09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਡੱਲਾ ਸਾਹਿਬ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਡਡਵਿੰਡੀ, 8 ਅਕਤੂਬਰ (ਦਿਲਬਾਗ ਸਿੰਘ ਝੰਡ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਭਾਈ ਲਾਲੂ ਜੀ ਡੱਲਾ ਸਾਹਿਬ ਦੀ ਮੀਟਿੰਗ ਡੱਲਾ ਸਾਹਿਬ ਵਿਖੇ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਵਲੋਂ ਆਪਣੀ ਝੋਨੇ ਦੀ ਫ਼ਸਲ ਮੰਡੀਆਂ ਵਿਚ ਲਿਆਂਦੀ ਜਾ ਰਹੀ ਹੈ | ਕਿਸਾਨਾਂ ਨੇ ਆਪਣੀ ਮਿਹਨਤ, ਸਮਾਂ ਅਤੇ ਪੈਸਾ ਲਗਾ ਕੇ ਫ਼ਸਲ ਤਿਆਰ ਕੀਤੀ ਹੈ, ਇਸ ਲਈ ਕਿਸੇ ਵੀ ਕਿਸਾਨ ਦੀ ਫ਼ਸਲ ’ਤੇ ਬੇਲੋੜੇ ਕੱਟ ਲਗਾ ਕੇ ਉਸ ਨੂੰ ਆਰਥਿਕ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਨੂੰ ਖ਼ਰੀਦਣ ਸਮੇਂ ਕਿਸੇ ਕਿਸਮ ਦਾ ਕੱਟ ਲਗਾਉਣ ਜਾਂ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਨਾ ਕਰਨ | ਇਸ ਮੌਕੇ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ , ਜ਼ਿਲ੍ਹਾ ਖ਼ਜ਼ਾਨਚੀ ਹਾਕਮ ਸਿੰਘ ਸ਼ਾਹਜਹਾਨਪੁਰ, ਤਜਿੰਦਰ ਸਿੰਘ ਮੁਹੱਬਲੀਪੁਰ, ਬਲਬੀਰ ਸਿੰਘ ਡੱਲਾ, ਪੈੱ੍ਰਸ ਸਕੱਤਰ ਲਖਵਿੰਦਰ ਸਿੰਘ ਗਿੱਲਾਂ, ਦਵਿੰਦਰ ਸਿੰਘ ਡੱਲਾ, ਤਰਸੇਮ ਸਿੰਘ ਪੱਕਾ ਕੋਠਾ, ਕੁਲਵਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਜਗਦੀਸ਼ ਸਿੰਘ ਸਾਬੀ ਆਦਿ ਹਾਜ਼ਰ ਸਨ |

ਅਜੀਤ ਡੈਸਕ 09-10-2026

ਪਿਛਲੀ ਖ਼ਬਰ ਪਰਾਲੀ ਨਾ ਸਾੜਨ ਸੰਬੰਧੀ ਸਰਪੰਚਾਂ ਤੇ ਨੰਬਰਦਾਰਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਛੋਟਾ ਹਾਥੀ ਸੜਕ ਕਿਨਾਰੇ ਪਲਟਣ ਕਾਰਨ ਡਰਾਈਵਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।