11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੈਫਲਾਬਾਦ ਵਿਚ ਬਣ ਰਹੇ ਬਿਰਧ ਆਸ਼ਰਮ ਦੀ ਇਮਾਰਤ ’ਤੇ ਲੈਂਟਰ ਪਾਉਣ ਦੀ ਸੇਵਾ ਕਰਵਾਈ

ਕਪੂਰਥਲਾ, 10 ਅਕਤੂਬਰ (ਅਮਰਜੀਤ ਕੋਮਲ)-ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਮੀਰੀ ਪੀਰੀ ਚੈਰੀਟੇਬਲ ਟਰੱਸਟ ਵਲੋਂ ਪਿੰਡ ਸੈਫਲਾਬਾਦ ਨੇੜੇ ਬਿਰਧ ਆਸ਼ਰਮ ਦੀ ਕਰਵਾਈ ਗਈ ਕਾਰ ਸੇਵਾ ਦੌਰਾਨ ਗੁਰਦੁਆਰਾ ਗੁਰਸਰ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਦੀ ਅਗਵਾਈ ਵਿਚ ਬਿਰਧ ਆਸ਼ਰਮ ਦੀ ਬਣ ਰਹੀ ਇਮਾਰਤ ‘ਤੇ 11 ਹਜ਼ਾਰ ਸਕੇਅਰ ਫੁੱਟ ਵਿਚ ਲੈਂਟਰ ਪਾਉਣ ਦੀ ਕਾਰ ਸੇਵਾ ਕਰਵਾਈ ਗਈ | ਜਿਸ ਵਿਚ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਾਗ ਲਿਆ | ਇਸ ਤੋਂ ਪਹਿਲਾਂ ਗੁਰਦੁਆਰਾ ਗੁਰਸਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਨੇ ਅਰਦਾਸ ਕੀਤੀ ਤੇ ਬਾਅਦ ਵਿਚ ਜੈਕਾਰਿਆਂ ਦੀ ਗੂੰਜ ਵਿਚ ਲੈਂਟਰ ਪਾਉਣ ਦੀ ਕਾਰ ਸੇਵਾ ਸ਼ੁਰੂ ਹੋਈ | ਬਾਬਾ ਲੀਡਰ ਸਿੰਘ ਨੇ ਦੱਸਿਆ ਕਿ ਸਵ. ਸੁਰਜਨ ਸਿੰਘ ਗਿਆਨੀ ਦੇ ਪਰਿਵਾਰ ਵਲੋਂ ਬਾਪੂ ਕਾਬਲ ਸਿੰਘ ਦੀ ਯਾਦ ਵਿਚ ਉਨ੍ਹਾਂ ਦੀ ਪੁੱਤਰੀ ਬੀਬੀ ਗੁਰਬਖ਼ਸ਼ ਕੌਰ ਪਤਨੀ ਜੋਗਿੰਦਰ ਸਿੰਘ ਤੇ ਸਮੂਹ ਪਰਿਵਾਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬਿਰਧ ਆਸ਼ਰਮ ਦੀ ਸੇਵਾ ਕਰਵਾਈ ਜਾ ਰਹੀ ਹੈ | ਸੰਤ ਮਹਾਂਪੁਰਸ਼ਾਂ ਨੇ ਦੱਸਿਆ ਕਿ ਬੀਤੀ 10 ਮਾਰਚ ਨੂੰ ਬਿਰਧ ਆਸ਼ਰਮ ਦੀ ਇਮਾਰਤ ਦੀ ਉਸਾਰੀ ਦਾ ਕਾਰਜ ਸ਼ੁਰੂ ਹੋਇਆ ਸੀ | ਉਨ੍ਹਾਂ ਕਿਹਾ ਕਿ ਇਹ ਬਿਰਧ ਆਸ਼ਰਮ ਦੇ ਨਿਰਮਾਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਤੇ ਅਗਲੇ ਸਾਲ ਇਸ ਦੀ ਉਸਾਰੀ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਬਿਰਧ ਆਸ਼ਰਮ ਚਾਰ ਮੰਜ਼ਿਲਾਂ ਹੋਵੇਗਾ ਤੇ ਪੜ੍ਹਾਅਵਾਰ ਇਸ ਦੀ ਉਸਾਰੀ ਕੀਤੀ ਜਾਵੇਗੀ | ਉਨ੍ਹਾਂ ਦਾਨੀ ਸ਼ਖ਼ਸੀਅਤਾਂ ਤੇ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿਰਧ ਆਸ਼ਰਮ ਦੀ ਇਮਾਰਤ ਦੀ ਉਸਾਰੀ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਭਾਈ ਦਵਿੰਦਰ ਸਿੰਘ ਖ਼ਾਲਸਾ, ਭਾਈ ਕਰਮਜੀਤ ਸਿੰਘ ਪਰਵੇਜ਼ ਨਗਰ ਵਾਲੇ, ਭਾਈ ਮੰਗਲ ਸਿੰਘ ਸੈਫਲਾਬਾਦ, ਸਾਬਕਾ ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਵਿਰਕ, ਜਥੇ.

ਅਜੀਤ ਡੈਸਕ 11-10-2026
ਕਪੂਰਥਲਾ, 10 ਅਕਤੂਬਰ (ਅਮਰਜੀਤ ਕੋਮਲ)-ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਮੀਰੀ ਪੀਰੀ ਚੈਰੀਟੇਬਲ ਟਰੱਸਟ ਵਲੋਂ ਪਿੰਡ ਸੈਫਲਾਬਾਦ ਨੇੜੇ ਬਿਰਧ ਆਸ਼ਰਮ ਦੀ ਕਰਵਾਈ ਗਈ ਕਾਰ ਸੇਵਾ ਦੌਰਾਨ ਗੁਰਦੁਆਰਾ ਗੁਰਸਰ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਦੀ ਅਗਵਾਈ ਵਿਚ ਬਿਰਧ ਆਸ਼ਰਮ ਦੀ ਬਣ ਰਹੀ ਇਮਾਰਤ ‘ਤੇ 11 ਹਜ਼ਾਰ ਸਕੇਅਰ ਫੁੱਟ ਵਿਚ ਲੈਂਟਰ ਪਾਉਣ ਦੀ ਕਾਰ ਸੇਵਾ ਕਰਵਾਈ ਗਈ | ਜਿਸ ਵਿਚ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਾਗ ਲਿਆ | ਇਸ ਤੋਂ ਪਹਿਲਾਂ ਗੁਰਦੁਆਰਾ ਗੁਰਸਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਨੇ ਅਰਦਾਸ ਕੀਤੀ ਤੇ ਬਾਅਦ ਵਿਚ ਜੈਕਾਰਿਆਂ ਦੀ ਗੂੰਜ ਵਿਚ ਲੈਂਟਰ ਪਾਉਣ ਦੀ ਕਾਰ ਸੇਵਾ ਸ਼ੁਰੂ ਹੋਈ | ਬਾਬਾ ਲੀਡਰ ਸਿੰਘ ਨੇ ਦੱਸਿਆ ਕਿ ਸਵ. ਸੁਰਜਨ ਸਿੰਘ ਗਿਆਨੀ ਦੇ ਪਰਿਵਾਰ ਵਲੋਂ ਬਾਪੂ ਕਾਬਲ ਸਿੰਘ ਦੀ ਯਾਦ ਵਿਚ ਉਨ੍ਹਾਂ ਦੀ ਪੁੱਤਰੀ ਬੀਬੀ ਗੁਰਬਖ਼ਸ਼ ਕੌਰ ਪਤਨੀ ਜੋਗਿੰਦਰ ਸਿੰਘ ਤੇ ਸਮੂਹ ਪਰਿਵਾਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬਿਰਧ ਆਸ਼ਰਮ ਦੀ ਸੇਵਾ ਕਰਵਾਈ ਜਾ ਰਹੀ ਹੈ | ਸੰਤ ਮਹਾਂਪੁਰਸ਼ਾਂ ਨੇ ਦੱਸਿਆ ਕਿ ਬੀਤੀ 10 ਮਾਰਚ ਨੂੰ ਬਿਰਧ ਆਸ਼ਰਮ ਦੀ ਇਮਾਰਤ ਦੀ ਉਸਾਰੀ ਦਾ ਕਾਰਜ ਸ਼ੁਰੂ ਹੋਇਆ ਸੀ | ਉਨ੍ਹਾਂ ਕਿਹਾ ਕਿ ਇਹ ਬਿਰਧ ਆਸ਼ਰਮ ਦੇ ਨਿਰਮਾਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਤੇ ਅਗਲੇ ਸਾਲ ਇਸ ਦੀ ਉਸਾਰੀ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਬਿਰਧ ਆਸ਼ਰਮ ਚਾਰ ਮੰਜ਼ਿਲਾਂ ਹੋਵੇਗਾ ਤੇ ਪੜ੍ਹਾਅਵਾਰ ਇਸ ਦੀ ਉਸਾਰੀ ਕੀਤੀ ਜਾਵੇਗੀ | ਉਨ੍ਹਾਂ ਦਾਨੀ ਸ਼ਖ਼ਸੀਅਤਾਂ ਤੇ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿਰਧ ਆਸ਼ਰਮ ਦੀ ਇਮਾਰਤ ਦੀ ਉਸਾਰੀ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਭਾਈ ਦਵਿੰਦਰ ਸਿੰਘ ਖ਼ਾਲਸਾ, ਭਾਈ ਕਰਮਜੀਤ ਸਿੰਘ ਪਰਵੇਜ਼ ਨਗਰ ਵਾਲੇ, ਭਾਈ ਮੰਗਲ ਸਿੰਘ ਸੈਫਲਾਬਾਦ, ਸਾਬਕਾ ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਵਿਰਕ, ਜਥੇ. ਅਮਰਜੀਤ ਸਿੰਘ, ਭਾਈ ਭੁਪਿੰਦਰ ਸਿੰਘ, ਗੁਰਦਿਆਲ ਸਿੰਘ ਬੂਹ, ਸਾਬਕਾ ਸਰਪੰਚ ਇੰਦਰਜੀਤ ਸਿੰਘ ਮਿਆਣੀ ਤੋਂ ਇਲਾਵਾ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇੱਥੇ ਵਰਨਣਯੋਗ ਹੈ ਕਿ ਬਿਰਧ ਆਸ਼ਰਮ ਦੀ ਗਰਾਉਂਡ ਫਲੋਰ ‘ਤੇ 9 ਕਮਰੇ, ਦੋ ਵੱਡੇ ਹਾਲ, ਵੇਟਿੰਗ ਰੂਮ, ਰਸੋਈ, ਸਟੋਰ, ਪਖਾਨੇ ਤੇ ਗੱਡੀਆਂ ਖੜ੍ਹੀਆਂ ਕਰਨ ਦੀ ਵੀ ਵਿਵਸਥਾ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਪ੍ਰਬੰਧਕਾਂ ਵਿਚ ਭਾਰੀ ਉਤਸ਼ਾਹ-ਰਾਜੇਸ਼ ਕੁਮਾਰ ਹੈਪੀ ਖਿੰਦੜੀਆ ਅਗਲੀ ਖ਼ਬਰ ਭਾਜਪਾ ਆਗੂ ਨਿਰਮਲ ਸਿੰਘ ਖਿੰਡਾ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ’ਚ ਸ਼ਾਮਿਲ ਰਾਣਾ ਗੁਰਜੀਤ ਸਿੰਘ ਤੇ ਹੋਰ ਆਗੂਆਂ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।