ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਵਰਕਰਾਂ ’ਚ ਆਇਆ ਨਵਾਂ ਜੋਸ਼-ਪੁਰੀ, ਕੁਮਰਾ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜ਼ਰੂਰੀ-ਇਕਬਾਲ ਸਿੰਘ ਭੱਟੀ
ਸੁਲਤਾਨਪੁਰ ਲੋਧੀ, 4 ਅਕਤੂਬਰ (ਥਿੰਦ)-ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਨੇ ਕਿਹਾ ਹੈ ਕਿ ਪੰਜਾਬ ਦੀ ਰਾਜਨੀਤੀ ਵਿਚ ਆ ਰਹੇ ਉਤਾਰ-ਚੜ੍ਹਾਅ ਅਤੇ ਵੱਖ-ਵੱਖ ਪਾਰਟੀਆਂ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਆਪਣੀ ਸਿਆਸੀ ਵਿਚਾਰਧਾਰਾ ਤੇ ਪੰਜਾਬ ਦੇ ਹਿਤਾਂ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਸ਼੍ਰੋਮਣੀ ਅਕਾਲੀ ਦਲ ਯੂਥ ਦਾ ਮੁੱਖ ਮਕਸਦ ਹੈ | ਬਹਿਰੀਨ ਨਾਲ ਸਬੰਧਿਤ ਮਾਮਲੇ ਬਾਰੇ ਗੱਲ ਕਰਦਿਆਂ ਇਕਬਾਲ ਸਿੰਘ ਭੱਟੀ ਨੇ ਵਿਰੋਧੀ ਧਿਰਾਂ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਅਨੁਸਾਰ ਇਸ ਮਾਮਲੇ ਨੂੰ ਸਿਆਸੀ ਰੰਗਤ ਦਿੱਤੀ ਜਾ ਰਹੀ ਹੈ |
ਪਵਨ ਪੁਰੀ ਸਾਬਕਾ ਪ੍ਰਧਾਨ, ਟਿੰਪੀ ਕੁਮਰਾ ਕਾਂਗਰਸੀ ਆਗੂ।
05-10-2026