20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਅੱਜ

ਸੁਲਤਾਨਪੁਰ ਲੋਧੀ, 19 ਸਤੰਬਰ (ਨਰੇਸ਼ ਹੈਪੀ)-ਬਾਬਾ ਸ੍ਰੀ ਚੰਦ ਜੀ ਚੈਰੀਟੇਬਲ ਟਰੱਸਟ ਸੁਲਤਾਨਪੁਰ ਲੋਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ 20 ਸਤੰਬਰ ਅੱਜ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਪ੍ਰਧਾਨ ਰਾਜਾ ਗੁਰਪ੍ਰੀਤ ਸਿੰਘ, ਭਾਈ ਜਗਜੀਤ ਸਿੰਘ ਸੰਧੂ ਅਤੇ ਬਾਬਾ ਲਵਪ੍ਰੀਤ ਸਿੰਘ ਬੁੱਢਾ ਦਲ ਨੇ ਦੱਸਿਆ ਕਿ 20 ਸਤੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਸਵੇਰੇ 9 ਵਜੇ ਤੋਂ ਰਾਤ 10 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਸਮਾਗਮ ਦੌਰਾਨ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਭਾਈ ਗੁਰਵਿੰਦਰ ਸਿੰਘ ਰਿੰਕੂ ਵੀਰ ਜੀ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ, ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦਗੰਜ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਦਿਆਲ ਸਿੰਘ, ਭਾਈ ਰੋਬਨਪ੍ਰੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਅਤੇ ਭਾਈ ਸੰਤੋਖ ਸਿੰਘ (ਸਾਰੇ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ) ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਸ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਮੁੱਖ ਸੇਵਾਦਾਰ ਬੁੱਢਾ ਦਲ ਅਤੇ ਵੱਖ-ਵੱਖ ਪੰਥਕ ਹਸਤੀਆਂ ਵੱਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਜਾਣਗੀਆਂ |

ਅਜੀਤ ਡੈਸਕ 20-09-2026

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਡੀ - ਮਾਰਟ ਦੀ ਪਾਰਕਿੰਗ ’ ਚ ਨੌਜਵਾਨ ਦੀ ਕੁੱਟਮਾਰ ਨੌਜਵਾਨਾਂ ਵਲੋਂ ਕਾਰ ‘ ਚੋਂ ਬਾਹਰ ਕੱਢ ਕੇ ਹਮਲਾ ਕਰਨ ਦੇ ਦੋਸ਼ , ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।