲਪੇਟ ਵਿਚ ਆਉਣ ਦੀਆਂ ਗੱਲਾਂ ਸੁਣ ਕੇ ਹਰ ਸੰਵੇਦਨਸ਼ੀਲ ਮਨ ਦੁਖੀ ਹੁੰਦਾ ਹੈ | ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਤੌਰ ’ਤੇ ਬਾਈਕਾਟ ਕਰਨਾ ਚਾਹੀਦਾ ਹੈ ਅਤੇ ਆਪਣੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਪਰਿਵਾਰ, ਸਮਾਜ ਅਤੇ ਪੰਥ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ ਦੀ ਪਾਵਨ ਧਰਤੀ ਹੈ | ਇਸ ਧਰਤੀ ਨੂੰ ਛੱਡ ਕੇ ਪੱਕੇ ਤੌਰ ‘ਤੇ ਬਾਹਰ ਵੱਸਣ ਦਾ ਵਧ ਰਿਹਾ ਰੁਝਾਨ ਚਿੰਤਾ ਦਾ ਵਿਸ਼ਾ ਹੈ | ਪੰਜਾਬ ਸਾਡਾ ਘਰ ਹੈ, ਇਸ ਦੀ ਮਿੱਟੀ ਅਤੇ ਵਿਰਾਸਤ ਨਾਲ ਸਾਡਾ ਡੂੰਘਾ ਨਾਤਾ ਹੈ | ਇਸ ਲਈ ਆਪਣੀ ਧਰਤੀ, ਆਪਣੀ ਬੋਲੀ ਅਤੇ ਆਪਣੀ ਵਿਰਾਸਤ ਦੀ ਸੰਭਾਲ ਲਈ ਸਾਨੂੰ ਸੁਚੇਤ ਹੋ ਕੇ ਯਤਨ ਕਰਨੇ ਚਾਹੀਦੇ ਹਨ | ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਿੱਖ ਸਿਧਾਂਤਾਂ ਦੇ ਪ੍ਰਚਾਰ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਕਰਨ ਲਈ ਆਰੰਭ ਹੋਇਆ ਸੀ | ਇਸ ਖ਼ਾਲਸਾ ਮਾਰਚ ਦੌਰਾਨ ਹਜ਼ਾਰਾਂ ਸੰਗਤਾਂ ਨੇ ਅੰਮਿ੍ਤ ਛਕਣ, ਕੇਸ ਰੱਖਣ, ਬਾਣੀ ਬਾਣੇ ਦੇ ਧਾਰਨੀ ਹੋਣ ਅਤੇ ਗੁਰਬਾਣੀ ਅਨੁਸਾਰ ਜੀਵਨ ਜਿਊਣ ਦਾ ਪ੍ਰੇਰਣਾਦਾਇਕ ਸੰਕਲਪ ਲਿਆ ਹੈ | ਮੀਰੀ - ਪੀਰੀ ਦੇ ਸਿਧਾਂਤ ਨੂੰ ਜੀਵਨ ਦਾ ਆਧਾਰ ਬਣਾਉਣ ਲਈ ਸੰਗਤਾਂ ’ਚ ਪੈਦਾ ਹੋ ਰਹੀ ਇਹ ਚੇਤਨਾ ਖ਼ਾਲਸਾ ਮਾਰਚ ਦੇ ਮੁੱਖ ਉਦੇਸ਼ਾਂ ਦੀ ਪ੍ਰਾਪਤੀ ਨੂੰ ਦਰਸਾਉਂਦੀ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਸੈਂਕੜੇ ਪਿੰਡਾਂ ’ਚੋਂ ਲੰਘ ਚੁੱਕੇ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਸੰਗਤ ਵੱਲੋਂ ਮਿਲ ਰਿਹਾ ਬੇਮਿਸਾਲ ਪਿਆਰ ਅਤੇ ਉਤਸ਼ਾਹ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਦੀ ਧਰਤੀ ਅੱਜ ਵੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ | ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ੀਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ’ਚ ਸੁਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਨਿਭਾਈ | ਖ਼ਾਲਸਾ ਮਾਰਚ ਦੌਰਾਨ ਜਿੱਥੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ, ਉੱਥੇ ਹੀ ਪੁਲਿਸ ਪ੍ਰਸ਼ਾਸਨ ਵਲੋਂ ਸਲਾਮੀ ਦੇ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ | ਵੱਖ-ਵੱਖ ਪੜਾਵਾਂ ‘ਤੇ ਸੰਗਤ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਸੁਖਚੈਨਆਣਾ ਸਾਹਿਬ ਤੋਂ ਚਾਲੇ ਪਾ ਕੇ ਗੌਂਸਪੁਰ ਬਾਈਪਾਸ, ਹੁਸ਼ਿਆਰਪੁਰ ਚੌਕ, ਖੁਰਮਪੁਰ, ਅੱਡਾ ਸ੍ਰੀ ਹਰਗੋਬਿੰਦਗੜ੍ਹ ਭੋਗਪੁਰ, ਰਾਵਲਪਿੰਡੀ, ਰਿਹਾਣਾ ਜੱਟਾ, ਮੇਹਟੀਆਣਾ ਹੁੰਦਾ ਹੋਇਆ ਵਾਇਆ ਕਾਲਰਾ, ਨਿਰਮਲ ਕੁਟੀਆ ਜੌਹਲਾਂ, ਰਾਮਾ ਮੰਡੀ ਹੁੰਦਾ ਹੋਇਆ ਕਰਤਾਰਪੁਰ ਪੁੱਜਾ | ਇਸ ਮੌਕੇ ਮੈਨੇਜਰ ਨਰਿੰਦਰ ਸਿੰਘ ਫਗਵਾੜਾ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਪਰਮਜੀਤ ਸਿੰਘ ਰਾਏਪੁਰ, ਬੀਬੀ ਦਵਿੰਦਰ ਕੌਰ ਕਾਲੜਾ, ਸੰਤ ਗੁਰਚਰਨ ਸਿੰਘ ਪੰਡਵਾ, ਸੰਤ ਅਮਰਜੀਤ ਸਿੰਘ ਹਰਖੋਵਾਲ, ਸੰਤ ਤਲਵਿੰਦਰ ਸਿੰਘ ਪਰਮੇਸ਼ਰ ਭੋਗਪੁਰ, ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਸ਼ਹਿਰੀ, ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਦਿਹਾਤੀ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਗੁਰਦੀਪ ਸਿੰਘ ਖੇੜਾ, ਤਜਿੰਦਰ ਸਿੰਘ ਬਾਵਾ , ਗੁਰਮੀਤ ਸਿੰਘ ਰਾਵਲਪਿੰਡੀ, ਸਾਬਕਾ ਮੈਂਬਰ ਹਰਜਿੰਦਰ ਸਿੰਘ ਲੱਲੀਆ, ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ, ਭਗਵੰਤ ਸਿੰਘ ਧੰਗੇੜਾ ਸਕੱਤਰ, ਮੀਤ ਸਕੱਤਰ ਸੁਖਬੀਰ ਸਿੰਘ, ਜਗਦੇਵ ਸਿੰਘ ਹੈੱਡ ਪ੍ਰਚਾਰਕ, ਹਰਜੀਤ ਸਿੰਘ ਨਿਗਰਾਨ, ਬਲਜਿੰਦਰ ਸਿੰਘ ਠੇਕੇਦਾਰ, ਹਰਵਿੰਦਰ ਸਿੰਘ ਵਾਲੀਆ, ਮੁਖ਼ਤਿਆਰ ਸਿੰਘ, ਸੰਤ ਹਰਦੀਪ ਸਿੰਘ ਰਿਹਾਣਾ ਜੱਟਾ, ਅਨੀਤਾ ਸੋਮ ਪ੍ਰਕਾਸ਼, ਧਰਮਿੰਦਰ ਕੁਮਾਰ ਟੋਨੀ, ਬਿੰਦਰ ਸਿੰਘ ਰਾਵਲਪਿੰਡੀ, ਰਣਜੀਤ ਸਿੰਘ ਜੀਤੀ, ਕੁਲਵਿੰਦਰ ਸਿੰਘ ਕਿੰਦਾ, ਅੰਮਿ੍ਤਪਾਲ ਸਿੰਘ ਖੁਰਮਪੁਰ, ਜਤਿੰਦਰਪਾਲ ਸਿੰਘ ਪਲਾਹੀ, ਸਰੂਪ ਸਿੰਘ ਖਲਵਾੜਾ, ਬਹਾਦਰ ਸਿੰਘ ਸੰਗਤਪੁਰ, ਜਸਵੀਰ ਸਿੰਘ ਟਿੱਬੀ, ਹਰਵਿੰਦਰ ਸਿੰਘ ਵਾਲੀਆ, ਬਲਜੀਤ ਸਿੰਘ ਵਾਲੀਆ, ਜਸਵਿੰਦਰ ਸਿੰਘ ਭਗਤਪੁਰਾ, ਸੁਖਦੀਪ ਸਿੰਘ ਵਾਲੀਆ, ਸੁਰਿੰਦਰ ਸਿੰਘ ਦਰਵੇਸ਼ ਪਿੰਡ, ਪ੍ਰਚਾਰਕ ਜਸਵਿੰਦਰ ਸਿੰਘ ਛਾਪਾ, ਗੁਰਦਿਆਲ ਸਿੰਘ ਕਾਲੜਾ, ਵਧੀਕ ਸਕੱਤਰ. ਜਰਨੈਲ ਸਿੰਘ ਬਹਿਲ, ਰਾਜਿੰਦਰ ਸਿੰਘ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸਤਨਾਮ ਸਿੰਘ ਮਜੀਠਾ ਰੋਡ, ਇੰਚਾਰਜ.

ਅਜੀਤ ਡੈਸਕ 20-09-2026
ਫਗਵਾੜਾ, 19 ਸਤੰਬਰ-ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਤੋਂ ਖ਼ਾਲਸਾਈ ਰਵਾਇਤਾਂ ਅਨੁਸਾਰ ਆਪਣੇ ਅਗਲੇ ਪੜਾਅ ਗੁਰਦੁਆਰਾ ਥੰਮ ਜੀ ਸਾਹਿਬ, ਕਰਤਾਰਪੁਰ (ਜਲੰਧਰ) ਲਈ ਰਵਾਨਾ ਹੋਇਆ | ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਪ੍ਰੇਰਣਾ ਕੀਤੀ | ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ਮਸ਼ੇਰ ਸਿੰਘ ਨੇ ਵੀ ਹਾਜ਼ਰੀ ਭਰੀ | ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਪਾਤਿਸ਼ਾਹ ਦੇ ਹੁਕਮ ਅਤੇ ਸਿੱਖੀ ਦੇ ਮੂਲ ਸਿਧਾਂਤਾਂ ਨੂੰ ਸੰਗਤ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਮੀਰੀ-ਪੀਰੀ ਖ਼ਾਲਸਾ ਮਾਰਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਾਹਮਣੇ ਸਭ ਤੋਂ ਵੱਡੀਆਂ ਚੁਣੌਤੀਆਂ ’ਚੋਂ ਇਕ ਨਸ਼ਾ ਹੈ, ਪਿੰਡਾਂ ਵਿਚ ਨੌਜਵਾਨਾਂ ਦੇ ਨਸ਼ਿਆਂ ਦੀ ਲਪੇਟ ਵਿਚ ਆਉਣ ਦੀਆਂ ਗੱਲਾਂ ਸੁਣ ਕੇ ਹਰ ਸੰਵੇਦਨਸ਼ੀਲ ਮਨ ਦੁਖੀ ਹੁੰਦਾ ਹੈ | ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਤੌਰ ’ਤੇ ਬਾਈਕਾਟ ਕਰਨਾ ਚਾਹੀਦਾ ਹੈ ਅਤੇ ਆਪਣੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਪਰਿਵਾਰ, ਸਮਾਜ ਅਤੇ ਪੰਥ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ ਦੀ ਪਾਵਨ ਧਰਤੀ ਹੈ | ਇਸ ਧਰਤੀ ਨੂੰ ਛੱਡ ਕੇ ਪੱਕੇ ਤੌਰ ‘ਤੇ ਬਾਹਰ ਵੱਸਣ ਦਾ ਵਧ ਰਿਹਾ ਰੁਝਾਨ ਚਿੰਤਾ ਦਾ ਵਿਸ਼ਾ ਹੈ | ਪੰਜਾਬ ਸਾਡਾ ਘਰ ਹੈ, ਇਸ ਦੀ ਮਿੱਟੀ ਅਤੇ ਵਿਰਾਸਤ ਨਾਲ ਸਾਡਾ ਡੂੰਘਾ ਨਾਤਾ ਹੈ | ਇਸ ਲਈ ਆਪਣੀ ਧਰਤੀ, ਆਪਣੀ ਬੋਲੀ ਅਤੇ ਆਪਣੀ ਵਿਰਾਸਤ ਦੀ ਸੰਭਾਲ ਲਈ ਸਾਨੂੰ ਸੁਚੇਤ ਹੋ ਕੇ ਯਤਨ ਕਰਨੇ ਚਾਹੀਦੇ ਹਨ | ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਿੱਖ ਸਿਧਾਂਤਾਂ ਦੇ ਪ੍ਰਚਾਰ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਕਰਨ ਲਈ ਆਰੰਭ ਹੋਇਆ ਸੀ | ਇਸ ਖ਼ਾਲਸਾ ਮਾਰਚ ਦੌਰਾਨ ਹਜ਼ਾਰਾਂ ਸੰਗਤਾਂ ਨੇ ਅੰਮਿ੍ਤ ਛਕਣ, ਕੇਸ ਰੱਖਣ, ਬਾਣੀ ਬਾਣੇ ਦੇ ਧਾਰਨੀ ਹੋਣ ਅਤੇ ਗੁਰਬਾਣੀ ਅਨੁਸਾਰ ਜੀਵਨ ਜਿਊਣ ਦਾ ਪ੍ਰੇਰਣਾਦਾਇਕ ਸੰਕਲਪ ਲਿਆ ਹੈ | ਮੀਰੀ - ਪੀਰੀ ਦੇ ਸਿਧਾਂਤ ਨੂੰ ਜੀਵਨ ਦਾ ਆਧਾਰ ਬਣਾਉਣ ਲਈ ਸੰਗਤਾਂ ’ਚ ਪੈਦਾ ਹੋ ਰਹੀ ਇਹ ਚੇਤਨਾ ਖ਼ਾਲਸਾ ਮਾਰਚ ਦੇ ਮੁੱਖ ਉਦੇਸ਼ਾਂ ਦੀ ਪ੍ਰਾਪਤੀ ਨੂੰ ਦਰਸਾਉਂਦੀ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਸੈਂਕੜੇ ਪਿੰਡਾਂ ’ਚੋਂ ਲੰਘ ਚੁੱਕੇ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਸੰਗਤ ਵੱਲੋਂ ਮਿਲ ਰਿਹਾ ਬੇਮਿਸਾਲ ਪਿਆਰ ਅਤੇ ਉਤਸ਼ਾਹ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਦੀ ਧਰਤੀ ਅੱਜ ਵੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ | ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ੀਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ’ਚ ਸੁਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਨਿਭਾਈ | ਖ਼ਾਲਸਾ ਮਾਰਚ ਦੌਰਾਨ ਜਿੱਥੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ, ਉੱਥੇ ਹੀ ਪੁਲਿਸ ਪ੍ਰਸ਼ਾਸਨ ਵਲੋਂ ਸਲਾਮੀ ਦੇ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ | ਵੱਖ-ਵੱਖ ਪੜਾਵਾਂ ‘ਤੇ ਸੰਗਤ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਸੁਖਚੈਨਆਣਾ ਸਾਹਿਬ ਤੋਂ ਚਾਲੇ ਪਾ ਕੇ ਗੌਂਸਪੁਰ ਬਾਈਪਾਸ, ਹੁਸ਼ਿਆਰਪੁਰ ਚੌਕ, ਖੁਰਮਪੁਰ, ਅੱਡਾ ਸ੍ਰੀ ਹਰਗੋਬਿੰਦਗੜ੍ਹ ਭੋਗਪੁਰ, ਰਾਵਲਪਿੰਡੀ, ਰਿਹਾਣਾ ਜੱਟਾ, ਮੇਹਟੀਆਣਾ ਹੁੰਦਾ ਹੋਇਆ ਵਾਇਆ ਕਾਲਰਾ, ਨਿਰਮਲ ਕੁਟੀਆ ਜੌਹਲਾਂ, ਰਾਮਾ ਮੰਡੀ ਹੁੰਦਾ ਹੋਇਆ ਕਰਤਾਰਪੁਰ ਪੁੱਜਾ | ਇਸ ਮੌਕੇ ਮੈਨੇਜਰ ਨਰਿੰਦਰ ਸਿੰਘ ਫਗਵਾੜਾ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਪਰਮਜੀਤ ਸਿੰਘ ਰਾਏਪੁਰ, ਬੀਬੀ ਦਵਿੰਦਰ ਕੌਰ ਕਾਲੜਾ, ਸੰਤ ਗੁਰਚਰਨ ਸਿੰਘ ਪੰਡਵਾ, ਸੰਤ ਅਮਰਜੀਤ ਸਿੰਘ ਹਰਖੋਵਾਲ, ਸੰਤ ਤਲਵਿੰਦਰ ਸਿੰਘ ਪਰਮੇਸ਼ਰ ਭੋਗਪੁਰ, ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਸ਼ਹਿਰੀ, ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਦਿਹਾਤੀ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਗੁਰਦੀਪ ਸਿੰਘ ਖੇੜਾ, ਤਜਿੰਦਰ ਸਿੰਘ ਬਾਵਾ , ਗੁਰਮੀਤ ਸਿੰਘ ਰਾਵਲਪਿੰਡੀ, ਸਾਬਕਾ ਮੈਂਬਰ ਹਰਜਿੰਦਰ ਸਿੰਘ ਲੱਲੀਆ, ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ, ਭਗਵੰਤ ਸਿੰਘ ਧੰਗੇੜਾ ਸਕੱਤਰ, ਮੀਤ ਸਕੱਤਰ ਸੁਖਬੀਰ ਸਿੰਘ, ਜਗਦੇਵ ਸਿੰਘ ਹੈੱਡ ਪ੍ਰਚਾਰਕ, ਹਰਜੀਤ ਸਿੰਘ ਨਿਗਰਾਨ, ਬਲਜਿੰਦਰ ਸਿੰਘ ਠੇਕੇਦਾਰ, ਹਰਵਿੰਦਰ ਸਿੰਘ ਵਾਲੀਆ, ਮੁਖ਼ਤਿਆਰ ਸਿੰਘ, ਸੰਤ ਹਰਦੀਪ ਸਿੰਘ ਰਿਹਾਣਾ ਜੱਟਾ, ਅਨੀਤਾ ਸੋਮ ਪ੍ਰਕਾਸ਼, ਧਰਮਿੰਦਰ ਕੁਮਾਰ ਟੋਨੀ, ਬਿੰਦਰ ਸਿੰਘ ਰਾਵਲਪਿੰਡੀ, ਰਣਜੀਤ ਸਿੰਘ ਜੀਤੀ, ਕੁਲਵਿੰਦਰ ਸਿੰਘ ਕਿੰਦਾ, ਅੰਮਿ੍ਤਪਾਲ ਸਿੰਘ ਖੁਰਮਪੁਰ, ਜਤਿੰਦਰਪਾਲ ਸਿੰਘ ਪਲਾਹੀ, ਸਰੂਪ ਸਿੰਘ ਖਲਵਾੜਾ, ਬਹਾਦਰ ਸਿੰਘ ਸੰਗਤਪੁਰ, ਜਸਵੀਰ ਸਿੰਘ ਟਿੱਬੀ, ਹਰਵਿੰਦਰ ਸਿੰਘ ਵਾਲੀਆ, ਬਲਜੀਤ ਸਿੰਘ ਵਾਲੀਆ, ਜਸਵਿੰਦਰ ਸਿੰਘ ਭਗਤਪੁਰਾ, ਸੁਖਦੀਪ ਸਿੰਘ ਵਾਲੀਆ, ਸੁਰਿੰਦਰ ਸਿੰਘ ਦਰਵੇਸ਼ ਪਿੰਡ, ਪ੍ਰਚਾਰਕ ਜਸਵਿੰਦਰ ਸਿੰਘ ਛਾਪਾ, ਗੁਰਦਿਆਲ ਸਿੰਘ ਕਾਲੜਾ, ਵਧੀਕ ਸਕੱਤਰ. ਜਰਨੈਲ ਸਿੰਘ ਬਹਿਲ, ਰਾਜਿੰਦਰ ਸਿੰਘ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸਤਨਾਮ ਸਿੰਘ ਮਜੀਠਾ ਰੋਡ, ਇੰਚਾਰਜ. ਰਾਜਵਿੰਦਰ ਸਿੰਘ ਜੋਗਾ,. ਗੁਰਭਾਗ ਸਿੰਘ, ਹੈੱਡ ਪ੍ਰਚਾਰਕ, ਭਾਈ ਜਗਦੇਵ ਸਿੰਘ, ਭਾਈ ਹਰਜੀਤ ਸਿੰਘ,. ਭੁਪਿੰਦਰ ਸਿੰਘ ਬੁੱਟਰ, ਸ. ਮੋਹਨਦੀਪ ਸਿੰਘ, ਭਾਈ ਬਲਕਾਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡਾਂ ਤੇ ਸ਼ਹਿਰਾਂ ’ਚ ਨਿੱਜੀ ਰਾਬਤਾ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ: ਜਗਜੀਤ ਸਿੰਘ ਧਾਲੀਵਾਲ ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ , ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।