ਜ਼ਿਲ੍ਹੇ ਵਿਚ ਯੋਗ ਲਾਇਸੰਸ ਧਾਰਕ ਵਪਾਰੀਆਂ ਨੂੰ ਗਰੀਨ ਪਟਾਕੇ ਵੇਚਣ ਦੀ ਇਜਾਜ਼ਤ ਹੋਵੇਗੀ-ਅਕਾਸ਼ ਬਾਂਸਲ
ਕਪੂਰਥਲਾ, 6 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਕੇਵਲ ਯੋਗ ਲਾਇਸੰਸ ਧਾਰਕ ਵਪਾਰੀਆਂ ਨੂੰ ਵੀ ਨਿਰਧਾਰਿਤ ਥਾਵਾਂ ’ਤੇ ਗ੍ਰੀਨ ਪਟਾਕੇ ਵੇਚਣ ਦੀ ਇਜਾਜ਼ਤ ਹੋਵੇਗੀ ਜਦਕਿ ਬਿਨਾਂ ਲਾਇਸੰਸ ਤੋਂ ਕਿਸੇ ਵੀ ਵਿਅਕਤੀ ਨੂੰ ਪਟਾਕੇ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸਸ਼ੁਦਾ ਵਪਾਰੀਆਂ ਨੂੰ ਨਿਰਧਾਰਿਤ ਹਦਾਇਤਾਂ ਦੀ ਪਲਾਣਾ ਕਰਨ ਦੀ ਹਦਾਇਤ ਕੀਤੀ ਤੇ ਸਪਸ਼ਟ ਕੀਤਾ ਕਿ ਕਿਸੇ ਵੀ ਲਾਇਸੰਸਧਾਰੀ ਨੂੰ ਮਨਜ਼ੂਰਸ਼ੁਦਾ ਸੀਮਾ ਤੋਂ ਵੱਧ ਸ਼ੋਰ ਪੈਦਾ ਕਰਨ ਵਾਲੇ ਪਟਾਕੇ ਸਟੋਰ ਕਰਨ, ਪ੍ਰਦਰਸ਼ਿਤ ਕਰਨ ਜਾਂ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਜੁਆਇੰਟ ਪਟਾਕਿਆਂ ਜਿਨ੍ਹਾਂ ਜੁਆਇੰਟ ਪਟਾਕੇ ਤੇ ਲੜੀਆਂ ਸ਼ਾਮਿਲ ਹਨ ਦੇ ਨਿਰਮਾਣ, ਸਟੋਰੇਜ, ਵੰਡ, ਵਿੱਕਰੀ ਤੇ ਵਰਤੋਂ ’ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਕੇਵਲ ਮਨਜ਼ੂਰਸ਼ੁਦਾ ਗਰੀਨ ਪਟਾਕੇ ਵੇਚਣ ਦੀ ਇਜਾਜ਼ਤ ਹੋਵੇਗੀ, ਜਿਨ੍ਹਾਂ ਵਿਚ ਬੇਰੀਅਮ ਸਾਲਟ ਜਾਂ ਐਂਟੀਮਨੀ, ਲਿਥੀਅਮ, ਪਾਰਾ, ਆਰਸੈਨਿਕ, ਲੀਡ ਜਾਂ ਸਟ੍ਰੋਂਸ਼ੀਅਮ ਕ੍ਰੋਮੇਟ ਤੇ ਯੋਗਿਕ ਸ਼ਾਮਿਲ ਨਾ ਹੋਣ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਰੀਨ ਪਟਾਕਿਆਂ ਦੀ ਵਰਤੋਂ ਕੇਵਲ ਨਿਰਧਾਰਿਤ ਮੌਕਿਆਂ ’ਤੇ ਸੀਮਤ ਸਮੇਂ ’ਤੇ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ 8 ਨਵੰਬਰ ਦਿਨ ਐਤਵਾਰ ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ ਮੌਕੇ 24 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 4 ਵਜੇ ਤੋਂ ਸ਼ਾਮ 5 ਵਜੇ ਤੱਕ ਤੇ ਰਾਤ 9 ਵਜੇ ਤੋਂ ਲੈ ਕੇ 10 ਵਜੇ ਤੱਕ, ਕਿ੍ਸਮਸ ਦੀ ਪੂਰਵ ਸੰਧਿਆ ‘ਤੇ 25 ਤੇ 26 ਦਸੰਬਰ ਨੂੰ ਸ਼ੁੱਕਰਵਾਰ ਤੇ ਸ਼ਨੀਵਾਰ ਦੀ ਅੱਧੀ ਰਾਤ ਨੂੰ 11. 55 ਤੋਂ ਲੈ ਕੇ 12:30 ਵਜੇ ਤੱਕ ਤੇ ਨਵੇਂ ਸਾਲ ਦੀ ਪੂਰਬ ਸੰਧਿਆ ‘ਤੇ 31 ਦਸੰਬਰ ਤੇ 1 ਜਨਵਰੀ ਦੀ ਅੱਧੀ ਰਾਤ ਨੂੰ 11:55 ਤੋਂ ਲੈ ਕੇ 12:30 ਤੱਕ ਗਰੀਨ ਪਟਾਕਿਆਂ ਦੀ ਵਰਤੋਂ ਕੀਤੀ ਜਾ ਸਕੇਗੀ | ਅਕਾਸ਼ ਬਾਂਸਲ ਨੇ ਸਬੰਧਿਤ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਪਟਾਕਿਆਂ ਸਬੰਧੀ ਜਾਰੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵਾਤਾਵਰਨ ਸੁਰੱਖਿਆ ਐਕਟ 1986 ਦੀ ਧਾਰਾ 15 ਤਹਿਤ ਤੇ ਬੀ.
ਡ
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ
07-10-2026
ਕਪੂਰਥਲਾ, 6 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਕੇਵਲ ਯੋਗ ਲਾਇਸੰਸ ਧਾਰਕ ਵਪਾਰੀਆਂ ਨੂੰ ਵੀ ਨਿਰਧਾਰਿਤ ਥਾਵਾਂ ’ਤੇ ਗ੍ਰੀਨ ਪਟਾਕੇ ਵੇਚਣ ਦੀ ਇਜਾਜ਼ਤ ਹੋਵੇਗੀ ਜਦਕਿ ਬਿਨਾਂ ਲਾਇਸੰਸ ਤੋਂ ਕਿਸੇ ਵੀ ਵਿਅਕਤੀ ਨੂੰ ਪਟਾਕੇ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸਸ਼ੁਦਾ ਵਪਾਰੀਆਂ ਨੂੰ ਨਿਰਧਾਰਿਤ ਹਦਾਇਤਾਂ ਦੀ ਪਲਾਣਾ ਕਰਨ ਦੀ ਹਦਾਇਤ ਕੀਤੀ ਤੇ ਸਪਸ਼ਟ ਕੀਤਾ ਕਿ ਕਿਸੇ ਵੀ ਲਾਇਸੰਸਧਾਰੀ ਨੂੰ ਮਨਜ਼ੂਰਸ਼ੁਦਾ ਸੀਮਾ ਤੋਂ ਵੱਧ ਸ਼ੋਰ ਪੈਦਾ ਕਰਨ ਵਾਲੇ ਪਟਾਕੇ ਸਟੋਰ ਕਰਨ, ਪ੍ਰਦਰਸ਼ਿਤ ਕਰਨ ਜਾਂ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਜੁਆਇੰਟ ਪਟਾਕਿਆਂ ਜਿਨ੍ਹਾਂ ਜੁਆਇੰਟ ਪਟਾਕੇ ਤੇ ਲੜੀਆਂ ਸ਼ਾਮਿਲ ਹਨ ਦੇ ਨਿਰਮਾਣ, ਸਟੋਰੇਜ, ਵੰਡ, ਵਿੱਕਰੀ ਤੇ ਵਰਤੋਂ ’ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਕੇਵਲ ਮਨਜ਼ੂਰਸ਼ੁਦਾ ਗਰੀਨ ਪਟਾਕੇ ਵੇਚਣ ਦੀ ਇਜਾਜ਼ਤ ਹੋਵੇਗੀ, ਜਿਨ੍ਹਾਂ ਵਿਚ ਬੇਰੀਅਮ ਸਾਲਟ ਜਾਂ ਐਂਟੀਮਨੀ, ਲਿਥੀਅਮ, ਪਾਰਾ, ਆਰਸੈਨਿਕ, ਲੀਡ ਜਾਂ ਸਟ੍ਰੋਂਸ਼ੀਅਮ ਕ੍ਰੋਮੇਟ ਤੇ ਯੋਗਿਕ ਸ਼ਾਮਿਲ ਨਾ ਹੋਣ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਰੀਨ ਪਟਾਕਿਆਂ ਦੀ ਵਰਤੋਂ ਕੇਵਲ ਨਿਰਧਾਰਿਤ ਮੌਕਿਆਂ ’ਤੇ ਸੀਮਤ ਸਮੇਂ ’ਤੇ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ 8 ਨਵੰਬਰ ਦਿਨ ਐਤਵਾਰ ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ ਮੌਕੇ 24 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 4 ਵਜੇ ਤੋਂ ਸ਼ਾਮ 5 ਵਜੇ ਤੱਕ ਤੇ ਰਾਤ 9 ਵਜੇ ਤੋਂ ਲੈ ਕੇ 10 ਵਜੇ ਤੱਕ, ਕਿ੍ਸਮਸ ਦੀ ਪੂਰਵ ਸੰਧਿਆ ‘ਤੇ 25 ਤੇ 26 ਦਸੰਬਰ ਨੂੰ ਸ਼ੁੱਕਰਵਾਰ ਤੇ ਸ਼ਨੀਵਾਰ ਦੀ ਅੱਧੀ ਰਾਤ ਨੂੰ 11.55 ਤੋਂ ਲੈ ਕੇ 12:30 ਵਜੇ ਤੱਕ ਤੇ ਨਵੇਂ ਸਾਲ ਦੀ ਪੂਰਬ ਸੰਧਿਆ ‘ਤੇ 31 ਦਸੰਬਰ ਤੇ 1 ਜਨਵਰੀ ਦੀ ਅੱਧੀ ਰਾਤ ਨੂੰ 11:55 ਤੋਂ ਲੈ ਕੇ 12:30 ਤੱਕ ਗਰੀਨ ਪਟਾਕਿਆਂ ਦੀ ਵਰਤੋਂ ਕੀਤੀ ਜਾ ਸਕੇਗੀ | ਅਕਾਸ਼ ਬਾਂਸਲ ਨੇ ਸਬੰਧਿਤ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਪਟਾਕਿਆਂ ਸਬੰਧੀ ਜਾਰੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵਾਤਾਵਰਨ ਸੁਰੱਖਿਆ ਐਕਟ 1986 ਦੀ ਧਾਰਾ 15 ਤਹਿਤ ਤੇ ਬੀ.ਐਨ.ਐਸ. ਦੀ ਧਾਰਾ 223 ਤੇ ਹੋਰ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਨਤਕ ਸੁਰੱਖਿਆ ਤੇ ਵਾਤਾਵਰਨ ਦੀ ਰੱਖਿਆ ਲਈ ਤਿਉਹਾਰ ਜ਼ਿੰਮੇਵਾਰੀ ਨਾਲ ਮਨਾਉਣ ਤੇ ਪ੍ਰਸ਼ਾਸਨ ਵਲੋਂ ਲਗਾਈ ਪਾਬੰਦੀਆਂ ਦੀ ਪਾਲਣਾ ਯਕੀਨੀ ਬਣਾਉਣ |