ਭੁਲੱਥ ਵਿਖੇ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲੇ ਦੀ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਪੁਰਜ਼ੋਰ ਨਿੰਦਾ
ਭੁਲੱਥ, 26 ਸਤੰਬਰ (ਮਨਜੀਤ ਸਿੰਘ ਰਤਨ)-ਭੁਲੱਥ ਵਿਖੇ ਸੜਕ ਦੀ ਮੁਰੰਮਤ ਨਾਲ ਸਬੰਧਿਤ ਮਾਮਲੇ ਵਿਚ ਪੰਜ ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕੀਤੇ ਜਾਣ ਦੀ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਪੁਰਜ਼ੋਰ ਨਿੰਦਾ ਕੀਤੀ ਗਈ ਹੈ | ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ, ਕੁਲਦੀਪ ਸਿੰਘ ਟਾਂਡੀ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਬਲਵਿੰਦਰ ਸਿੰਘ ਸਾਬਕਾ ਸਰਪੰਚ ਬਜਾਜ ਅਤੇ ਚੇਅਰਮੈਨ ਐੱਸ. ਸੀ.
ਭੁਲੱਥ, 26 ਸਤੰਬਰ (ਮਨਜੀਤ ਸਿੰਘ ਰਤਨ)-ਭੁਲੱਥ ਵਿਖੇ ਸੜਕ ਦੀ ਮੁਰੰਮਤ ਨਾਲ ਸਬੰਧਿਤ ਮਾਮਲੇ ਵਿਚ ਪੰਜ ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕੀਤੇ ਜਾਣ ਦੀ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਪੁਰਜ਼ੋਰ ਨਿੰਦਾ ਕੀਤੀ ਗਈ ਹੈ | ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ, ਕੁਲਦੀਪ ਸਿੰਘ ਟਾਂਡੀ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਬਲਵਿੰਦਰ ਸਿੰਘ ਸਾਬਕਾ ਸਰਪੰਚ ਬਜਾਜ ਅਤੇ ਚੇਅਰਮੈਨ ਐੱਸ.ਸੀ. ਡਿਪਾਰਟਮੈਂਟ ਸਮੇਤ ਹੋਰਨਾਂ ਨੇ ਕਿਹਾ ਕਿ ਸੜਕ ਦੀ ਮੁਰੰਮਤ ਦਾ ਮਸਲਾ ਲੰਮੇ ਸਮੇਂ ਤੋਂ ਲੋਕਾਂ ਲਈ ਗੰਭੀਰ ਸਮੱਸਿਆ ਬਣਿਆ ਹੋਇਆ ਸੀ | ਉਨ੍ਹਾਂ ਕਿਹਾ ਕਿ ਸਬੰਧਿਤ ਸੜਕ ਕਾਫ਼ੀ ਸਮੇਂ ਤੋਂ ਟੁੱਟੀ ਹੋਈ ਸੀ ਅਤੇ ਇਸ ਕਾਰਨ ਰਾਹਗੀਰਾਂ, ਵਾਹਨ ਚਾਲਕਾਂ ਅਤੇ ਇਲਾਕਾ ਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਉਨ੍ਹਾਂ ਅਨੁਸਾਰ ਵਾਰ-ਵਾਰ ਸਮੱਸਿਆ ਵੱਲ ਧਿਆਨ ਦਿਵਾਉਣ ਦੇ ਬਾਵਜੂਦ ਸੜਕ ਦੀ ਮੁਰੰਮਤ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ | ਵੱਖ-ਵੱਖ ਆਗੂਆਂ ਨੇ ਕਿਹਾ ਕਿ ਜਦੋਂ ਸਰਕਾਰੀ ਪੱਧਰ ‘ਤੇ ਸੜਕ ਦੀ ਮੁਰੰਮਤ ਨਹੀਂ ਹੋ ਸਕੀ ਤਾਂ ਕੁਝ ਨੌਜਵਾਨਾਂ ਨੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਪੱਧਰ ‘ਤੇ ਸੜਕ ਨੂੰ ਠੀਕ ਕਰਨ ਦਾ ਉਪਰਾਲਾ ਕੀਤਾ | ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਸਬੰਧਿਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇ।