27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਭਾਜਪਾ ਪੰਜਾਬ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ-ਰਣਜੀਤ ਸਿੰਘ ਖੋਜੇਵਾਲ

ਕਪੂਰਥਲਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਜਪਾ ਵਲੋਂ ਪੰਜਾਬ ’ਚ ਕੱਢੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਦੇ 28 ਸਤੰਬਰ ਨੂੰ ਕਪੂਰਥਲਾ ਪੁੱਜਣ ’ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ’ਚ ਪਾਰਟੀ ਆਗੂ ਤੇ ਵਰਕਰਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ | ਇਹ ਗੱਲ ਰਣਜੀਤ ਸਿੰਘ ਖੋਜੇਵਾਲ ਸਾਬਕਾ ਪ੍ਰਧਾਨ ਭਾਜਪਾ ਜ਼ਿਲ੍ਹਾ ਕਪੂਰਥਲਾ ਨੇ ਭਾਜਪਾ ਦੇ ਮੰਡਲ-2 ਦੇ ਪ੍ਰਧਾਨ ਲੱਕੀ ਸਰਪੰਚ ਦੀ ਅਗਵਾਈ ’ਚ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਵਿਸ਼ੇਸ਼ ਰਣਨੀਤੀ ਤਹਿਤ ਨਸ਼ਿਆਂ ਵਿਰੁੱਧ ਸਮੂਹ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਇਹ ਯਾਤਰਾ ਕੱਢੀ ਜਾ ਰਹੀ ਹੈ ਜੋ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋ ਚੁੱਕੀ ਪੰਜਾਬ ਦੀ ਜਵਾਨੀ ਨੂੰ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾਵੇਗੀ | ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤੀ ਯਾਤਰਾ ਨੂੰ ਸਫ਼ਲ ਬਣਾਉਣ ’ਚ ਆਪਣਾ ਯੋਗਦਾਨ ਪਾਉਣ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ | ਮੀਟਿੰਗ ’ਚ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ, ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਸੰਨੀ ਬੈਂਸ, ਸੀਨੀਅਰ ਆਗੂ ਦਵਿੰਦਰ ਧੀਰ, ਸੀਨੀਅਰ ਆਗੂ ਮੱਸਾ ਸਿੰਘ, ਜ਼ਿਲ੍ਹਾ ਉਪ ਪ੍ਰਧਾਨ ਬਲਵਿੰਦਰ ਸਿੰਘ ਰਾਈਆਂਵਾਲ, ਮੰਡਲ ਸ਼ਹਿਰੀ-1 ਦੇ ਪ੍ਰਧਾਨ ਕਮਲਜੀਤ ਪ੍ਰਭਾਕਰ, ਸ਼ਿੰਦਰ ਸਿੰਘ, ਸੁਰਿੰਦਰ ਸਿੰਘ, ਹਰੀਰਾਮ, ਅਰਜੁਨ ਕਵਿਤਾ, ਬਾਬਾ ਜਸਪਾਲ ਸਿੰਘ, ਸ਼ਿੰਦਾ ਸਰਪੰਚ ਤੇ ਹੋਰ ਹਾਜ਼ਰ ਸਨ |

ਅਜੀਤ ਡੈਸਕ 27-09-2026

ਪਿਛਲੀ ਖ਼ਬਰ ਰੇਲਵੇ ਬੋਰਡ ਦੇ ਐਡੀਸ਼ਨਲ ਮੈਂਬਰ ਪ੍ਰੋਡਕਸ਼ਨ ਯੂਨਿਟ ਵਲੋਂ ਆਰ.ਸੀ.ਐਫ. ਦੀ ਵਰਕਸ਼ਾਪ ਦਾ ਦੌਰਾ ਅਗਲੀ ਖ਼ਬਰ ਡੱਲਾ ਸਾਹਿਬ ਵਿਖੇ ਸੰਗਤਾਂ ਦੇ ਦਰਸ਼ਨਾਂ ਲਈ ‘ਤੇਈਆ ਤਾਪ ਕੋਠੜੀ’ ਦੇ ਦਰਵਾਜ਼ੇ ਖੋਲ੍ਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।