29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਭੁਲੱਥ, 28 ਸਤੰਬਰ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਦਾ ਮੁੱਖ ਉਦੇਸ਼ ਭਾਰਤ ਦੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਜੀਵਨ, ਹਿੰਮਤ ਅਤੇ ਸਰਵਉੱਚ ਕੁਰਬਾਨੀ ਨੂੰ ਯਾਦ ਕਰਨਾ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪੇ੍ਰਰਨਾ ਲੈਣ ਲਈ ਉਤਸ਼ਾਹਿਤ ਕਰਨਾ ਸੀ | ਇਸ ਮੌਕੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸਿਮਰਨ ਕੌਰ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ, ਆਦਰਸ਼ਾਂ, ਹਿੰਮਤ ਅਤੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਇੱਕ ਪ੍ਰੇਰਨਾਦਾਇਕ ਭਾਸ਼ਣ ਦਿੱਤਾ | ਇਸ ਮੌਕੇ ਪਿ੍ੰਸੀਪਲ ਸੋਨੂੰ ਸ਼ਰਮਾ ਨੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਉਤਸ਼ਾਹੀ ਭਾਗੀਦਾਰੀ ਲਈ ਵਧਾਈ ਦਿੱਤੀ | ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਜੀ ਦੇ ਪ੍ਰੇਰਨਾਦਾਇਕ ਜੀਵਨ ਅਤੇ ਆਦਰਸ਼ਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਹਿੰਮਤ, ਦਿ੍ੜ੍ਹਤਾ, ਸਮਰਪਣ ਅਤੇ ਰਾਸ਼ਟਰ ਪ੍ਰਤੀ ਪਿਆਰ ਤੋਂ ਸਿੱਖਣ ਲਈ ਉਤਸ਼ਾਹਿਤ ਕੀਤਾ | ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਗਤੀਵਿਧੀਆਂ ਵਿਚ ਭਾਗ ਲੈ ਕੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ |

ਅਜੀਤ ਡੈਸਕ 29-09-2026

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਪੂਰਨਮਾਸ਼ੀ ਸੰਬੰਧੀ ਸਮਾਗਮ ਅਗਲੀ ਖ਼ਬਰ ਬੀਬੀ ਹਰਸ਼ਰਨ ਕੌਰ ਦੀ ਯਾਦ ’ਚ ਕੀਰਤਨ ਦਰਬਾਰ 3 ਅਕਤੂਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।