04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ

ਕਪੂਰਥਲਾ, 3 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਛੇਵੇਂ ਦਿਨ ਖੇਡ ਵਿਭਾਗ ਦੇ ਸੇਵਾ ਮੁਕਤ ਡਿਪਟੀ ਡਾਇਰੈਕਟਰ ਅਸ਼ੋਕ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ | ਇਸ ਮੌਕੇ ਬੋਲਦਿਆਂ ਅਸ਼ੋਕ ਕੁਮਾਰ ਨੇ ਖਿਡਾਰੀਆਂ ਨੂੰ ਸਖ਼ਤ ਮਿਹਨਤ ਤੇ ਲਗਨ ਨਾਲ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਖਿਡਾਰੀਆਂ ਨੂੰ ਖਿਡਾਰੀਆਂ ਨੂੰ ਸਮਾਜਿਕ ਕੁਰੀਤੀਆਂ ਤੇ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਅੱਜ ਅੰਡਰ-21 ਉਮਰ ਵਰਗ ਦੇ ਲੜਕੀਆਂ ਦੇ ਨੈਸ਼ਨਲ ਸਟਾਈਲ ਕਬੱਡੀ ਦੇ ਮੁਕਾਬਲੇ ਵਿਚ ਰੋਇਲ ਕਲੱਬ ਡਡਵਿੰਡੀ ਨੇ ਐਸ. ਏ.

ਅਜੀਤ ਡੈਸਕ 04-10-2026
ਕਪੂਰਥਲਾ, 3 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਛੇਵੇਂ ਦਿਨ ਖੇਡ ਵਿਭਾਗ ਦੇ ਸੇਵਾ ਮੁਕਤ ਡਿਪਟੀ ਡਾਇਰੈਕਟਰ ਅਸ਼ੋਕ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ | ਇਸ ਮੌਕੇ ਬੋਲਦਿਆਂ ਅਸ਼ੋਕ ਕੁਮਾਰ ਨੇ ਖਿਡਾਰੀਆਂ ਨੂੰ ਸਖ਼ਤ ਮਿਹਨਤ ਤੇ ਲਗਨ ਨਾਲ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਖਿਡਾਰੀਆਂ ਨੂੰ ਖਿਡਾਰੀਆਂ ਨੂੰ ਸਮਾਜਿਕ ਕੁਰੀਤੀਆਂ ਤੇ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਅੱਜ ਅੰਡਰ-21 ਉਮਰ ਵਰਗ ਦੇ ਲੜਕੀਆਂ ਦੇ ਨੈਸ਼ਨਲ ਸਟਾਈਲ ਕਬੱਡੀ ਦੇ ਮੁਕਾਬਲੇ ਵਿਚ ਰੋਇਲ ਕਲੱਬ ਡਡਵਿੰਡੀ ਨੇ ਐਸ.ਏ.ਈ. ਕਲੱਬ ਫਗਵਾੜਾ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ | ਬਾਸਕਿਟਬਾਲ ਲੜਕੀਆਂ ਦੇ ਮੁਕਾਬਲੇ ਵਿਚ ਅੰਡਰ-14 ਉਮਰ ਵਰਗ ਵਿਚ ਕੋਚਿੰਗ ਸੈਂਟਰ ਵਿੰਗ ਬੀ.ਐਸ. ਚੀਮਾ ਨੇ ਪਹਿਲਾ ਤੇ ਸਪੋਰਟਸ ਕਲੱਬ ਬੀ.ਐਸ. ਚੀਮਾ ਨੇ ਦੂਜਾ ਸਥਾਨ ਲਿਆ | ਇਸੇ ਤਰ੍ਹਾਂ ਅੰਡਰ-17 ਉਮਰ ਵਰਗ ਵਿਚ ਕੋਚਿੰਗ ਸੈਂਟਰ ਬੀ.ਐਸ. ਚੀਮਾ ਨੇ ਪਹਿਲਾ ਤੇ ਕੋਚਿੰਗ ਸੈਂਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਸਥਾਨ ਲਿਆ | ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਅੱਜ ਰਾਜ ਪੱਧਰੀ ਖੇਡਾਂ ਲਈ ਖੇਡ ਵਿਭਾਗ ਦੇ ਕੋਚ ਗੁਰਪ੍ਰੀਤ ਸਿੰਘ ਵਲੋਂ ਗਰਬੀ ਖੇਡ ਦੇ ਚੋਣ ਟਰਾਇਲ ਲਏ ਗਏ | ਇਸ ਮੌਕੇ ਖੇਡ ਵਿਭਾਗ ਦੇ ਕੋਚ, ਸਿੱਖਿਆ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਲਗਾਇਆ ਸਫ਼ਾਈ ਕੈਂਪ ਅਗਲੀ ਖ਼ਬਰ ਖੱਜਲ-ਖੁਆਰੀ ਤੋਂ ਬਚਣ ਲਈ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ : ਬਿੱਟੂ ਖੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।