03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਕਾਰਨ ਅਧਿਆਪਕਾਂ ’ਚ ਰੋਸ-ਰਮਨ ਕੁਮਾਰ, ਜਗਜੀਤ ਸਿੰਘ ਥਿੰਦ

ਕਪੂਰਥਲਾ, 2 ਅਕਤੂਬਰ (ਵਿ. ਪ੍ਰ.)

ਕੰਪਿਊਟਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਰਮਨ ਸ਼ਰਮਾ ਤੇ ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ-ਪੱੱਤਰ ਦਿੰਦੇ ਹੋਏ | ਤਸਵੀਰ : ਤਿਲਕਰਾਜ 03-10-2026
ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਕੰਪਿਊਟਰ ਟੀਚਰ ਯੂਨੀਅਨ ਕਪੂਰਥਲਾ ਨੇ ਕੰਪਿਊਟਰ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਸਰਪ੍ਰਸਤ ਜਸਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ ਸ਼ਰਮਾ, ਸੂਬਾ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੂੰ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਦਿੱਤਾ | ਜਿਸ ਵਿਚ ਮੰਗ ਕੀਤੀ ਗਈ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦਿਆਂ ਬਿਨ੍ਹਾਂ ਸ਼ਰਤ ਸਿੱਖਿਆ ਵਿਭਾਗ ਵਿਚ ਸ਼ਾਮਲ ਕਰਨ, ਵੱਖ-ਵੱਖ ਮੰਗਾਂ ਨੂੰ ਅਮਲੀ ਰੂਪ ਦੇਣ ਤੇ 25 ਫਰਵਰੀ 2025 ਨੂੰ ਮਾਨਯੋਗ ਹਾਈਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ | ਮੰਗ ਪੱਤਰ ਦੇਣ ਤੋਂ ਬਾਅਦ ਯੂਨੀਅਨ ਆਗੂ ਰਮਨ ਕੁਮਾਰ ਸ਼ਰਮਾ, ਜਗਜੀਤ ਸਿੰਘ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤੇ ਜਾਣ ਕਾਰਨ ਕੰਪਿਊਟਰ ਅਧਿਆਪਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 4 ਅਕਤੂਬਰ ਨੂੰ ਸੁਨਾਮ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ | ਇਸ ਮੌਕੇ ਜਸਪਾਲ ਸਿੰਘ, ਅਰੁਣਦੀਪ ਸਿੰਘ, ਪਰਮਜੀਤ ਸਿੰਘ, ਗੁਰਵਿੰਦਰ ਸਿੰਘ, ਹਰਮਿੰਦਰ ਸਿੰਘ, ਰਣਜੀਤ ਸਿੰਘ, ਹਰੀਸ਼ ਕੁਮਾਰ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਮਨੀਸ਼ ਕੁਮਾਰ, ਜਸਪ੍ਰੀਤ ਸਿੰਘ, ਗੋਬਿੰਦ ਰਾਮ, ਵਿਪਨ ਕੁਮਾਰ, ਨਿਰਪਾਲਜੀਤ ਸਿੰਘ, ਸੁਖਵੰਤ ਸਿੰਘ, ਨਵਜੋਤ ਸਿੰਘ, ਭੁਪਿੰਦਰ ਸਿੰਘ, ਬੀਰ ਮੋਹਨ, ਸ਼ਮਸ਼ੇਰ ਸਿੰਘ, ਅਮਰਜੀਤ ਸਿੰਘ ਸਚਦੇਵਾ, ਪਵਨ ਕੁਮਾਰ, ਸਾਰਿਕਾ, ਅਮਿਤਾ, ਜਸਜੀਤ, ਹੇਮਲਤਾ, ਬਲਵਿੰਦਰ ਕੌਰ, ਰਜਵੰਤ ਕੌਰ, ਦਲਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਆਨੰਦ ਕਾਲਜ ਵਿਚ ਵਿਸ਼ਵ ਹਿਰਦੇ ਦਿਵਸ ਸੰਬੰਧੀ ਵਿਦਿਆਰਥੀਆਂ ਨੇ ਕੀਤੇ ਵੱਖ-ਵੱਖ ਮਾਡਲ ਪ੍ਰਦਰਸ਼ਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।