09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜੇ.ਜੇ. ਟਰੋਮਾ ਤੇ ਥਿੰਦ ਹਸਪਤਾਲ ਵਿਖੇ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ

ਕਪੂਰਥਲਾ, 8 ਅਕਤੂਬਰ (ਅਮਰਜੀਤ ਕੋਮਲ)-ਜੇ. ਜੇ.

ਅਜੀਤ ਡੈਸਕ 09-10-2026
ਕਪੂਰਥਲਾ, 8 ਅਕਤੂਬਰ (ਅਮਰਜੀਤ ਕੋਮਲ)-ਜੇ.ਜੇ. ਟਰੋਮਾ ਤੇ ਥਿੰਦ ਹਸਪਤਾਲ ਪੀਰ ਚੌਧਰੀ ਰੋਡ ਕਪੂਰਥਲਾ ਵਿਖੇ ਹੱਡੀਆਂ ਦੇ ਮਾਹਿਰ ਡਾ. ਪੇ੍ਰਮਜੀਤ ਸਿੰਘ ਥਿੰਦ ਦੀ ਅਗਵਾਈ ਵਿਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਵਿਚ ਹੱਡੀਆਂ ਦੇ ਰੋਗਾਂ, ਜਨਰਲ ਸਰਜਰੀ ਤੇ ਹੋਰ ਬਿਮਾਰੀਆਂ ਨਾਲ ਸਬੰਧਿਤ 125 ਮਰੀਜ਼ਾਂ ਦਾ ਮਾਹਿਰ ਡਾਕਟਰਾਂ ਵਲੋਂ ਮੁਆਇਨਾ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਤੇ ਵੱਖ-ਵੱਖ ਬਿਮਾਰੀਆਂ ਦੇ ਇਲਾਜ ਬਾਰੇ ਸਲਾਹ ਵੀ ਦਿੱਤੀ ਗਈ | ਡਾ. ਪ੍ਰੇਮਜੀਤ ਸਿੰਘ ਨੇ ਦੱਸਿਆ ਕਿ ਅਜੋਕੇ ਸਮੇਂ ਵਿਚ ਲੋਕਾਂ ਵਲੋਂ ਘਰ ਦਾ ਬਣਿਆ ਖਾਣਾ ਖਾਣ ਦੀ ਬਜਾਏ ਬਾਜ਼ਾਰੀ ਖਾਣੇ ਤੇ ਜੰਕਫੂਡ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਜੋ ਬਿਮਾਰੀਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਦਾ ਬਣਿਆ ਖਾਣਾ ਖਾਣ ਤੇ ਜੰਕਫੂਡ ਤੋਂ ਪਰਹੇਜ਼ ਕਰਕੇ ਆਪਣੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ | ਉਨ੍ਹਾਂ ਥਿੰਦ ਹਸਪਤਾਲ ਵਿਚ ਹੱਡੀਆਂ ਤੇ ਹੋਰ ਬਿਮਾਰੀਆਂ ਦਾ ਇਲਾਜ ਬਹੁਤ ਹੀ ਵਾਜਬ ਰੇਟ ‘ ਤੇ ਕੀਤਾ ਜਾਂਦਾ ਹੈ | ਡਾ. ਥਿੰਦ ਨੇ ਦੱਸਿਆ ਕਿ ਭੱਜ ਦੌੜ ਦੀ ਜ਼ਿੰਦਗੀ ਵਿਚ ਸੜਕਾਂ ‘ਤੇ ਵਾਪਰ ਰਹੀਆਂ ਦੁਰਘਟਨਾਵਾਂ ਕਾਰਨ ਜਿੱਥੇ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ ਉੱਥੇ ਲੋਕਾਂ ਨੂੰ ਹੱਡੀਆਂ ਦੇ ਫਰੈਕਚਰ ਕਾਰਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਥਿੰਦ ਹਸਪਤਾਲ ਵਿਚ ਆਧੁਨਿਕ ਸਿਹਤ ਸੇਵਾਵਾਂ ਉਪਲਬਧ ਹਨ ਇਸ ਲਈ ਹਸਪਤਾਲ ਵਿਚ ਹੱਡੀਆਂ ਦੇ ਹੋਰ ਰੋਗਾਂ ਦੇ ਇਲਾਜ ਲਈ ਲੋਕਾਂ ਨੂੰ ਸ਼ਹਿਰ ਤੋਂ ਬਾਹਰ ਜਾਣ ਦੀ ਲੋੜ ਨਹੀਂ |
ਪਿਛਲੀ ਖ਼ਬਰ ਕਮਲ ਧਰਮਸੋਤ ਰਚਿਤ ‘ਵੱਖਰੇ ਰਾਹਾਂ ਦੇ ਪਾਂਧੀ ’ ਕਿਤਾਬ ਭਰਵੀਂ ਹਾਜ਼ਰੀ ’ ਚ ਰਿਲੀਜ਼ ਅਗਲੀ ਖ਼ਬਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਚਾਇਤਾਂ ਤੇ ਆਮ ਨਾਗਰਿਕਾਂ ਦਾ ਸਹਿਯੋਗ ਜ਼ਰੂਰੀ-ਡਾ. ਨਵਜੋਤ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।