30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਸੁਭਾਨਪੁਰ, 29 ਸਤੰਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਇੱਕ ਵਿਅਕਤੀ ਨੂੰ ਕਥਿਤ ਤੌਰ ਤੇ ਸਮੇਤ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਐਸ. ਐਚ.

ਅਜੀਤ ਡੈਸਕ 30-09-2026
ਸੁਭਾਨਪੁਰ, 29 ਸਤੰਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਇੱਕ ਵਿਅਕਤੀ ਨੂੰ ਕਥਿਤ ਤੌਰ ਤੇ ਸਮੇਤ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਐਸ. ਐਚ. ਓ. ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕਿ ਏ. ਐਸ . ਆਈ ਮਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਹਮੀਰਾ ਦੀ ਤਰਫ਼ ਗਸ਼ਤ ਕਰ ਰਹੇ ਸਨ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਏ.ਐਸ.ਆਈ. ਮਨਦੀਪ ਸਿੰਘ ਕੋਲ ਹਾਜ਼ਰ ਹੋ ਕਿ ਦੱਸਿਆ ਕਿ ਗੁਰਭੇਜ ਸਿੰਘ ਭੇਜਾ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਬਗਾਣਾ ਥਾਣਾ ਰਾਵਲਪਿੰਡੀ ਜ਼ਿਲ੍ਹਾ ਕਪੂਰਥਲਾ ਜੋ ਨਸ਼ੇ ਵੇਚਣ ਦਾ ਧੰਦਾ ਕਰਦਾ ਹੈ ਤੇ ਅੱਜ ਵੀ ਹਮੀਰਾ ਦੇ ਪੁੱਲ ਦੇ ਕੋਲ ਖੜ੍ਹਾ ਹੋ ਕੇ ਆਪਣੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਪਾਰਟੀ ਵੱਲੋਂ ਦਸੀ ਗਈ ਜਗਾ ਤੇ ਜਦੋਂ ਰੇਡ ਮਾਰੀ ਤਾਂ ਇਕ ਵਿਅਕਤੀ ਉਕਤ ਜਗਾ ਤੇ ਖੜ੍ਹਾ ਦਿਖਾਈ ਦਿੱਤਾ | ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਨੂੰ ਮੁੜ ਕੇ ਭੱਜਣ ਲੱਗਾ ਤੇ ਆਪਣੀ ਜੇਬ ਵਿਚੋਂ ਇੱਕ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ | ਜਿਸ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਗੁਰਭੇਜ ਸਿੰਘ ਭੇਜਾ ਦੱਸਿਆ | ਪੁਲਿਸ ਪਾਰਟੀ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਗਏ ਵਿਅਕਤੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਐਲ.ਪੀ.ਯੂ. ਮਾਮਲੇ ਦੀ ਕੇਂਦਰੀ ਏਜੰਸੀਆਂ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ-ਗੋਰਾ ਗਿੱਲ ਅਗਲੀ ਖ਼ਬਰ ਬੈਂਕ ਦੇ ਬਾਹਰੋਂ ਦਿਨ ਦਿਹਾੜੇ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।