ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ
ਕਪੂਰਥਲਾ, 27 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਮਨਸੂਰਵਾਲ ਦੋਨਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ ਨੌਜਵਾਨ ਨੂੰ ਕੁੱਟਮਾਰ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਰੋਹਿਤ ਪੁੱਤਰ ਲਛਮਣ ਸਿੰਘ ਵਾਸੀ ਮਨਸੂਰਵਾਲ ਦੋਨਾ ਨੇ ਦੱਸਿਆ ਕਿ ਉਸ ਦਾ ਬੀਤੇ ਦਿਨ ਪਿੰਡ ਦੇ ਹੀ ਕੁੱਝ ਨੌਜਵਾਨਾਂ ਨਾਲ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅੱਜ ਮੇਰੇ ਘਰ ਆ ਕੇ ਹਮਲਾ ਕਰਕੇ ਮੈਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰ ਦਿੱਤਾ | ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਅਜੀਤ ਡੈਸਕ
28-09-2026