24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਚੋਣ ਕਮਿਸ਼ਨ ਦੀ ਆਜ਼ਾਦੀ ’ਤੇ ਉੱਠਦੇ ਸਵਾਲ, ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਸਸਪੈਂਡ ਕੀਤਾ ਜਾਵੇ-ਧਾਲੀਵਾਲ

ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜਿਸ ਸੰਵਿਧਾਨਕ ਅਹੁਦੇ ‘ਤੇ ਪੂਰੇ ਦੇਸ਼ ’ਚ ਨਿਰਪੱਖ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਹੋਵੇ, ਉਸ ਅਹੁਦੇ ’ਤੇ ਬੈਠੇ ਵਿਅਕਤੀ ਲਈ ਸਿਰਫ਼ ਨਿਰਪੱਖ ਹੋਣਾ ਹੀ ਨਹੀਂ, ਸਗੋਂ ਨਿਰਪੱਖ ਦਿਖਾਈ ਦੇਣਾ ਵੀ ਓਨ੍ਹਾਂ ਹੀ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਦੀ ਚੋਣ ਪ੍ਰਕਿਰਿਆ ’ਤੇ ਉੱਠੇ ਸਵਾਲ ਤੇ ਉਨ੍ਹਾਂ ਖ਼ਿਲਾਫ਼ ਲੰਬਿਤ ਮਹਾਭਿਯੋਗ ਪ੍ਰਸਤਾਵ ਨੇ ਸਥਿਤੀ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ | ਉਨ੍ਹਾਂ ਮੰਗ ਕੀਤੀ ਕਿ ਲੋਕਤੰਤਰ ਤੇ ਸੰਵਿਧਾਨਕ ਸੰਸਥਾਵਾਂ ਦੀ ਮਰਿਆਦਾ ਬਰਕਰਾਰ ਰੱਖਣ ਲਈ ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਸਸਪੈਂਡ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਨੇਤਾ ਵਿਰੋਧੀ ਧਿਰ ਰਾਹੁਲ ਗਾਂਧੀ ਕਾਫ਼ੀ ਸਮੇਂ ਤੋਂ ਵੋਟਰ ਸੂਚੀ ਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਜੋ ਚਿੰਤਾਵਾਂ ਜਤਾ ਰਹੇ ਹਨ, ਉਹ ਅੱਜ ਰਾਸ਼ਟਰੀ ਬਹਿਸ ਦਾ ਵਿਸ਼ਾ ਬਣ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਨਾਲ ਜੁੜੇ ਹਾਲੀਆ ਘਟਨਾਕ੍ਰਮ ਤੇ ਸੁਪਰੀਮ ਕੋਰਟ ’ਚ ਚੱਲ ਰਹੀ ਸੁਣਵਾਈ ਨੇ ਦੇਸ਼ ਦੀ ਚੋਣ ਪ੍ਰਣਾਲੀ ਦੀ ਨਿਰਪੱਖਤਾ ਤੇ ਆਜ਼ਾਦੀ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ |

ਅਜੀਤ ਡੈਸਕ 24-09-2026

ਪਿਛਲੀ ਖ਼ਬਰ ਨਸ਼ੇ ਦੇ ਖ਼ਾਤਮੇ ਲਈ ਸਿਆਸੀ ਪਾਰਟੀਆਂ ਸੰਜੀਦਗੀ ਨਾਲ ਕੰਮ ਕਰਨ-ਜਥੇ. ਜਸਬੀਰ ਸਿੰਘ ਅਗਲੀ ਖ਼ਬਰ ਵਿਸ਼ਵ ਓਜ਼ੋਨ ਦਿਵਸ ’ਤੇ ਮਿੱਠੜਾ ਕਾਲਜ ’ਚ ਕਰਵਾਇਆ ਪੋਸਟਰ ਬਣਾਉਣ ਦਾ ਮੁਕਾਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।