ਅਕਾਲੀ ਦਲ ਦੀ ਸਰਕਾਰ ਆਉਣ ’ਤੇ ਡਰਾਈਵਰ ਭਰਾਵਾਂ ਨੂੰ ਟੈਕਸੀ ਸਟੈਂਡ ਲਈ ਦਿੱਤੀ ਜਾਵੇਗੀ ਪੱਕੀ ਥਾਂ-ਆਹਲੀ
ਸੁਲਤਾਨਪੁਰ ਲੋਧੀ, 7 ਅਕਤੂਬਰ (ਨਰੇਸ਼ ਹੈਪੀ)-ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਦੇ ਲਈ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਅਕਾਲੀ ਆਗੂ ਕਰਨਜੀਤ ਸਿੰਘ ਆਹਲੀ ਦੇ ਵੱਲੋਂ ਹਲਕੇ ਦੇ ਵੱਖ ਵੱਖ ਖੇਤਰਾਂ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗ ਦੇ ਤਹਿਤ ਬੁੱਧਵਾਰ ਨੂੰ ਹਲਕਾ ਸੁਲਤਾਨਪੁਰ ਲੋਧੀ ਦੇ ਟੈਕਸੀ ਸਟੈਂਡ ਦੇ ਡਰਾਈਵਰ ਭਰਾਵਾਂ ਨਾਲ ਵਿਖੇ ਇੱਕ ਭਰਵੀਂ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ | ਇਸ ਮੌਕੇ ਡਰਾਈਵਰ ਭਰਾਵਾਂ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਅਕਾਲੀ ਆਗੂ ਕਰਨਜੀਤ ਸਿੰਘ ਆਹਲੀ ਨੂੰ ਟੈਕਸੀ ਸਟੈਂਡ ਲਈ ਪੱਕੀ ਜਗਾ ਨਾ ਹੋਣ ਕਰਕੇ ਆਉਣ ਵਾਲ਼ੀਆਂ ਪ੍ਰੇਸ਼ਾਨੀਆਂ ਤੋਂ ਜਾਣੂ ਕਰਵਾਇਆ |ਇਸ ਮੌਕੇ ਜਥੇਦਾਰ ਆਹਲੀ ਨੇ ਡਰਾਈਵਰ ਭਰਾਵਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਪਹਿਲ ਦੇ ਆਧਾਰ ‘ਤੇ ਡਰਾਈਵਰ ਭਰਾਵਾਂ ਨੂੰ ਟੈਕਸੀ ਸਟੈਂਡ ਲਈ ਪੱਕੀ ਜਗਾ ਉਪਲਬਧ ਕਾਰਵਾਈ ਜਾਵੇਗੀ | ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਹਿਤ ਯੋਜਨਾਵਾਂ ਲਾਗੂ ਕੀਤੀਆਂ ਅਤੇ ਪੰਜਾਬ ਦਾ ਸਭ ਤੋਂ ਵੱਧ ਵਿਕਾਸ ਅਕਾਲੀ ਸਰਕਾਰ ਸਮੇਂ ਹੀ ਹੋਇਆ |ਹੁਣ ਪੰਜਾਬ ਦੇ ਲੋਕ ਅਕਾਲੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਤੇ ਪ੍ਰਧਾਨ ਪ੍ਰੇਮ ਸਿੰਘ, ਫੋਜਾ ਸਿੰਘ, ਸਰਪੰਚ ਲਾਡੀ, ਵਿਰਸਾ ਸਿੰਘ, ਰਣਜੀਤ ਸਿੰਘ, ਕੂਕਾ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਬਿਕਰਮ ਪਾਲ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਪੀ. ਏ.