28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਦਾਊਦਪੁਰ ਸੁਸਾਇਟੀ ਵਿਖੇ ਕਿਸਾਨਾਂ ਨੂੰ ਸਰ੍ਹੋਂ ਦੀ ਖੇਤੀ ਅਪਣਾਉਣ ਅਤੇ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਨਡਾਲਾ, 26 ਸਤੰਬਰ (ਰਘਬਿੰਦਰ ਸਿੰਘ)-ਦੀ ਦਾਊਦਪੁਰ ਬਹੁਮੰਤਵੀ ਕੋਆਪਰੇਟਿਵ ਸੁਸਾਇਟੀ ਪਿੰਡ ਦਾਊਦਪੁਰ ਵਿਖੇ ਕਿ੍ਸ਼ੀ ਵਿਗਿਆਨ ਕੇਂਦਰ ਕਪੂਰਥਲਾ ਦੇ ਸਹਿਯੋਗ ਨਾਲ ਕਿਸਾਨ ਮਿਲਣੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਕਿ੍ਸ਼ੀ ਵਿਗਿਆਨ ਕੇਂਦਰ ਕਪੂਰਥਲਾ ਤੋਂ ਡਾ. ਸੁਮਨ ਜੋਲੀ ਅਤੇ ਅਵਨੀਤ ਕੌਰ ਨੇ ਕਿਸਾਨਾਂ ਨਾਲ ਖੇਤੀਬਾੜੀ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਸਰ੍ਹੋਂ ਦੀ ਖੇਤੀ ਅਪਣਾਉਣ ਲਈ ਜਾਗਰੂਕ ਕੀਤਾ | ਇਸ ਮੌਕੇ ਕਿਸਾਨਾਂ ਨੂੰ ਸਰ੍ਹੋਂ ਦੀ ਫ਼ਸਲ ਦੀ ਖੇਤੀ, ਇਸ ਦੇ ਲਾਭ ਅਤੇ ਸੁਚੱਜੇ ਢੰਗ ਨਾਲ ਫ਼ਸਲ ਦੀ ਪੈਦਾਵਾਰ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਦੇ ਨਾਲ ਹੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ-ਇੱਕ ਪੈਕਟ ਸਰ੍ਹੋਂ ਦਾ ਬੀਜ ਵੀ ਵੰਡਿਆ ਗਿਆ | ਸਮਾਗਮ ਦੌਰਾਨ ਸੁਸਾਇਟੀ ਦੇ ਸੈਕਟਰੀ ਮਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ‘ਤੇ ਮਾੜਾ ਪ੍ਰਭਾਵ ਪੈਂਦਾ ਹੈ, ਇਸ ਲਈ ਕਿਸਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਸੈਕਟਰੀ ਮਲਵਿੰਦਰ ਸਿੰਘ ਕੰਗ, ਗੁਰਬੀਰ ਸਿੰਘ, ਪ੍ਰਧਾਨ ਨਿਸ਼ਾਨ ਸਿੰਘ ਪੁੰਨੂ, ਮੀਤ ਪ੍ਰਧਾਨ ਗੁਰਚਰਨ ਸਿੰਘ, ਸਰਪੰਚ ਦਾਊਦਪੁਰ ਦਰਸ਼ਨ ਸਿੰਘ ਪੁੰਨੂ, ਮਨਜੀਤ ਸਿੰਘ ਖੱਖ, ਗੁਰਮੀਤ ਸਿੰਘ, ਭਜਨ ਸਿੰਘ, ਹਰਪ੍ਰੀਤ ਸਿੰਘ, ਗੈਵਨਜੀਤ ਸਿੰਘ, ਰਾਕੇਸ਼ ਕੁਮਾਰ, ਗੁਰਮੀਤ ਸਿੰਘ, ਜਗਮੀਤ ਸਿੰਘ, ਬਲਵਿੰਦਰ ਸਿੰਘ, ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਦਾਊਦਪੁਰ ਸੁਸਾਇਟੀ ਵਿਖੇ ਕਿਸਾਨਾਂ ਨੂੰ ਸਰ੍ਹੋਂ ਦਾ ਬੀਜ ਵੰਡਣ ਸਮੇਂ ਡਾ. ਸੁਮਨ ਜੋਲੀ, ਅਵਨੀਤ ਕੌਰ, ਪ੍ਰਧਾਨ ਨਿਸ਼ਾਨ ਸਿੰਘ, ਸੈਕਟਰੀ ਮਲਵਿੰਦਰ ਸਿੰਘ ਤੇ ਹੋਰ ਪਤਵੰਤੇ | ਤਸਵੀਰ : ਰਘਬਿੰਦਰ ਸਿੰਘ 27-09-2026
ਨਡਾਲਾ, 26 ਸਤੰਬਰ (ਰਘਬਿੰਦਰ ਸਿੰਘ)-ਦੀ ਦਾਊਦਪੁਰ ਬਹੁਮੰਤਵੀ ਕੋਆਪਰੇਟਿਵ ਸੁਸਾਇਟੀ ਪਿੰਡ ਦਾਊਦਪੁਰ ਵਿਖੇ ਕਿ੍ਸ਼ੀ ਵਿਗਿਆਨ ਕੇਂਦਰ ਕਪੂਰਥਲਾ ਦੇ ਸਹਿਯੋਗ ਨਾਲ ਕਿਸਾਨ ਮਿਲਣੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਕਿ੍ਸ਼ੀ ਵਿਗਿਆਨ ਕੇਂਦਰ ਕਪੂਰਥਲਾ ਤੋਂ ਡਾ. ਸੁਮਨ ਜੋਲੀ ਅਤੇ ਅਵਨੀਤ ਕੌਰ ਨੇ ਕਿਸਾਨਾਂ ਨਾਲ ਖੇਤੀਬਾੜੀ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਸਰ੍ਹੋਂ ਦੀ ਖੇਤੀ ਅਪਣਾਉਣ ਲਈ ਜਾਗਰੂਕ ਕੀਤਾ | ਇਸ ਮੌਕੇ ਕਿਸਾਨਾਂ ਨੂੰ ਸਰ੍ਹੋਂ ਦੀ ਫ਼ਸਲ ਦੀ ਖੇਤੀ, ਇਸ ਦੇ ਲਾਭ ਅਤੇ ਸੁਚੱਜੇ ਢੰਗ ਨਾਲ ਫ਼ਸਲ ਦੀ ਪੈਦਾਵਾਰ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਦੇ ਨਾਲ ਹੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ-ਇੱਕ ਪੈਕਟ ਸਰ੍ਹੋਂ ਦਾ ਬੀਜ ਵੀ ਵੰਡਿਆ ਗਿਆ | ਸਮਾਗਮ ਦੌਰਾਨ ਸੁਸਾਇਟੀ ਦੇ ਸੈਕਟਰੀ ਮਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ‘ਤੇ ਮਾੜਾ ਪ੍ਰਭਾਵ ਪੈਂਦਾ ਹੈ, ਇਸ ਲਈ ਕਿਸਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਸੈਕਟਰੀ ਮਲਵਿੰਦਰ ਸਿੰਘ ਕੰਗ, ਗੁਰਬੀਰ ਸਿੰਘ, ਪ੍ਰਧਾਨ ਨਿਸ਼ਾਨ ਸਿੰਘ ਪੁੰਨੂ, ਮੀਤ ਪ੍ਰਧਾਨ ਗੁਰਚਰਨ ਸਿੰਘ, ਸਰਪੰਚ ਦਾਊਦਪੁਰ ਦਰਸ਼ਨ ਸਿੰਘ ਪੁੰਨੂ, ਮਨਜੀਤ ਸਿੰਘ ਖੱਖ, ਗੁਰਮੀਤ ਸਿੰਘ, ਭਜਨ ਸਿੰਘ, ਹਰਪ੍ਰੀਤ ਸਿੰਘ, ਗੈਵਨਜੀਤ ਸਿੰਘ, ਰਾਕੇਸ਼ ਕੁਮਾਰ, ਗੁਰਮੀਤ ਸਿੰਘ, ਜਗਮੀਤ ਸਿੰਘ, ਬਲਵਿੰਦਰ ਸਿੰਘ, ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਸਾਈਂ ਗੁਲਾਮ ਸ਼ਾਹ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਰੇਲਵੇ ਬੋਰਡ ਦੇ ਐਡੀਸ਼ਨਲ ਮੈਂਬਰ ਪ੍ਰੋਡਕਸ਼ਨ ਯੂਨਿਟ ਵਲੋਂ ਆਰ.ਸੀ.ਐਫ. ਦੀ ਵਰਕਸ਼ਾਪ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।