04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਭੁਲੱਥ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ

ਭੁਲੱਥ, 3 ਅਕਤੂਬਰ (ਮੇਹਰ ਚੰਦ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਦੀ ਅਗਵਾਈ ਵਿਚ ਅੱਜ ਉਚੇਚੇ ਤੌਰ ’ਤੇ ਭੁਲੱਥ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ | ਕਿਸਾਨ ਆਗੂਆਂ ਵਲੋਂ ਮੰਡੀਆਂ ਵਿਚ ਝੋਨਾ ਵੇਚਣ ਆਏ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਨੇ ਕਿਹਾ, ਕਿ ਕਿਸਾਨ ਵੀਰਾਂ ਨੂੰ ਜੇਕਰ ਕੋਈ ਵੀ ਮੰਡੀਆਂ ’ਚ ਮੁਸ਼ਕਿਲਾਂ ਆਉਂਦੀਆਂ ਹਨ ਤਾਂ ਫੌਰੀ ਤੌਰ ’ਤੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ ਤਾਂ ਕਿ ਕਿਸਾਨ ਵੀਰਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਈਆਂ ਜਾ ਸਕਣ| ਇਸ ਮੌਕੇ ਇਕੱਤਰ ਹੋਏ ਮੰਡੀਆਂ ਦੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਆੜ੍ਹਤੀ ਵੀਰਾਂ ਨੂੰ ਬਾਰਦਾਨੇ ਜਾਂ ਕਿਸੇ ਹੋਰ ਪ੍ਰਕਾਰ ਦੀ ਲਿਫ਼ਟਿੰਗ ਸਬੰਧੀ ਸਮੱਸਿਆ ਆਉਂਦੀ ਹੈ ਤਾਂ ਸਾਡੇ ਨੋਟਿਸ ਵਿਚ ਲਿਆਂਦਾ ਜਾਵੇ ਤਾਂ ਕਿ ਆੜ੍ਹਤੀ ਵੀਰਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਕਿਸਾਨ ਆਗੂਆਂ ਵੱਲੋਂ ਝੋਨੇ ਦੀ ਤੋਲ ਸਬੰਧੀ ਜਾਇਜ਼ਾ ਵੀ ਲਿਆ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ , ਬਲਵੀਰ ਸਿੰਘ ਜ਼ਿਲ੍ਹਾ ਕੈਸ਼ੀਅਰ, ਇੰਦਰਪਾਲ ਸਿੰਘ ਇਕਾਈ ਪ੍ਰਧਾਨ , ਰਾਜਪਾਲ ਸਿੰਘ, ਸਤਵਿੰਦਰ ਸਿੰਘ ਇਕਾਈ ਪ੍ਰਧਾਨ, ਹਰਜਿੰਦਰ ਸਿੰਘ ਧਾਮੀ ਸਰਕਲ ਪ੍ਰਧਾਨ ਜ਼ਿਲ੍ਹਾ ਕਪੂਰਥਲਾ, ਸੂਬੇਦਾਰ ਮਨਜੀਤ ਸਿੰਘ, ਜਗਤਾਰ ਸਿੰਘ, ਰਜਿੰਦਰ ਸਿੰਘ, ਬਲਜੀਤ ਸਿੰਘ ਤੱਖਰ ਇਕਾਈ ਪ੍ਰਧਾਨ ਰਾਜਪੁਰ ਤੇ ਹੋਰ ਹਾਜ਼ਰ ਸਨ |

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਇਕੱਤਰ ਹੋਏ ਆਗੂ ਗੱਲਬਾਤ ਦੌਰਾਨ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੇ ਤੋਲ ਸੰਬੰਧੀ ਜਾਇਜ਼ਾ ਲੈਂਦੇ ਹੋਏ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਤੇ ਉਨ੍ਹਾਂ ਦੇ ਸਾਥੀ | ਤਸਵੀਰ: ਸਿੱਧੂ 04-10-2026
ਭੁਲੱਥ, 3 ਅਕਤੂਬਰ (ਮੇਹਰ ਚੰਦ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਦੀ ਅਗਵਾਈ ਵਿਚ ਅੱਜ ਉਚੇਚੇ ਤੌਰ ’ਤੇ ਭੁਲੱਥ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ | ਕਿਸਾਨ ਆਗੂਆਂ ਵਲੋਂ ਮੰਡੀਆਂ ਵਿਚ ਝੋਨਾ ਵੇਚਣ ਆਏ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਨੇ ਕਿਹਾ, ਕਿ ਕਿਸਾਨ ਵੀਰਾਂ ਨੂੰ ਜੇਕਰ ਕੋਈ ਵੀ ਮੰਡੀਆਂ ’ਚ ਮੁਸ਼ਕਿਲਾਂ ਆਉਂਦੀਆਂ ਹਨ ਤਾਂ ਫੌਰੀ ਤੌਰ ’ਤੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ ਤਾਂ ਕਿ ਕਿਸਾਨ ਵੀਰਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਈਆਂ ਜਾ ਸਕਣ| ਇਸ ਮੌਕੇ ਇਕੱਤਰ ਹੋਏ ਮੰਡੀਆਂ ਦੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਆੜ੍ਹਤੀ ਵੀਰਾਂ ਨੂੰ ਬਾਰਦਾਨੇ ਜਾਂ ਕਿਸੇ ਹੋਰ ਪ੍ਰਕਾਰ ਦੀ ਲਿਫ਼ਟਿੰਗ ਸਬੰਧੀ ਸਮੱਸਿਆ ਆਉਂਦੀ ਹੈ ਤਾਂ ਸਾਡੇ ਨੋਟਿਸ ਵਿਚ ਲਿਆਂਦਾ ਜਾਵੇ ਤਾਂ ਕਿ ਆੜ੍ਹਤੀ ਵੀਰਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਕਿਸਾਨ ਆਗੂਆਂ ਵੱਲੋਂ ਝੋਨੇ ਦੀ ਤੋਲ ਸਬੰਧੀ ਜਾਇਜ਼ਾ ਵੀ ਲਿਆ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ , ਬਲਵੀਰ ਸਿੰਘ ਜ਼ਿਲ੍ਹਾ ਕੈਸ਼ੀਅਰ, ਇੰਦਰਪਾਲ ਸਿੰਘ ਇਕਾਈ ਪ੍ਰਧਾਨ , ਰਾਜਪਾਲ ਸਿੰਘ, ਸਤਵਿੰਦਰ ਸਿੰਘ ਇਕਾਈ ਪ੍ਰਧਾਨ, ਹਰਜਿੰਦਰ ਸਿੰਘ ਧਾਮੀ ਸਰਕਲ ਪ੍ਰਧਾਨ ਜ਼ਿਲ੍ਹਾ ਕਪੂਰਥਲਾ, ਸੂਬੇਦਾਰ ਮਨਜੀਤ ਸਿੰਘ, ਜਗਤਾਰ ਸਿੰਘ, ਰਜਿੰਦਰ ਸਿੰਘ, ਬਲਜੀਤ ਸਿੰਘ ਤੱਖਰ ਇਕਾਈ ਪ੍ਰਧਾਨ ਰਾਜਪੁਰ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਬਸਪਾ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਦਾ ਪ੍ਰੀਨਿਰਵਾਣ ਦਿਵਸ 9 ਨੂੰ ਮਨਾਇਆ ਜਾਵੇਗਾ : ਮਾਸਟਰ ਬਲਾਲੋ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੇ 3 ਅਧਿਆਪਕਾਂ ਦਾ ਸੀ.ਟੀ. ਯੂਨੀਵਰਸਿਟੀ ਵਲੋਂ ‘ਐਵਾਰਡ ਆਫ ਐਪਰੀਸਏਸ਼ਨ ਨਾਲ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।