30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਤਲਵੰਡੀ ਚੌਧਰੀਆਂ ਦੇ ਸਰਪੰਚ ਬਲਵਿੰਦਰ ਸਿੰਘ ਜੋਸਨ ਆਪਣੇ ਪਰਿਵਾਰ ਸਮੇਤ ਅਕਾਲੀ ਦਲ ਵਾਰਿਸ ’ਚ ਸ਼ਾਮਿਲ

ਕਪੂਰਥਲਾ/ਤਲਵੰਡੀ ਚੌਧਰੀਆਂ, 29 ਸਤੰਬਰ (ਅਮਰਜੀਤ ਕੋਮਲ, ਪਰਸਨ ਲਾਲ ਭੋਲਾ)-’ਸ਼ੋ੍ਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਅੱਜ ਹਲਕਾ ਸੁਲਤਾਨਪੁਰ ਲੋਧੀ ਵਿਚ ਉਸ ਵੇਲੇ ਬੱਲ ਮਿਲਿਆ ਜਦੋਂ ਹਲਕੇ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਦੇ ਸਰਪੰਚ ਬਲਵਿੰਦਰ ਸਿੰਘ ਜੋਸਨ (ਲੱਡੂ) ਨੇ ਆਪਣੇ ਪਰਿਵਾਰ ਸਮੇਤ ਹਲਕੇ ਦੇ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਧੜੇ ਨੂੰ ਅਲਵਿਦਾ ਕਹਿ ਕੇ ਸ਼ੋ੍ਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਸਬੰਧ ਵਿਚ ਉਨ੍ਹਾਂ ਦੇ ਗ੍ਰਹਿ ਤਲਵੰਡੀ ਚੌਧਰੀਆਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਦੀ ਅਗਵਾਈ ’ ਚ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਜੋਸਨ ਨੇ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਏਜੰਡੇ ਤੇ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ ਤੇ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ | ਇਸ ਮੌਕੇ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੇ ਬਲਵਿੰਦਰ ਸਿੰਘ ਜੋਸਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਿਲ ਹੋਣ ‘ਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਪੂਰਾ ਸਤਿਕਾਰ ਦਿਵਾਉਣ ਦਾ ਭਰੋਸਾ ਦਿਵਾਇਆ | ਜ਼ਿਲ੍ਹਾ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ੋ੍ਮਣੀ ਅਕਾਲੀ ਦਲ ਵਾਰਿਸ ਪੰਜਾਬ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੀ ਅਗਵਾਈ ਵਿਚ ਸਰਕਾਰ ਬਣਾਈ ਜਾ ਸਕੇ | ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹੇ ਦੇ ਸੰਗਠਨ ਸਕੱਤਰ ਗੁਰਚਰਨ ਸਿੰਘ ਰੱਤੜਾ, ਜ਼ਿਲ੍ਹੇ ਦੇ ਮੀਤ ਪ੍ਰਧਾਨ ਸੁਖਦੇਵ ਸਿੰਘ ਖੀਰਾਂਵਾਲੀ, ਜ਼ਿਲ੍ਹਾ ਸਕੱਤਰ ਪ੍ਰੇਮ ਸਿੰਘ ਖ਼ਾਲਸਾ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |

ਅਜੀਤ ਡੈਸਕ 30-09-2026

ਪਿਛਲੀ ਖ਼ਬਰ ਸਿਰਫ਼ ਰਹਿੰਦ ਖੂੰਹਦ ਦੇ ਟੀਚੇ ਨੂੰ ਪ੍ਰਾਪਤ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ-ਡਾ. ਰਜੇਸ਼ ਗਰੋਵਰ ਮੋਟਰ ਦ... ਅਗਲੀ ਖ਼ਬਰ ਮਾਡਲ ਟਾਊਨ ’ਚ ਕੋਠੀ ਦੇ ਗੇਟ ਦਾ ਤਾਲਾ ਕੱਟ ਕੇ ਮੋਟਰਸਾਈਕਲ ਚੋਰੀ ਕਰਨ ਸਬੰਧੀ 5 ਵਿਰੁੱਧ ਕੇਸ ਦਰਜ ਪੁਲਿਸ ਨੇ ਇਕ ਵਿਅਕਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।