ਐਕਸ ਯੂਵੀ ਤੇ ਨੋਵਾ ਗੱਡੀ ਵਿਚਕਾਰ ਭਿਆਨਕ ਟੱਕਰ ਦੌਰਾਨ ਕਈ ਜ਼ਖ਼ਮੀ
ਸੁਲਤਾਨਪੁਰ ਲੋਧੀ-ਡੱਲਾ ਰੋਡ ’ਤੇ ਓਵਰਟੇਕ ਕਰਦੇ ਸਮੇਂ ਵਾਪਰਿਆ ਹਾਦਸਾ ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ-ਡੱਲਾ ਰੋਡ ‘ਤੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰਿਆ ਜਦੋਂ ਐਕਸ ਯੂ ਵੀ ਅਤੇ ਨੋਵਾ ਗੱਡੀ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ | ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਅਤੇ ਗੱਡੀਆਂ ਵਿਚ ਸਵਾਰ ਵਿਅਕਤੀ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਦੇ ਨੇੜਲੇ ਪਿੰਡ ਅਮਰਜੀਤ ਪੁਰ ਵਾਸੀ ਬਖ਼ਸ਼ੀਸ਼ ਸਿੰਘ ਪੁੱਤਰ ਪ੍ਰੇਮ ਸਿੰਘ ਆਪਣੇ ਨਿੱਜੀ ਕੰਮ ਸਬੰਧੀ ਸੁਲਤਾਨਪੁਰ ਲੋਧੀ ਤੋਂ ਆਪਣੇ ਪਿੰਡ ਅਮਰਜੀਤ ਪੁਰ ਵੱਲ ਪੀਬੀ-91-ਪੀ-6302 ਨੰਬਰ ਦੀ ਐਕਸ ਯੂ ਵੀ ਗੱਡੀ ਵਿਚ ਜਾ ਰਹੇ ਸਨ | ਇਸ ਦੌਰਾਨ ਸਾਹਮਣੇ ਤੋਂ ਆ ਰਹੀ ਪੀਬੀ-08-ਏ ਜ਼ੈਡ-3017 ਨੰਬਰ ਦੀ ਨੋਵਾ ਗੱਡੀ ਨਾਲ ਉਨ੍ਹਾਂ ਦੀ ਗੱਡੀ ਦੀ ਟੱਕਰ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਨੋਵਾ ਗੱਡੀ ਪਿੰਡ ਬੁਰਜ ਮੁਹੰਮਦ ਸ਼ਾਹ, ਜ਼ਿਲ੍ਹਾ ਫ਼ਿਰੋਜ਼ਪੁਰ ਵਾਸੀ ਸੁਬੇਗ ਸਿੰਘ ਚਲਾ ਰਹੇ ਸਨ | ਉਨ੍ਹਾਂ ਦੇ ਨਾਲ ਸੇਵਾ ਸਿੰਘ ਸਮੇਤ ਹੋਰ ਵਿਅਕਤੀ ਸਵਾਰ ਸਨ | ਮੁੱਢਲੀ ਜਾਣਕਾਰੀ ਅਨੁਸਾਰ ਨੋਵਾ ਗੱਡੀ ਕਿਸੇ ਹੋਰ ਵਾਹਨ ਨੂੰ ਓਵਰਟੇਕ ਕਰ ਰਹੀ ਸੀ, ਜਿਸ ਦੌਰਾਨ ਇਹ ਸਾਹਮਣੇ ਤੋਂ ਆ ਰਹੀ ਐਕਸਯੂਵੀ ਨਾਲ ਟਕਰਾ ਗਈ | ਹਾਦਸੇ ਤੋਂ ਬਾਅਦ ਸੜਕ ‘ਤੇ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ | ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਹਾਦਸੇ ਦੀ ਸੂਚਨਾ ਪੁਲਿਸ ਨੂੰ ਵੀ ਦੇ ਦਿੱਤੀ ਗਈ | ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਹਾਦਸੇ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ | ਹਾਦਸਾ ਤੇਜ਼ ਰਫ਼ਤਾਰ, ਓਵਰਟੇਕਿੰਗ ਜਾਂ ਗਲਤ ਸਾਈਡ ਤੋਂ ਆਉਣ ਕਾਰਨ ਵਾਪਰਿਆ, ਇਸ ਸਬੰਧੀ ਅੰਤਿਮ ਸਥਿਤੀ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸਪਸ਼ਟ ਹੋਵੇਗੀ |
ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ-ਡੱਲਾ ਰੋਡ ‘ਤੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰਿਆ ਜਦੋਂ ਐਕਸ ਯੂ ਵੀ ਅਤੇ ਨੋਵਾ ਗੱਡੀ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ | ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਅਤੇ ਗੱਡੀਆਂ ਵਿਚ ਸਵਾਰ ਵਿਅਕਤੀ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਦੇ ਨੇੜਲੇ ਪਿੰਡ ਅਮਰਜੀਤ ਪੁਰ ਵਾਸੀ ਬਖ਼ਸ਼ੀਸ਼ ਸਿੰਘ ਪੁੱਤਰ ਪ੍ਰੇਮ ਸਿੰਘ ਆਪਣੇ ਨਿੱਜੀ ਕੰਮ ਸਬੰਧੀ ਸੁਲਤਾਨਪੁਰ ਲੋਧੀ ਤੋਂ ਆਪਣੇ ਪਿੰਡ ਅਮਰਜੀਤ ਪੁਰ ਵੱਲ ਪੀਬੀ-91-ਪੀ-6302 ਨੰਬਰ ਦੀ ਐਕਸ ਯੂ ਵੀ ਗੱਡੀ ਵਿਚ ਜਾ ਰਹੇ ਸਨ | ਇਸ ਦੌਰਾਨ ਸਾਹਮਣੇ ਤੋਂ ਆ ਰਹੀ ਪੀਬੀ-08-ਏ ਜ਼ੈਡ-3017 ਨੰਬਰ ਦੀ ਨੋਵਾ ਗੱਡੀ ਨਾਲ ਉਨ੍ਹਾਂ ਦੀ ਗੱਡੀ ਦੀ ਟੱਕਰ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਨੋਵਾ ਗੱਡੀ ਪਿੰਡ ਬੁਰਜ ਮੁਹੰਮਦ ਸ਼ਾਹ, ਜ਼ਿਲ੍ਹਾ ਫ਼ਿਰੋਜ਼ਪੁਰ ਵਾਸੀ ਸੁਬੇਗ ਸਿੰਘ ਚਲਾ ਰਹੇ ਸਨ | ਉਨ੍ਹਾਂ ਦੇ ਨਾਲ ਸੇਵਾ ਸਿੰਘ ਸਮੇਤ ਹੋਰ ਵਿਅਕਤੀ ਸਵਾਰ ਸਨ | ਮੁੱਢਲੀ ਜਾਣਕਾਰੀ ਅਨੁਸਾਰ ਨੋਵਾ ਗੱਡੀ ਕਿਸੇ ਹੋਰ ਵਾਹਨ ਨੂੰ ਓਵਰਟੇਕ ਕਰ ਰਹੀ ਸੀ, ਜਿਸ ਦੌਰਾਨ ਇਹ ਸਾਹਮਣੇ ਤੋਂ ਆ ਰਹੀ ਐਕਸਯੂਵੀ ਨਾਲ ਟਕਰਾ ਗਈ | ਹਾਦਸੇ ਤੋਂ ਬਾਅਦ ਸੜਕ ‘ਤੇ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ | ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਹਾਦਸੇ ਦੀ ਸੂਚਨਾ ਪੁਲਿਸ ਨੂੰ ਵੀ ਦੇ ਦਿੱਤੀ ਗਈ | ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਹਾਦਸੇ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ | ਹਾਦਸਾ ਤੇਜ਼ ਰਫ਼ਤਾਰ, ਓਵਰਟੇਕਿੰਗ ਜਾਂ ਗਲਤ ਸਾਈਡ ਤੋਂ ਆਉਣ ਕਾਰਨ ਵਾਪਰਿਆ, ਇਸ ਸਬੰਧੀ ਅੰਤਿਮ ਸਥਿਤੀ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸਪਸ਼ਟ ਹੋਵੇਗੀ |