08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੀ.ਬੀ.ਆਈ. ਵਲੋਂ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਤੇ ਹੋਰ ਥਾਵਾਂ ’ਤੇ ਕੀਤੀ ਗਈ ਰੇਡ ਨਿੰਦਣਯੋਗ-ਪਰਵਿੰਦਰ ਸਿੰਘ ਢੋਟ

ਕਪੂਰਥਲਾ, 7 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 08-10-2026
ਕਪੂਰਥਲਾ, 7 ਅਕਤੂਬਰ (ਵਿ.ਪ੍ਰ.)-ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਢੋਟ ਨੇ ਸੀ.ਬੀ.ਆਈ. ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ਤੇ ਹੋਰ ਥਾਵਾਂ ‘ਤੇ ਕੀਤੇ ਗਏ ਰੇਡ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਕਥਿਤ ਤੌਰ ’ਤੇ ਦੁਰਵਰਤੋਂ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਾਮਲੇ ’ਚ ਭਿ੍ਸ਼ਟਾਚਾਰ ਜਾਂ ਬੇਨਿਯਮੀਆਂ ਦੇ ਦੋਸ਼ ਹਨ ਤਾਂ ਉਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਪਰ ਜਾਂਚ ਏਜੰਸੀ ਦੀ ਵਰਤੋਂ ਸਿਆਸੀ ਬਦਲੇ ਦੀ ਭਾਵਨਾ ਨਾਲ ਨਹੀਂ ਕੀਤੀ ਜਾਣੀ ਚਾਹੀਦੀ | ‘ਆਪ’ ਦੇ ਜ਼ਿਲ੍ਹਾ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਕੇਂਦਰ ਵਿਚਲੀ ਭਾਜਪਾ ਸਰਕਾਰ ਦੀ ਸਿਆਸੀ ਕਾਰਵਾਈ ਦਾ ਸਾਹਮਣਾ ਕਰ ਰਹੀ ਹੈ ਤੇ ਹੁਣ ਮੁੱਖ ਮੰਤਰੀ ਦੇ ਕੈਂਪ ਦਫ਼ਤਰ ‘ਤੇ ਸੀ.ਬੀ.ਆਈ. ਦਾ ਪਹੁੰਚਣਾ ਇਸ ਗੱਲ ਦਾ ਸੰਕੇਤ ਹੈ ਕਿ ਕੇਂਦਰ ਸਰਕਾਰ ਪੰਜਾਬ ਦੀ ਚੁਣੀ ਹੋਈ ਸਰਕਾਰ ’ਤੇ ਕਥਿਤ ਤੌਰ ‘ਤੇ ਦਬਾਅ ਬਣਾਉਣ ਤੇ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਪੰਜਾਬ ਦੇ ਲੋਕ ਸਰਕਾਰ ਦੀਆਂ ਇਸ ਤਰ੍ਹਾਂ ਦੀ ਕਾਰਵਾਈਆਂ ਤੋਂ ਡਰਨ ਵਾਲੇ ਨਹੀਂ |
ਪਿਛਲੀ ਖ਼ਬਰ ਚੱਢਾ ਮਾਰਕੀਟ ’ਚੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਝੱਲ ਲੇਈ ਵਾਲਾ ਦੇ ਸ਼ਮਸ਼ਾਨਘਾਟ ’ਚੋਂ ਅਣਪਛਾਤੇ ਵਿਅਕਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।