05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕੌਮੀ ਸਵੈ-ਇੱਛੁਕ ਖ਼ੂਨਦਾਨ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 4 ਅਕਤੂਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਯੁਵਕ ਸੇਵਾਵਾਂ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਦੇ ਮੁਖੀ ਡਾ.

ਅਜੀਤ ਡੈਸਕ 05-10-2026
ਸੁਲਤਾਨਪੁਰ ਲੋਧੀ, 4 ਅਕਤੂਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਯੁਵਕ ਸੇਵਾਵਾਂ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਦੇ ਮੁਖੀ ਡਾ. ਮਨੀ ਛਾਬੜਾ ਅਤੇ ਐਨ.ਐਸ.ਐਸ. ਇੰਚਾਰਜ ਪ੍ਰੋ. ਸ਼ਿਲਪਾ ਵਲੋਂ ਕੌਮੀ ਸਵੈ-ਇੱਛੁਕ ਖ਼ੂਨਦਾਨ ਦਿਵਸ ਮਨਾਇਆ ਗਿਆ | ਪਿ੍ੰ: ਜਸਬੀਰ ਕੌਰ ਨੇ ਦੱਸਿਆ ਕਿ ਇਹ ਦਿਵਸ ਹਰ ਸਾਲ 1 ਅਕਤੂਬਰ ਨੂੰ ਜੀਵਨ-ਰੱਖਿਅਕ ਉਪਾਵਾਂ ਦੀ ਪਾਲਣਾ ਕਰਨ, ਲੋਕਾਂ ਨੂੰ ਸੁਰੱਖਿਅਤ ਅਤੇ ਸਵੈ-ਇੱਛੁਕ ਖ਼ੂਨਦਾਨ ਲਈ ਪ੍ਰੇਰਿਤ ਕਰਨ ਅਤੇ ਆਮ ਲੋਕਾਂ ’ਚ ਖ਼ੂਨਦਾਨ ਸੰਬੰਧੀ ਅਗਿਆਨਤਾ, ਡਰ ਅਤੇ ਗਲਤ ਧਾਰਨਾਵਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੂੰ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਡਾ. ਮਨੀ ਛਾਬੜਾ ਵੱਲੋਂ ਸਹੁੰ ਚੁਕਾਈ ਗਈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖ਼ੂਨਦਾਨ ਨੂੰ ਮਨੁੱਖਤਾ ਦੀ ਸੇਵਾ ਦਾ ਮਹੱਤਵਪੂਰਨ ਸਾਧਨ ਦੱਸਦਿਆਂ ਸਮਾਜ ਵਿਚ ਇਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਵੈ-ਇੱਛੁਕ ਖ਼ੂਨਦਾਨ ਨਾਲ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਵਿਚ ਵੱਡੀ ਮਦਦ ਮਿਲਦੀ ਹੈ ਅਤੇ ਨੌਜਵਾਨ ਵਰਗ ਇਸ ਨੇਕ ਕਾਰਜ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ | ਇਸ ਮੌਕੇ ਪ੍ਰੋ. ਇਸ਼ਿਤਾ ਸ਼ਰਮਾ, ਪ੍ਰੋ. ਹਰਪ੍ਰੀਤ ਸਿੰਘ ਅਤੇ ਕਾਲਜ ਦਾ ਸਟਾਫ਼ ਵੀ ਮੌਜੂਦ ਰਿਹਾ |
ਪਿਛਲੀ ਖ਼ਬਰ ਓ. ਬੀ. ਸੀ. ਐਸੋਸੀਏਸ਼ਨ ਨੇ ਆਰ. ਸੀ. ਐਫ਼. ਪ੍ਰਸ਼ਾਸਨ ਨਾਲ ਜ਼ਰੂਰੀ ਮੁੱਦਿਆਂ ’ਤੇ ਕੀਤੀ ਮੀਟਿੰਗ ਅਗਲੀ ਖ਼ਬਰ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਕੈਨੇਡਾ ਤੋਂ ਪਰਤ ਕੇ ਮੁੜ ਗੁਰਦੁਆਰਾ ਸ੍ਰੀ ਬੇਰ ਦੀ ਸੇਵਾ ਸੰਭਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।