22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮੰਡੀਆਂ ’ਚ ਝੋਨੇ ਦੀ ਆਮਦ ਨੂੰ ਲੈ ਕੇ ਐਸ. ਡੀ. ਐਮ. ਸੁਲਤਾਨਪੁਰ ਲੋਧੀ ਵਲੋਂ ਪ੍ਰਬੰਧਾਂ ਦਾ ਜਾਇਜ਼ਾ

ਸੁਲਤਾਨਪੁਰ ਲੋਧੀ, 21 ਸਤੰਬਰ (ਥਿੰਦ)-ਅਨਾਜ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਆਮਦ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਮੰਡੀਆਂ ਪੂਰੀ ਤਰ੍ਹਾਂ ਝੋਨੇ ਨਾਲ ਭਰੀਆਂ ਹੋਈਆਂ ਹਨ | ਹਾਲਾਂਕਿ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਣ ਦੀ ਉਮੀਦ ਹੈ, ਪਰ ਪ੍ਰਸ਼ਾਸਨਿਕ ਅਧਿਕਾਰੀ ਤਿਆਰੀਆਂ ਵਿਚ ਰੁੱਝੇ ਹੋਏ ਹਨ | ਇਸ ਸਬੰਧ ਵਿਚ, ਐਸ. ਡੀ.

ਮੰਡੀਆਂ ’ਚ ਝੋਨੇ ਦੀ ਖ਼ਰੀਦ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਨ ਸਮੇਂ ਐਸ.ਡੀ.ਐਮ. ਸੁਲਤਾਨਪੁਰ ਲੋਧੀ ਜਸਜੀਤ ਸਿੰਘ ਤੇ ਹੋਰ ਅਧਿਕਾਰੀ | ਤਸਵੀਰ : ਲਾਡੀ ਸਟੂਡੀਓ 22-09-2026
ਸੁਲਤਾਨਪੁਰ ਲੋਧੀ, 21 ਸਤੰਬਰ (ਥਿੰਦ)-ਅਨਾਜ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਆਮਦ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਮੰਡੀਆਂ ਪੂਰੀ ਤਰ੍ਹਾਂ ਝੋਨੇ ਨਾਲ ਭਰੀਆਂ ਹੋਈਆਂ ਹਨ | ਹਾਲਾਂਕਿ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਣ ਦੀ ਉਮੀਦ ਹੈ, ਪਰ ਪ੍ਰਸ਼ਾਸਨਿਕ ਅਧਿਕਾਰੀ ਤਿਆਰੀਆਂ ਵਿਚ ਰੁੱਝੇ ਹੋਏ ਹਨ | ਇਸ ਸਬੰਧ ਵਿਚ, ਐਸ.ਡੀ.ਐਮ. ਜਸਜੀਤ ਸਿੰਘ ਨੇ ਮਾਰਕੀਟ ਕਮੇਟੀ ਦਫ਼ਤਰ ਦੇ ਮੀਟਿੰਗ ਹਾਲ ਵਿਚ ਮਾਰਕੀਟ ਕਮੇਟੀ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਬੁਲਾਈ | ਇਸ ਸਬੰਧ ਵਿਚ ਸਰਕਾਰੀ ਖ਼ਰੀਦ ਏਜੰਸੀ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦੇ ਹੋਏ, ਐਸ.ਡੀ.ਐਮ. ਨੇ ਕਿਹਾ ਕਿ ਵਾਢੀ ਦੇ ਸੀਜ਼ਨ ਦੌਰਾਨ ਬਾਰਦਾਨੇ, ਲਿਫ਼ਟਿੰਗ ਅਤੇ ਅਦਾਇਗੀਆਂ ਵਿਚ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ | ਉਨ੍ਹਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ 10 ਮੰਡੀਆਂ ਅਤੇ ਫੋਕਲ ਪੁਆਇੰਟਾਂ ਵਿਚ ਪੀਣ ਵਾਲੇ ਪਾਣੀ, ਪਖਾਨੇ, ਸਟਰੀਟ ਲਾਈਟਾਂ ਅਤੇ ਖੇਤਾਂ ਦੀ ਸਫ਼ਾਈ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ | ਉਨ੍ਹਾਂ ਕਮਿਸ਼ਨ ਏਜੰਟਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਫ਼ਸਲਾਂ ਵੇਚਣ ਤੋਂ ਪਹਿਲਾਂ ਚੰਗੀ ਤਰ੍ਹਾਂ ਸੁਕਾ ਕੇ ਰੱਖਣ | ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਖ਼ਰਾਬ ਮੌਸਮ ਕਾਰਨ ਝੋਨੇ ਦੀ ਫ਼ਸਲ ਨੂੰ ਕੋਈ ਨੁਕਸਾਨ ਨਾ ਹੋਵੇ, ਅਤੇ ਉਨ੍ਹਾਂ ਨੂੰ ਖ਼ਰੀਦ ਏਜੰਸੀਆਂ ਨੂੰ ਤਰਪਾਲਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਸੁੱਕਣ ਤੋਂ ਬਾਅਦ ਹੀ ਮੰਡੀਆਂ ਵਿਚ ਲਿਆਉਣ | ਉਨ੍ਹਾਂ ਦੱਸਿਆ ਕਿ ਕੰਬਾਈਨ ਹਾਰਵੈਸਟਰ ਚਲਾਉਣ ਦੀ ਇਜਾਜ਼ਤ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦਿੱਤੀ ਜਾਵੇਗੀ | ਇਸ ਮੌਕੇ ਫੂਡ ਸਪਲਾਈ ਅਫ਼ਸਰ ਮਮਤਾ ਨੰਦਾ, ਸਹਾਇਕ ਫੂਡ ਸਪਲਾਈ ਅਫ਼ਸਰ ਅਮਨ ਗੌਤਮ, ਇੰਸਪੈਕਟਰ ਮਨਪ੍ਰੀਤ ਸਿੰਘ, ਬੀ.ਡੀ.ਪੀ.ਓ. ਗੁਰਮੀਤ ਸਿੰਘ, ਖੇਤੀਬਾੜੀ ਵਿਭਾਗ ਦੇ ਏ.ਡੀ.ਓ. ਡਾ. ਜਸਪਾਲ ਸਿੰਘ, ਪਨਸਪ ਦੇ ਇੰਸਪੈਕਟਰ ਅਜੇ ਪਠਾਨੀਆ, ਮਾਰਕੀਟ ਕਮੇਟੀ ਦੇ ਸਕੱਤਰ ਜਤਿੰਦਰ ਸਿੰਘ, ਸਟੈਨੋ ਜਗਦੀਸ਼ ਲਾਲ, ਮੰਡੀ ਸੁਪਰਵਾਈਜ਼ਰ ਹਰਿੰਦਰ ਸਿੰਘ, ਪਨਗ੍ਰੇਨ ਦੇ ਇੰਸਪੈਕਟਰ ਮਨਪ੍ਰੀਤ ਸਿੰਘ, ਕਰਨੈਲ ਸਿੰਘ, ਇੰਸਪੈਕਟਰ ਅਜੇ ਕੁਮਾਰ, ਪੰਜਾਬ ਵੇਅਰ ਹਾਊਸ ਦੇ ਇੰਸਪੈਕਟਰ ਬਲਵੀਰ ਸਿੰਘ, ਮਾਰਕਫੈੱਡ ਤੋਂ ਸੁਖਦੇਵ ਸਿੰਘ ਅਤੇ ਜਗਦੀਪ ਮੌਜੂਦ ਸਨ |
ਪਿਛਲੀ ਖ਼ਬਰ ਬੱਸ ਦੀ ਉਡੀਕ ਕਰ ਰਹੇ ਵਿਅਕਤੀ ਦੀ ਜੇਬ ਕੱਟ ਕੇ ਮੋਬਾਈਲ ਤੇ ਨਕਦੀ ਚੋਰੀ ਅਗਲੀ ਖ਼ਬਰ ਮੋਟਰਸਾਈਕਲ ਤੇ ਆਟੋ ਦੀ ਟੱਕਰ ’ਚ ਇਕ ਨੌਜਵਾਨ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।