03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਆਨੰਦ ਕਾਲਜ ਵਿਚ ਵਿਸ਼ਵ ਹਿਰਦੇ ਦਿਵਸ ਸੰਬੰਧੀ ਵਿਦਿਆਰਥੀਆਂ ਨੇ ਕੀਤੇ ਵੱਖ-ਵੱਖ ਮਾਡਲ ਪ੍ਰਦਰਸ਼ਿਤ

ਕਪੂਰਥਲਾ, 2 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 03-10-2026
ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਵਿਸ਼ਵ ਹਿਰਦੇ ਦਿਵਸ ‘ਤੇ ਕਾਲਜ ਦੇ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਾਰਡਿਓ ਏਨਾਟਮੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸਵੱਛ ਹਿਰਦੇ , ਕੈਸਟਰੋਲ ਪ੍ਰਣਾਲੀ ਤੇ ਮਾਨਵ ਹਿਰਦੇ ਸਬੰਧੀ ਮਾਡਲ ਪ੍ਰਦਰਸ਼ਿਤ ਕੀਤੇ ਗਏ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਤੇ ਹੋਰ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪਾਂ ਵਲੋਂ ਹਿਰਦੇ ਸਬੰਧੀ ਬਣਾਏ ਗਏ ਵੱਖ-ਵੱਖ ਮਾਡਲਾਂ ਦਾ ਨਿਰੀਖਣ ਕੀਤਾ | ਉਨ੍ਹਾਂ ਹਿਰਦੇ ਰੋਗਾਂ ਦੇ ਵੱਧ ਰਹੇ ਮਾਮਲਿਆਂ ‘ ਤੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਰੋਕਥਾਮ ਤੇ ਇਲਾਜ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਨਾ ਕੇਵਲ ਹਿਰਦੇ ਦੀ ਸਿਹਤ ਸਬੰਧੀ ਸਗੋਂ ਇਸ ਮਹੱਤਵਪੂਰਨ ਵਿਸ਼ੇ ਬਾਰੇ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਕਾਰਨ ਅਧਿਆਪਕਾਂ ’ਚ ਰੋਸ-ਰਮਨ ਕੁਮਾਰ, ਜਗਜੀਤ ਸਿੰਘ ਥਿੰਦ ਅਗਲੀ ਖ਼ਬਰ ਜ਼ਰੂਰੀ ਮੁਰੰਮਤ ਕਾਰਨ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।