ਮਾਰਕੀਟ ਕਮੇਟੀ ਭੁਲੱਥ ਦੇ ਨਵ - ਨਿਯੁਕਤ ਚੇਅਰਮੈਨ ਸਰਬਜੀਤ ਸਿੰਘ ਪੱਪਲ ਦੀ ਤਾਜਪੋਸ਼ੀ ਅੱਜ
ਭੁਲੱਥ, 24 ਸਤੰਬਰ (ਮਨਜੀਤ ਸਿੰਘ ਰਤਨ)-ਮਾਰਕੀਟ ਕਮੇਟੀ ਭੁਲੱਥ ਦੇ ਨਵ-ਨਿਯੁਕਤ ਚੇਅਰਮੈਨ ਸਰਬਜੀਤ ਸਿੰਘ ਪੱਪਲ ਦੀ ਤਾਜਪੋਸ਼ੀ ਸੰਬੰਧੀ ਧਾਰਮਿਕ ਸਮਾਗਮ ਅੱਜ 25 ਸਤੰਬਰ, ਦਿਨ ਸ਼ੁੱਕਰਵਾਰ ਨੂੰ ਮਾਰਕੀਟ ਕਮੇਟੀ ਭੁਲੱਥ ਦੇ ਦਫ਼ਤਰ ਵਿਖੇ ਕਰਵਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੱਪਲ ਦੀ ਤਾਜ ਪੋਸ਼ੀ ਸੰਬੰਧੀ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਵੇਗੀ ਉਪਰੰਤ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ-ਬਾਣੀ ਨਾਲ ਜੋੜਿਆ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਅਤੇ ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ | ਸਮਾਗਮ ਦੌਰਾਨ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਸੰਗਤਾਂ ਨੂੰ ਸੰਬੋਧਨ ਕਰਨਗੇ | 24 ਮਨਜੀਤ 2 ਕੇ ਪੀ ਟੀ ਸਰਬਜੀਤ ਸਿੰਘ ਪੱਪਲ
ਅਜੀਤ ਡੈਸਕ
25-09-2026