24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨੈਸ਼ਨਲ ਕਮਿਸ਼ਨ ਫ਼ਾਰ ਸਫ਼ਾਈ ਕਰਮਚਾਰੀਜ਼ ਦੇ ਮੈਂਬਰ ਵਲੋਂ ਸਫ਼ਾਈ ਕਰਮਚਾਰੀਆਂ ਦੀਆਂ ਭਲਾਈ ਸਕੀਮਾਂ ਦਾ ਜਾਇਜ਼ਾ

ਫਗਵਾੜਾ, 22 ਸਤੰਬਰ (ਹਰਜੋਤ ਸਿੰਘ ਚਾਨਾ)-ਨੈਸ਼ਨਲ ਕਮਿਸ਼ਨ ਫ਼ਾਰ ਸਫ਼ਾਈ ਕਰਮਚਾਰੀਜ਼ ਦੇ ਮੈਂਬਰ ਹਰਦੀਪ ਸਿੰਘ ਗਿੱਲ ਨੇ ਅੱਜ ਨਗਰ ਨਿਗਮ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਫ਼ਾਈ ਕਰਮਚਾਰੀਆਂ ਲਈ ਭਲਾਈ ਸਕੀਮਾਂ ਦੇ ਲਾਗੂ ਕਰਨ ਦਾ ਜਾਇਜ਼ਾ ਲਿਆ ਤੇ ਉਨ੍ਹਾਂ ਨੂੰ ਸਮੇਂ ਸਿਰ ਲਾਭ, ਸਮਾਜਿਕ ਸੁਰੱਖਿਆ ਤੇ ਮੁਸ਼ਕਲਾਂ ਦਾ ਹੱਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਨਗਰ ਨਿਗਮ ਦਫ਼ਤਰ ਵਿਖੇ ਹੋਈ ਇਸ ਮੀਟਿੰਗ ਦੌਰਾਨ, ਹਰਦੀਪ ਸਿੰਘ ਗਿੱਲ ਨੇ ਭਲਾਈ ਵਿਭਾਗ ਨੂੰ ਹੁਕਮ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਸੁਣਨ ਤੇ ਹੱਲ ਕਰਨ ਲਈ ‘ਜ਼ਿਲ੍ਹਾ ਨਿਗਰਾਨੀ ਕਮੇਟੀ’ ਦੀ ਮੀਟਿੰਗ ਨਿਯਮਤ ਤੌਰ ‘ਤੇ ਸੱਦੀ ਜਾਵੇ ਤੇ ਕਰਮਚਾਰੀਆਂ ਦੀ ਭਲਾਈ ‘ਤੇ ਲਗਾਤਾਰ ਨਜ਼ਰ ਰੱਖਣ ਲਈ ਜ਼ਿਲ੍ਹਾ ਅਤੇ ਉਪ-ਮੰਡਲ ਪੱਧਰ ‘ਤੇ ਕਮੇਟੀਆਂ ਦਾ ਗਠਨ ਵੀ ਕੀਤਾ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਯੋਗ ਸਫ਼ਾਈ ਕਰਮਚਾਰੀ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਦਿੱਤਾ ਜਾਵੇ ਅਤੇ ਨਗਰ ਨਿਗਮ ਸਫ਼ਾਈ ਕਰਮਚਾਰੀਆਂ ਦੇ ਖ਼ਾਲੀ ਪਏ ਅਹੁਦੇ ਜਲਦੀ ਭਰੇ | ਉਨ੍ਹਾਂ ਇਸ ਗੱਲ ‘ਤੇ ਵੀ ਸਖ਼ਤ ਜ਼ੋਰ ਦਿੱਤਾ ਕਿ ਕਿਸੇ ਵੀ ਹਾਲਤ ‘ਚ ਹੱਥਾਂ ਨਾਲ ਮਲ ਚੁੱਕਣ (ਮੈਨੂਅਲ ਸਕੈਵੰਜਰਜ਼) ਦੀ ਪ੍ਰਥਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਹੋਣੀ ਚਾਹੀਦੀ ਹੈ | ਗਿੱਲ ਨੇ ਨਗਰ ਨਿਗਮ ਨੂੰ ਇਹ ਵੀ ਹਦਾਇਤ ਕੀਤੀ ਕਿ ਕਰਮਚਾਰੀਆਂ ਨੂੰ ਤਨਖ਼ਾਹਾਂ ਸਮੇਂ ਸਿਰ ਮਿਲਣ, ਬੀਮਾ ਕਵਰ ਦਿੱਤਾ ਜਾਵੇ ਅਤੇ ਕਮਿਸ਼ਨ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾ ਕੇ ਉਨ੍ਹਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਬਾਰੇ ਸੰਵੇਦਨਸ਼ੀਲ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸਫ਼ਾਈ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦੀ ਭਲਾਈ, ਸਨਮਾਨ ਤੇ ਸੁਰੱਖਿਆ ਸਰਕਾਰ ਦੀ ਮੁੱਖ ਪਹਿਲ ਹੋਣੀ ਚਾਹੀਦੀ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਫਗਵਾੜਾ, ਰਣਦੀਪ ਸਿੰਘ ਹੀਰ ਸਮੇਤ ਨਗਰ ਨਿਗਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਅਜੀਤ ਡੈਸਕ 23-09-2026

ਪਿਛਲੀ ਖ਼ਬਰ ਭੁਲੱਥ ’ਚ ਬੇਖ਼ੌਫ਼ ਸ਼ਰਾਰਤੀ ਅਨਸਰਾਂ ਨੇ ਰਾਤੋ-ਰਾਤ ਤਿੰਨ ਕਾਰਾਂ ਦੇ ਤੋੜੇ ਸ਼ੀਸ਼ੇ ਸੁਰਿੰਦਰ ਸਿੰਘ ਸੁੰਨੜ ਵਲੋਂ ਸੰਤ ਹ... ਅਗਲੀ ਖ਼ਬਰ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਵਰਕਸ਼ਾਪ ਦੇ ਗੇਟ ਮੂਹਰੇ ਰੋਸ ਵਿਖਾਵਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।