ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਨਗਰ ਸੁਧਾਰ ਟਰੱਸਟ ਕਪੂਰਥਲਾ ਵਿਚ 30 ਸਾਲ ਦੀ ਬੇਦਾਗ਼ ਸੇਵਾ ਉਪਰੰਤ ਸੇਵਾ ਮੁਕਤ ਹੋਏ ਗੁਰਦੇਵ ਸਿੰਘ ਦੇ ਸਨਮਾਨ ’ਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਉਚੇਚੇ ਤੌਰ ’ਤੇ ਸ਼ਾਮਿਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਗੁਰਦੇਵ ਸਿੰਘ ਦੀਆਂ ਟਰੱਸਟ ਵਿਚ ਸੇਵਾਵਾਂ ਦੀ ਸ਼ਲਾਘਾ ਕੀਤੀ | ਟਰੱਸਟ ਦੀ ਈ.ਓ. ਕੁਲਜੀਤ ਕੌਰ ਨੇ ਕਿਹਾ ਕਿ ਗੁਰਦੇਵ ਸਿੰਘ ਨੇ ਹਮੇਸ਼ਾ ਆਪਣੇ ਫ਼ਰਜ਼ਾਂ ਨੂੰ ਬਹੁਤ ਹੀ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਨਿਭਾਇਆ | ਉਨ੍ਹਾਂ ਗੁਰਦੇਵ ਸਿੰਘ ਦੀ ਸੇਵਾ ਮੁਕਤੀ ‘ਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਇਸ ਮੌਕੇ ਗੁਰਦੇਵ ਸਿੰਘ ਨੇ ਟਰੱਸਟ ਦੇ ਅਧਿਕਾਰੀਆਂ ਤੇ ਆਪਣੇ ਸਾਥੀ ਕਰਮਚਾਰੀਆਂ ਦਾ ਧੰਨਵਾਦ ਕੀਤਾ | ਸਮਾਗਮ ਵਿਚ ਸੱਜਣ ਸਿੰਘ ਚੀਮਾ ਤੇ ਈ.ਓ. ਕੁਲਜੀਤ ਕੌਰ ਨੇ ਗੁਰਦੇਵ ਸਿੰਘ ਨੂੰ ਸਨਮਾਨ ਪੱਤਰ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਸਿੰਘ ਉੱਗੀ ਵਲੋਂ ਵੀ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਪਰਡੈਂਟ ਸੁਮਨਦੀਪ, ਸੋਨੀਆ ਜੋਸ਼ੀ, ਸਚਿਨ ਮਿਸ਼ਰਾ, ਪ੍ਰੀਤਮ ਸਿੰਘ, ਪਵਨ ਕੁਮਾਰ, ਮੁਕੇਸ਼ ਗੁਜਰਾਲ, ਪ੍ਰੇਮ ਲਾਲ, ਚਰਨਜੀਤ ਸਿੰਘ ਚੰਨਾ, ਅਮਨਦੀਪ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |