25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੋਸਟ ਮੈਟਿ੍ਕ ਸਕੀਮ ਤਹਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਮਾਨ ਸਰਕਾਰ-ਲੇਖਰਾਜ ਜਮਾਲਪੁਰੀ, ਇੰਜ. ਪ੍ਰਦੀਪ ਮੱਲ

ਫਗਵਾੜਾ, 24 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਬਹੁਜਨ ਸਮਾਜ ਪਾਰਟੀ ਹਲਕਾ ਫਗਵਾੜਾ ਵਲੋਂ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਗਵਾੜਾ ਦੀ ਇੱਕ ਨਿੱਜੀ ਯੂਨੀਵਰਸਿਟੀ ਵਿਚ ਪੋਸਟ ਮੈਟਿ੍ਕ ਸਕੀਮ ਤਹਿਤ ਕਵਰ ਹੁੰਦੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਉਪ ਮੰਡਲ ਮੈਜਿਸਟਰੇਟ ਫਗਵਾੜਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਪਾਰਟੀ ਆਗੂਆਂ ਲੇਖਰਾਜ ਜਮਾਲਪੁਰੀ ਅਤੇ ਇੰਜੀਨੀਅਰ ਪ੍ਰਦੀਪ ਮੱਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਹੈ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਪੋਸਟ ਮੈਟਿ੍ਕ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਵਿਦਿਆਰਥੀਆਂ ਦਾ ਭਵਿੱਖ ਖ਼ਰਾਬ ਹੋ ਰਿਹਾ ਹੈ | ਜਿਹੜੀ ਸਰਕਾਰ ਗ਼ਰੀਬ ਅਤੇ ਦਲਿਤ ਵਰਗ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਦੇਣ ਦੇ ਦਾਅਵੇ ਕਰਦੀ ਹੈ, ਉਸੇ ਸਰਕਾਰ ਦੇ ਰਾਜ ਵਿਚ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਧੱਕੇ ਖਾਣੇ ਪੈ ਰਹੇ ਹਨ | ਪਾਰਟੀ ਆਗੂਆਂ ਨੇ ਦੋਸ਼ ਲਾਇਆ ਕਿ ਫਗਵਾੜਾ ਦੀ ਨਿੱਜੀ ਯੂਨੀਵਰਸਿਟੀ ਵਿਚ ਪੜ੍ਹ ਰਹੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਦਿੱਤੀ ਜਾਂਦੀ ਉੱਚ ਸਿੱਖਿਆ ਲਈ ਵਜ਼ੀਫ਼ਾ ਯੋਜਨਾ ਤਹਿਤ ਦਾਖ਼ਲੇ ਨਹੀਂ ਦਿੱਤੇ ਜਾ ਰਹੇ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਤੋਂ ਜ਼ਬਰਦਸਤੀ ਫ਼ੀਸਾਂ ਦੀ ਮੰਗ ਕੀਤੀ ਜਾ ਰਹੀ ਹੈ | ਬਹੁਜਨ ਸਮਾਜ ਪਾਰਟੀ ਆਗੂਆਂ ਨੇ ਭਗਵੰਤ ਮਾਨ ਸਰਕਾਰ ਨੂੰ ਸਿੱਧਾ ਸਵਾਲ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਆਪਣੇ ਆਪ ਨੂੰ ਆਮ ਲੋਕਾਂ ਦੀ ਸਰਕਾਰ ਦੱਸਦੀ ਹੈ ਤਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਮਿਲਣ ਵਾਲੇ ਵਜ਼ੀਫ਼ੇ ਦੇ ਮਾਮਲੇ ਵਿਚ ਉਨ੍ਹਾਂ ਨੂੰ ਖੱਜਲ-ਖੁਆਰ ਕਿਉਂ ਕੀਤਾ ਜਾ ਰਿਹਾ ਹੈ | ਇਸ ਮੌਕੇ ਕੌਂਸਲਰ ਚਰੰਜੀ ਲਾਲ ਕਾਲਾ, ਕੌਂਸਲਰ ਅਮਨਦੀਪ, ਹਰਭਜਨ ਖਲਵਾੜਾ, ਯੂਥ ਆਗੂ ਅਰੁਣ ਸੁਮਨ ਅਤੇ ਰਾਜਵਿੰਦਰ ਸੰਧੂ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ |

ਐਸ.ਡੀ.ਐਮ. ਨੂੰ ਮਾਮਲੇ ਨਾਲ ਜਾਣੂ ਕਰਵਾਉਂਦੇ ਬਸਪਾ ਆਗੂ | ਤਸਵੀਰ. ਵਾਲੀਆ 25-09-2026

ਪਿਛਲੀ ਖ਼ਬਰ ਵਿਦਿਆਰਥੀਆਂ ਅਤੇ ਬੇਸਹਾਰਾ ਬਜ਼ੁਰਗਾਂ ਦੀ ਹਰ ਸੰਭਵ ਸਹਾਇਤਾ ਕਰਾਂਗੇ-ਸੁੱਖਾ ਪੱਮਣ ਅਗਲੀ ਖ਼ਬਰ ਸਾਈਂ ਲਾਡੀ ਸ਼ਾਹ ਦਾ ਜਨਮ ਦਿਨ ਭਲਕੇ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।