04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਆਂਗਣਵਾੜੀ ਕੇਂਦਰਾਂ ’ਚ ‘ਸਾਡੇ ਬਜ਼ੁਰਗ ਸਾਡਾ ਮਾਨ’ ਪ੍ਰੋਗਰਾਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਢਿਲਵਾਂ, 2 ਅਕਤੂਬਰ (ਪ੍ਰਵੀਨ ਕੁਮਾਰ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਕਪੂਰਥਲਾ ਰਾਜੀਵ ਢਾਂਡਾ ਦੀ ਯੋਗ ਅਗਵਾਈ ਹੇਠ ਬਲਾਕ ਢਿਲਵਾਂ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿਚ ‘ਸਾਡੇ ਬਜ਼ੁਰਗ ਸਾਡਾ ਮਾਨ’ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਬੱਚਿਆਂ ਅਤੇ ਬਜ਼ੁਰਗਾਂ ਦਰਮਿਆਨ ਪਿਆਰ, ਸਤਿਕਾਰ, ਸੰਵਾਦ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਬਜ਼ੁਰਗਾਂ ਦੇ ਤਜਰਬਿਆਂ, ਜੀਵਨ-ਮੁੱਲਾਂ ਅਤੇ ਵਿਰਸੇ ਨਾਲ ਜੋੜਨਾ ਰਿਹਾ | ਇਸ ਮੌਕੇ ਆਂਗਣਵਾੜੀ ਕੇਂਦਰਾਂ ਵਿਚ ਬਜ਼ੁਰਗਾਂ ਅਤੇ ਬੱਚਿਆਂ ਦੀ ਸਾਂਝੀ ਸ਼ਮੂਲੀਅਤ ਨਾਲ ਪੁਰਾਣੀਆਂ ਯਾਦਾਂ ਸਾਂਝੀਆਂ ਕਰਨਾ, ਕਹਾਣੀਆਂ ਸੁਣਾਉਣਾ, ਲੋਕ-ਗੀਤ, ਕਵਿਤਾਵਾਂ, ਰਵਾਇਤੀ ਖੇਡਾਂ, ਸਭਿਆਚਾਰਕ ਗਤੀਵਿਧੀਆਂ ਅਤੇ ਆਪਸੀ ਗੱਲਬਾਤ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਬੱਚਿਆਂ ਵੱਲੋਂ ਬਜ਼ੁਰਗਾਂ ਪ੍ਰਤੀ ਸਤਿਕਾਰ ਅਤੇ ਪਿਆਰ ਦਾ ਪ੍ਰਗਟਾਵਾ ਵੀ ਕੀਤਾ ਗਿਆ | ‘ਸਾਡੇ ਬਜ਼ੁਰਗ ਸਾਡਾ ਮਾਨ’ ਤਹਿਤ ਕਰਵਾਈਆਂ ਗਈਆਂ ਇਹ ਗਤੀਵਿਧੀਆਂ ਬਜ਼ੁਰਗਾਂ ਨੂੰ ਸਨਮਾਨ ਦੇਣ ਦੇ ਨਾਲ-ਨਾਲ ਵੱਖ-ਵੱਖ ਪੀੜ੍ਹੀਆਂ ਵਿਚਕਾਰ ਪਿਆਰ, ਸਹਿਯੋਗ ਅਤੇ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਸਾਰਥਕ ਉਪਰਾਲਾ ਸਾਬਤ ਹੋਈਆਂ | ਇਸ ਮੌਕੇ ਆਂਗਣਵਾੜੀ ਸੈਂਟਰ ਢਿਲਵਾਂ, ਧਾਲੀਵਾਲ ਬੇਟ, ਹਮੀਰਾ, ਫੱਤੂਢੀਂਗਾ, ਨੂਰਪੁਰ ਜੱਟਾਂ ਵਿਖੇ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਢਿਲਵਾਂ ਮਿਸ ਖ਼ੁਸ਼ਮੀਤ ਕੌਰ, ਸਰਕਲ ਸੁਪਰਵਾਈਜ਼ਰ ਗੁਰਿੰਦਰ ਕੌਰ, ਕਿਰਨ ਬਾਲਾ, ਸੁਨੀਤਾ, ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ |

ਅਜੀਤ ਡੈਸਕ 03-10-2026

ਪਿਛਲੀ ਖ਼ਬਰ ਵਡਾਲਾ ਫਲਾਈਓਵਰ ’ਤੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਅਗਲੀ ਖ਼ਬਰ ਬੇਗੋਵਾਲ ’ਚ ਹਲਕਾ ਇੰਚਾਰਜ ਤੇ ਚੇਅਰਮੈਨ ਮਾਰਕੀਟ ਕਮੇਟੀ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।