ਘਟਨਾ ਦੇ ਤਿੰਨ ਦਿਨ ਬਾਅਦ ਵੀ ਪੁਲਿਸ ਕਾਰਵਾਈ ਨਾ ਹੋਣ ’ਤੇ ਜਤਾਈ ਨਾਰਾਜ਼ਗੀ-ਐਸ.ਐਸ.ਪੀ. ਕਪੂਰਥਲਾ ਤੋਂ ਨਿਰਪੱਖ ਜਾਂਚ ਦੀ ਕੀਤੀ ਮੰਗ
ਫਗਵਾੜਾ, 29 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਯੂਥ ਅਕਾਲੀ ਦਲ ਹਲਕਾ ਫਗਵਾੜਾ ਦੇ ਪ੍ਰਧਾਨ ਸੁਖਦੀਪ ਸਿੰਘ ਵਾਲੀਆ ‘ਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਕਾਤਲਾਨਾ ਹਮਲੇ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ | ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਫਗਵਾੜਾ ਦੀ ਇੱਕ ਹੰਗਾਮੀ ਮੀਟਿੰਗ ਹਲਕਾ ਇੰਚਾਰਜ ਫਗਵਾੜਾ ਸ਼ਹਿਰੀ ਰਣਜੀਤ ਸਿੰਘ ਖੁਰਾਣਾ ਅਤੇ ਹਲਕਾ ਇੰਚਾਰਜ ਫਗਵਾੜਾ ਦਿਹਾਤੀ ਰਜਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਨੇ ਵੀ ਉਚੇਰੇ ਤੌਰ ‘ਤੇ ਸ਼ਿਰਕਤ ਕੀਤੀ | ਅਕਾਲੀ ਆਗੂਆਂ ਨੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ‘ਤੇ ਹੋਏ ਹਮਲੇ ਨੂੰ ਲੈ ਕੇ ਪੁਲਿਸ ਦੀ ਕਾਰਵਾਈ ‘ਤੇ ਸਖ਼ਤ ਰੋਸ ਜ਼ਾਹਿਰ ਕੀਤਾ | ਅਕਾਲੀ ਆਗੂਆਂ ਨੇ ਦੋਸ਼ ਲਗਾਇਆ ਕਿ ਘਟਨਾ ਨੂੰ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਬਿਆਨ ਤੱਕ ਨਹੀਂ ਲਏ ਗਏ | ਜਿਸ ਕਾਰਨ ਪਾਰਟੀ ਵਰਕਰਾਂ ਵਿਚ ਰੋਸ ਪੈਦਾ ਹੋ ਰਿਹਾ ਹੈ | ਮੀਟਿੰਗ ਵਿਚ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਤੇ ਹਲਕਾ ਇੰਚਾਰਜ ਦਿਹਾਤੀ ਰਜਿੰਦਰ ਸਿੰਘ ਚੰਦੀ ਅਤੇ ਸਾਰੇ ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ ਪੁਲਿਸ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾਵੇਗਾ | ਸ. ਖੁਰਾਣਾ ਅਤੇ ਚੰਦੀ ਨੇ ਕਿਹਾ ਕਿ ਪਾਰਟੀ ਆਪਣੇ ਵਰਕਰਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸੇ ਵੀ ਵਰਕਰ ਨਾਲ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਕਿਸੇ ਵੀ ਹਮਲੇ ਦੀ ਨਿਰਪੱਖ ਜਾਂਚ ਕਰਕੇ ਤੱਥਾਂ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕਰੇ | ਅਕਾਲੀ ਆਗੂਆਂ ਨੇ ਐੱਸ.
ਫਗਵਾੜਾ, 29 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਯੂਥ ਅਕਾਲੀ ਦਲ ਹਲਕਾ ਫਗਵਾੜਾ ਦੇ ਪ੍ਰਧਾਨ ਸੁਖਦੀਪ ਸਿੰਘ ਵਾਲੀਆ ‘ਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਕਾਤਲਾਨਾ ਹਮਲੇ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ | ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਫਗਵਾੜਾ ਦੀ ਇੱਕ ਹੰਗਾਮੀ ਮੀਟਿੰਗ ਹਲਕਾ ਇੰਚਾਰਜ ਫਗਵਾੜਾ ਸ਼ਹਿਰੀ ਰਣਜੀਤ ਸਿੰਘ ਖੁਰਾਣਾ ਅਤੇ ਹਲਕਾ ਇੰਚਾਰਜ ਫਗਵਾੜਾ ਦਿਹਾਤੀ ਰਜਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਨੇ ਵੀ ਉਚੇਰੇ ਤੌਰ ‘ਤੇ ਸ਼ਿਰਕਤ ਕੀਤੀ | ਅਕਾਲੀ ਆਗੂਆਂ ਨੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ‘ਤੇ ਹੋਏ ਹਮਲੇ ਨੂੰ ਲੈ ਕੇ ਪੁਲਿਸ ਦੀ ਕਾਰਵਾਈ ‘ਤੇ ਸਖ਼ਤ ਰੋਸ ਜ਼ਾਹਿਰ ਕੀਤਾ | ਅਕਾਲੀ ਆਗੂਆਂ ਨੇ ਦੋਸ਼ ਲਗਾਇਆ ਕਿ ਘਟਨਾ ਨੂੰ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਬਿਆਨ ਤੱਕ ਨਹੀਂ ਲਏ ਗਏ | ਜਿਸ ਕਾਰਨ ਪਾਰਟੀ ਵਰਕਰਾਂ ਵਿਚ ਰੋਸ ਪੈਦਾ ਹੋ ਰਿਹਾ ਹੈ | ਮੀਟਿੰਗ ਵਿਚ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਤੇ ਹਲਕਾ ਇੰਚਾਰਜ ਦਿਹਾਤੀ ਰਜਿੰਦਰ ਸਿੰਘ ਚੰਦੀ ਅਤੇ ਸਾਰੇ ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ ਪੁਲਿਸ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾਵੇਗਾ | ਸ. ਖੁਰਾਣਾ ਅਤੇ ਚੰਦੀ ਨੇ ਕਿਹਾ ਕਿ ਪਾਰਟੀ ਆਪਣੇ ਵਰਕਰਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸੇ ਵੀ ਵਰਕਰ ਨਾਲ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਕਿਸੇ ਵੀ ਹਮਲੇ ਦੀ ਨਿਰਪੱਖ ਜਾਂਚ ਕਰਕੇ ਤੱਥਾਂ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕਰੇ | ਅਕਾਲੀ ਆਗੂਆਂ ਨੇ ਐੱਸ.ਐੱਸ.ਪੀ. ਕਪੂਰਥਲਾ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ |. ਖੁਰਾਣਾ ਅਤੇ ਚੰਦੀ ਨੇ ਦੋਸ਼ ਲਗਾਇਆ ਕਿ ਹਮਲੇ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਗੁੰਡਿਆਂ ਗੁਰਸਿਮਰ ਸਿੰਘ, ਪ੍ਰਦੀਪ ਸਿੰਘ ਅਤੇ ਵਿਸੂ ਘਈ ਨੇ ਧੱਕੇ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਤੋ ਨਾਂਹ ਕਰਨ ਤੇ ਸੁਖਦੀਪ ਵਾਲੀਆਂ ਦੀ ਹਵੇਲੀ ਅੰਦਰ ਵੜ ਕੇ ਇਹ ਕਾਤਲਾਨਾ ਹਮਲਾ ਕੀਤਾ ਗਿਆ ਅਤੇ ਯੂਥ ਪ੍ਰਧਾਨ ਦੀਆ ਲੱਤਾਂ ਤੋੜੀਆਂ | ਅਕਾਲੀ ਆਗੂਆਂ ਨੇ ਸਪਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਵਿਚ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਵੱਲੋਂ ਅਗਲਾ ਸੰਘਰਸ਼ਮਈ ਪ੍ਰੋਗਰਾਮ ਉਲੀਕਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਧਾਰਮਿਕ ਆਗੂ ਗੁਰਦੀਪ ਸਿੰਘ ਖੇੜਾ,ਹਰਵਿੰਦਰ ਸਿੰਘ ਵਾਲੀਆਂ, ਅਵਤਾਰ ਸਿੰਘ ਭੁੰਗਰਨੀ, ਬਹਾਦਰ ਸਿੰਘ ਸੰਗਤਪੁਰ, ਪਿ੍ਤਪਾਲ ਸਿੰਘ ਮੰਗਾ, ਸਰੂਪ ਸਿੰਘ ਖਲਵਾੜਾ, ਬਲਜਿੰਦਰ ਸਿੰਘ ਠੇਕੇਦਾਰ, ਸੁਖਬੀਰ ਸਿੰਘ ਕਿੰਨੜਾ, ਬਿੰਦਰ ਸਿੰਘ ਰਾਵਲਪਿੰਡੀ, ਬਲਜੀਤ ਸਿੰਘ ਵਾਲੀਆਂ, ਅਵਤਾਰ ਸਿੰਘ ਮੰਗੀ, ਧਰਮਿੰਦਰ ਟੋਨੀ, ਪਰਮਿੰਦਰ ਸਿੰਘ ਜੰਡੂ, ਵਿੱਕੀ ਪਾਂਸ਼ਟਾ, ਗੁਰਮੀਤ ਸਿੰਘ ਰਾਵਲਪਿੰਡੀ, ਸੁਖਵੀਰ ਸਿੰਘ ਕਿੰਨੜਾ, ਅਵਤਾਰ ਸਿੰਘ ਮੰਗੀ, ਬਲਜਿੰਦਰ ਸਿੰਘ ਫ਼ਤਿਹਗੜ੍ਹ, ਸੁਰਿੰਦਰ ਸਿੰਘ ਪਾਹਵਾ, ਸੁਰਿੰਦਰ ਪਾਲ ਰਾਵਲਪਿੰਡੀ, ਜਸਵਿੰਦਰ ਸਿੰਘ ਭਗਤਪੁਰਾ, ਰਣਜੀਤ ਸਿੰਘ ਜੀਤੀ, ਝਿਰਮਲ ਸਿੰਘ ਭਿੰਡਰ, ਜਸਵਿੰਦਰ ਸਿੰਘ ਬਸਰਾ, ਕੁਲਵਿੰਦਰ ਸਿੰਘ ਕਿੰਦਾ, ਸਰਬਜੀਤ ਸਿੰਘ ਕਾਕਾ, ਪਰਮਜੀਤ ਸਿੰਘ ਆਜ਼ਾਦ, ਗਿਆਨ ਸਿੰਘ ਚਾਨਾ, ਆਸ਼ੂ ਘਈ, ਗੁਰਪ੍ਰੀਤ ਬੱਗਾ, ਸਤਪਾਲ ਕਿਸ਼ਨਪੁਰਾ, ਆਕਾਸ਼ਦੀਪ ਸਿੰਘ ਪਾਹਵਾ ਅਤੇ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ |