27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸਹਿਕਾਰੀ ਸਭਾ ਟਿੱਬਾ ’ਚ ਲਗਾਇਆ ਜਾਗਰੂਕਤਾ ਕੈਂਪ

ਕਪੂਰਥਲਾ, 26 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 27-09-2026
ਕਪੂਰਥਲਾ, 26 ਸਤੰਬਰ (ਵਿ.ਪ੍ਰ.)-ਸਹਿਕਾਰੀ ਸਭਾ ਟਿੱਬਾ ਵਿਚ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਪਰਾਲੀ ਸਾੜਣ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਇਕ ਕੈਂਪ ਲਗਾਇਆ ਗਿਆ | ਜਿਸ ਵਿਚ ਐਸ.ਡੀ.ਐਮ. ਸੁਲਤਾਨਪੁਰ ਲੋਧੀ ਤੇ ਏ.ਆਰ. ਸਹਿਕਾਰੀ ਸਭਾਵਾਂ ਮਨਮੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਕੈਂਪ ਨੂੰ ਸੰਬੋਧਨ ਕਰਦਿਆਂ ਜਸਜੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿਚ ਅੱਗ ਨਾ ਲਾਉਣ ਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਵਿਗਿਆਨਕ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੁਰੱਖਿਆ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਾਉਣ ਤੇ ਸਹਿਕਾਰੀ ਸਭਾ ਵਿਚ ਉਪਲਬਧ ਖੇਤਰੀ ਮਸ਼ੀਨਰੀ ਤੋਂ ਵੱਧ ਤੋਂ ਵੱਧ ਲਾਭ ਲੈਣ | ਕੈਂਪ ਵਿਚ ਬੋਲਦਿਆਂ ਮਨਮੀਤ ਸਿੰਘ ਨੇ ਕਿਹਾ ਕਿ ਟਿੱਬਾ ਸਹਿਕਾਰੀ ਸਭਾ ਕੋਲ 24 ਖੇਤੀਬਾੜੀ ਮਸ਼ੀਨਰੀ/ਸੰਦਾਂ ਉਪਲਬਧ ਹਨ, ਇਸ ਲਈ ਕਿਸਾਨ ਇਨ੍ਹਾਂ ਸੰਦਾਂ ਤੋਂ ਲਾਭ ਲੈ ਕੇ ਬਿਨਾਂ ਸਾੜੇ ਪਰਾਲੀ ਖੇਤਾਂ ਵਿਚ ਹੀ ਮਿਲਾਉਣ | ਉਨ੍ਹਾਂ ਕਿਹਾ ਕਿ ਪਰਾਲੀ ਸਾੜਣ ਨਾਲ ਵਾਤਾਵਰਨ, ਮਿੱਟੀ ਦੀ ਸਿਹਤ ਤੇ ਮਨੁੱਖੀ ਸਿਹਤ ‘ਤੇ ਵੀ ਮਾਰੂ ਪ੍ਰਭਾਵ ਪੈਂਦਾ ਹੈ | ਕੈਂਪ ਨੂੰ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਰਮਿੰਦਰ ਕੁਮਾਰ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸਹਿਕਾਰੀ ਸਭਾ ਨਾਲ ਸਬੰਧਿਤ ਕਿਸਾਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਤ ਵਿਚਾਰ-ਚਰਚਾ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਰਾਮਗੜ੍ਹੀਆ ਕਾਲਜ ਵਿਖੇ ਵਿਸ਼ੇਸ਼ ਵਿਚਾਰ ਚਰਚਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।