08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ਼੍ਰੋ . ਅ.ਦਲ ਦੀ ਘਰ-ਘਰ ਮੁਹਿੰਮ ਬਣੇਗੀ ਪੰਜਾਬੀਆਂ ਦੀ ਆਵਾਜ਼-ਟਾਂਡੀ

ਭੁਲੱਥ, 7 ਅਕਤੂਬਰ (ਮੇਹਰ ਚੰਦ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗਿੱਦੜਬਾਹਾ ਤੋਂ ਸ਼ੁਰੂ ਕੀਤੀ ਗਈ ਘਰ-ਘਰ ਮੁਹਿੰਮ ਸੂਬੇ ਦੇ ਲੋਕਾਂ ਦੀ ਆਵਾਜ਼ ਬਣੇਗੀ | ਇਹ ਪ੍ਰਗਟਾਵਾ ਕਰਦਿਆਂ ਕੋਰ ਕਮੇਟੀ ਮੈਂਬਰ ਤੇ ਜ਼ਿਲ੍ਹਾ ਯੂਥ ਅਕਾਲੀ ਦਲ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਅਕਾਲੀ ਦਲ ਦੇ ਆਗੂ ਤੇ ਵਰਕਰ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ | ਇਸ ਦੌਰਾਨ ਪੰਜਾਬ ਸਰਕਾਰ ਦੇ ਕੰਮਕਾਜ ਬਾਰੇ ਲੋਕਾਂ ਦੀ ਰਾਏ ਜਾਣੀ ਜਾਵੇਗੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਉਠਾਏ ਜਾਣ ਵਾਲੇ ਮੁੱਦਿਆਂ ’ਤੇ ਦਿੱਤੇ ਜਾਣ ਵਾਲੇ ਸੁਝਾਵਾਂ ਨੂੰ ਪਾਰਟੀ ਦੇ ਆਉਣ ਵਾਲੇ ਚੋਣ ਮੈਨੀਫੈਸਟੋ ਵਿਚ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਅਤੇ ਲੋੜਾਂ ਅਨੁਸਾਰ ਨੀਤੀਆਂ ਤਿਆਰ ਕੀਤੀਆਂ ਜਾ ਸਕਣ |

ਅਜੀਤ ਡੈਸਕ 08-10-2026

ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ 5 ਨੌਜਵਾਨ ਕਾਬੂ ਅਗਲੀ ਖ਼ਬਰ ਜਗਦੀਸ਼ ਰਾਏ ਖੁਰਾਣਾ ਦੀ ਯਾਦ ’ਚ ਭੁਲੱਥ ’ਚ ਖ਼ੂਨਦਾਨ ਕੈਂਪ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।