03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਘੁੰਮਣ ਨੇ ਨਡਾਲਾ ਤੇ ਇਬਰਾਹੀਮਵਾਲ ਦਾਣਾ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਨਡਾਲਾ, 2 ਅਕਤੂਬਰ (ਰਘਬਿੰਦਰ ਸਿੰਘ)-ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਹਲਕਾ ਭੁਲੱਥ ਅਧੀਨ ਆਉਂਦੀਆਂ ਨਡਾਲਾ ਅਤੇ ਇਬਰਾਹੀਮਵਾਲ ਦਾਣਾ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ | ਨਡਾਲਾ ਅਤੇ ਇਬਰਾਹੀਮਵਾਲ ਦਾਣਾ ਮੰਡੀ ਵਿਖੇ ਪਹੁੰਚੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਝੋਨੇ ਦੀ ਖ਼ਰੀਦ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਉਨ੍ਹਾਂ ਮੰਡੀ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਖ਼ਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਸਰਬਜੀਤ ਸਿੰਘ ਪੱਪਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸਰਕਾਰੀ ਨਿਯਮਾਂ ਅਨੁਸਾਰ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਬੇਲੋੜੀ ਉਡੀਕ ਨਾ ਕਰਨੀ ਪਵੇ | ਮੰਡੀ ਸੁਪਰਵਾਈਜ਼ਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਨਡਾਲਾ ਦਾਣਾ ਮੰਡੀ ਵਿਖੇ ਅੱਜ ਖ਼ਰੀਦ ਏਜੰਸੀ ਪਨਸਪ ਵੱਲੋਂ ਅਮਰਜੀਤ ਸਿੰਘ ਖੱਖ ਦੇ ਫੜ ਤੋਂ ਕਿਸਾਨ ਲਖਵਿੰਦਰ ਸਿੰਘ ਵਾਸੀ ਦਾਊਦਪੁਰ ਦੀ ਝੋਨੇ ਦੀ ਫ਼ਸਲ ਦੀ ਖ਼ਰੀਦ ਕਰਵਾ ਕੇ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਨਡਾਲਾ ਅਤੇ ਇਬਰਾਹੀਮਵਾਲ ਦਾਣਾ ਮੰਡੀਆਂ ਵਿਚ ਪਨਗਰੇਨ ਅਤੇ ਪਨਸਪ ਏਜੰਸੀਆਂ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਕੀਤੀ ਜਾ ਰਹੀ ਹੈ | ਇਸ ਮੌਕੇ ਸੈਕਟਰੀ ਹਰਪ੍ਰੀਤ ਸਿੰਘ, ਮੰਡੀ ਸੁਪਰਵਾਈਜ਼ਰ ਸੁਖਜਿੰਦਰ ਸਿੰਘ, ਪਨਸਪ ਇੰਸਪੈਕਟਰ ਮੋਹਿਤ ਕੁਮਾਰ, ਪਨਗਰੇਨ ਇੰਸਪੈਕਟਰ ਅੰਮਿ੍ਤ ਪਾਲ ਸਿੰਘ ਢਿੱਲੋਂ, ਹਰਜਿੰਦਰ ਸਿੰਘ ਸਰਪੰਚ ਤਲਵੰਡੀ, ਪ੍ਰਵੀਨ ਕੁਮਾਰ ਜੋਸ਼ੀ, ਗੁਰਿੰਦਰਪਾਲ ਸਿੰਘ ਚੀਮਾ, ਟਹਿਲ ਸਿੰਘ ਚੀਮਾ, ਦਵਿੰਦਰ ਸਿੰਘ ਚੀਮਾ, ਸ਼ਰਨਜੀਤ ਸਿੰਘ ਹੈਪੀ ਚੀਮਾ, ਜਸਵੰਤ ਸਿੰਘ ਖੱਖ, ਜਵਾਹਰ ਲਾਲ ਮਨਚੰਦਾ, ਸੁਖਜਿੰਦਰ ਸਿੰਘ ਹੈਪੀ ਚੀਮਾ ਅਤੇ ਹੋਰ ਹਾਜ਼ਰ ਸਨ |

ਅਜੀਤ ਡੈਸਕ 03-10-2026

ਪਿਛਲੀ ਖ਼ਬਰ ਡੱਲਾ ਸਾਹਿਬ ਨੇੜੇ ਟਰੱਕ ਹੇਠ ਆਉਣ ਕਾਰਨ 1 ਵਿਅਕਤੀ ਦੀ ਦਰਦਨਾਕ ਮੌਤ ਅਗਲੀ ਖ਼ਬਰ ਗੱਡੀ ਪਾਰਕ ਕਰਨ ਨੂੰ ਲੈ ਕੇ ਭਾਜਪਾ ਆਗੂ ਦੇ ਦਫ਼ਤਰ ਬਾਹਰ ਹੰਗਾਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।