01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸੁਲਤਾਨਪੁਰ ਲੋਧੀ ਦੀਆਂ ਮੰਡੀਆਂ ’ਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ-ਐਸ.ਡੀ.ਐਮ.

ਸੁਲਤਾਨਪੁਰ ਲੋਧੀ, 30 ਸਤੰਬਰ (ਥਿੰਦ, ਨਰੇਸ਼ ਹੈਪੀ)-ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਫ਼ਸਲ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਅੱਜ ਇੱਕ ਅਹਿਮ ਸਮੀਖਿਆ ਮੀਟਿੰਗ ਐਸ. ਡੀ.

ਅਜੀਤ ਡੈਸਕ 01-10-2026
ਸੁਲਤਾਨਪੁਰ ਲੋਧੀ, 30 ਸਤੰਬਰ (ਥਿੰਦ, ਨਰੇਸ਼ ਹੈਪੀ)-ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਫ਼ਸਲ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਅੱਜ ਇੱਕ ਅਹਿਮ ਸਮੀਖਿਆ ਮੀਟਿੰਗ ਐਸ.ਡੀ.ਐਮ ਸੁਲਤਾਨਪੁਰ ਲੋਧੀ ਜਸਜੀਤ ਸਿੰਘ ਦੀ ਅਗਵਾਈ ਹੇਠ ਹੋਈ| ਇਸ ਵਿਸ਼ੇਸ਼ ਮੀਟਿੰਗ ਵਿਚ ਸੈਕਟਰੀ ਮਾਰਕੀਟ ਕਮੇਟੀ ਜਤਿੰਦਰ ਸਿੰਘ, ਫੂਡ ਸਪਲਾਈ ਅਫ਼ਸਰ (ਐਫ.ਐਸ.ਓ.) ਮਮਤਾ ਨੰਦਾ, ਏ.ਐਫ.ਐਸ.ਓ. ਅਮਨ ਗੌਤਮ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ | ਐਸ.ਡੀ.ਐਮ. ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਅਤੇ ਉਨ੍ਹਾਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਐਸ.ਡੀ.ਐਮ. ਵਲੋਂ ਸੈਕਟਰੀ ਮਾਰਕੀਟ ਕਮੇਟੀ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਮੰਡੀਆਂ ਦੀ ਮੁਕੰਮਲ ਸਾਫ਼-ਸਫ਼ਾਈ ਦੇ ਨਾਲ-ਨਾਲ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸੁਥਰੇ ਪਖਾਨਿਆਂ, ਕਿਸਾਨਾਂ ਦੇ ਬੈਠਣ ਲਈ ਛਾਂਦਾਰ ਥਾਵਾਂ ਅਤੇ ਪੱਖਿਆਂ ਦਾ ਢੁਕਵਾਂ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਇਆ ਜਾਵੇ | ਇਸ ਤੋਂ ਇਲਾਵਾ, ਮਾਰਕੀਟ ਕਮੇਟੀ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਬੇਮੌਸਮੀ ਬਰਸਾਤ ਤੋਂ ਫ਼ਸਲ ਦੇ ਬਚਾਅ ਲਈ ਆੜ੍ਹਤੀਆਂ ਕੋਲ ਢੁਕਵੀਂ ਮਾਤਰਾ ਵਿਚ ਤਰਪਾਲਾਂ ਮੌਜੂਦ ਹੋਣ ਤਾਂ ਜੋ ਕਿਸਾਨਾਂ ਦੀ ਮਿਹਨਤ ਖ਼ਰਾਬ ਨਾ ਹੋਵੇ |
ਪਿਛਲੀ ਖ਼ਬਰ ਮਾਂਗੇਵਾਲ ਵਿਖੇ ਸਾਲਾਨਾ ਜਾਗਰਣ 16 ਨੂੰ ਅਗਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਪੰਜਾਬ ਵੱਲੋਂ ਸੂਬਾ ਪੱਧਰੀ ਰੈਲੀ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।