29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਅਲਪਾਈਨ ਸਕੂਲ ਵਿਖੇ ਵਿਸ਼ੇਸ਼ ਗਤੀਵਿਧੀ

ਭੁਲੱਥ, 28 ਸਤੰਬਰ (ਮਨਜੀਤ ਸਿੰਘ ਰਤਨ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ, ਭੁਲੱਥ ਵਿਖੇ ਵਿਸ਼ੇਸ਼ ਗਤੀਵਿਧੀ ਕਰਵਾਈ ਗਈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਕਰਨ ਅਤੇ ਧਰਤੀ ਨੂੰ ਹਰਾ-ਭਰਾ ਬਣਾਉਣ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਅਤੇ ਪਿ੍ੰਸੀਪਲ ਗੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਕੁਰਬਾਨੀ ਤੋਂ ਪੇ੍ਰਰਨਾ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਅਤੇ ਉਨ੍ਹਾਂ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਹਮੇਸ਼ਾ ਪੇ੍ਰਰਨਾ ਦਾ ਸਰੋਤ ਰਹੇਗਾ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ਹੀਦ ਭਗਤ ਸਿੰਘ ਜੀ ਨੇ ਆਪਣੇ ਸਮੇਂ ਦੇਸ਼ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਮੁਕਤ ਕਰਵਾਉਣ ਲਈ ਸੰਘਰਸ਼ ਅਤੇ ਕੁਰਬਾਨੀ ਦੀ ਲੋੜ ਨੂੰ ਸਮਝਿਆ ਸੀ, ਉਸੇ ਤਰ੍ਹਾਂ ਅੱਜ ਸਾਨੂੰ ਆਪਣੀ ਧਰਤੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਲੋੜ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਵਿਚ ਆਪਣਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ |

ਅਜੀਤ ਡੈਸਕ 29-09-2026

ਪਿਛਲੀ ਖ਼ਬਰ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਕੇ ਸਰਕਾਰਾਂ ਕਰ ਰਹੀਆਂ ਭਾਰਤੀ ਸੰਵਿਧਾਨ ਦੀ ਉਲੰਘਣਾ : ਬਾਬਾ ਲੀਡ... ਅਗਲੀ ਖ਼ਬਰ ਜਸ਼ਨ-ਏ-ਇਨਕਲਾਬ ਸਮਾਗਮ ਲਈ ਨਡਾਲਾ ਤੋਂ ਕਾਫ਼ਲਾ ਲੁਧਿਆਣਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।