ਅਕਾਲੀ ਦਲ (ਬ) ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ’ਚ ਹਲਕਾ ਇੰਚਾਰਜ ’ਤੇ ਲਾਏ ਪਾਰਟੀ ਵਰਕਰਾਂ ਨੂੰ ਅਣਗੌਲਿਆ
ਕਰਨ ਦੇ ਦੋਸ਼
ਕਪੂਰਥਲਾ, 10 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਕਪੂਰਥਲਾ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ | ਜਿਸ ਵਿਚ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਅਕਾਲੀ ਦਲ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਐਚ. ਐਸ.
ਦ
ਦਾਣਾ ਮੰਡੀ ਤਲਵੰਡੀ ਚੌਧਰੀਆਂ ਵਿਚ ਜੰਗੀ ਪੱਧਰ ‘ਤੇ ਚੱਲ ਰਹੀ ਚੁਕਾਈ ਦਾ ਦਿ੍ਸ਼ | ਤਸਵੀਰ: ਭੋਲਾ
11-10-2026
ਕਪੂਰਥਲਾ, 10 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਕਪੂਰਥਲਾ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ | ਜਿਸ ਵਿਚ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਅਕਾਲੀ ਦਲ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਐਚ.ਐਸ. ਵਾਲੀਆ ‘ਤੇ ਉਨ੍ਹਾਂ ਨੂੰ ਕਥਿਤ ਤੌਰ ‘ਤੇ ਅਣਗੌਲਿਆ ਕਰਨ ਦਾ ਦੋਸ਼ ਲਗਾਇਆ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਮੰਗ ਕੀਤੀ ਕਿ ਕਪੂਰਥਲਾ ਹਲਕੇ ਤੋਂ ਪੰਥਕ ਸੋਚ ਵਾਲੇ ਤੇ ਸਥਾਨਕ ਆਗੂ ਨੂੰ ਹਲਕਾ ਇੰਚਾਰਜ ਨਿਯੁਕਤ ਕਰਕੇ ਵਿਧਾਨ ਸਭਾ ਦੀ ਚੋਣ ਵਿਚ ਉਮੀਦਵਾਰ ਬਣਾਇਆ ਜਾਵੇ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਸਰਬਸੰਮਤੀ ਨਾਲ ਲਏ ਗਏ ਫ਼ੈਸਲੇ ਵਿਚ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਸਾਰੇ ਇਕਜੁੱਟ ਹੋ ਕੇ ਕੰਮ ਕਰਨਗੇ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਕਪੂਰਥਲਾ ਹਲਕੇ ਦੇ ਸਾਬਕਾ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ, ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਢੱਪਈ, ਸੀਨੀਅਰ ਅਕਾਲੀ ਆਗੂ ਦਵਿੰਦਰਬੀਰ ਸਿੰਘ ਚਾਹਲ, ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ, ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਇੱਛਾ ਸਿੰਘ ਢੋਟ, ਸੀਨੀਅਰ ਅਕਾਲੀ ਆਗੂ ਠੇਕੇਦਾਰ ਕੁਲਵਿੰਦਰ ਸਿੰਘ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕਾਦੂਪੁਰ, ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਸਾਬਕਾ ਕੌਂਸਲਰ, ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਵੀਰ ਸਿੰਘ ਵਡਾਲਾ, ਸਰਕਲ ਪ੍ਰਧਾਨ ਜਰਨੈਲ ਸਿੰਘ ਬਾਜਵਾ, ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਜੱਲੋਵਾਲ, ਮਹਿੰਦਰ ਸਿੰਘ ਕਪੂਰਥਲਾ ਤੇ ਸੁਖਜੀਤ ਸਿੰਘ ਢੱਪਈ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਤੇ ਨਗਰ ਨਿਗਮ ਦੀ ਚੋਣ ਵਿਚ ਅਕਾਲੀ ਦਲ ਦੇ ਜਨਤਕ ਆਧਾਰ ਨੂੰ ਵੱਡਾ ਖੋਰਾ ਲੱਗਿਆ ਹੈ ਤੇ ਹਲਕਾ ਇੰਚਾਰਜ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਅਕਾਲੀ ਦਲ ਨਾਲ ਸਬੰਧਿਤ ਕੁੱਝ ਆਗੂ ਕਾਂਗਰਸ ਵਿਚ ਸ਼ਾਮਲ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸ਼ੋ੍ਰਮਣੀ ਅਕਾਲੀ ਦਲ ਨੇ ਹਲਕਾ ਇੰਚਾਰਜ ਮੌਜੂਦਾ ਹਲਕਾ ਇੰਚਾਰਜ ਨੂੰ ਬਦਲ ਕੇ ਨਵਾਂ ਹਲਕਾ ਇੰਚਾਰਜ ਨਿਯੁਕਤ ਨਾ ਕੀਤਾ ਤਾਂ ਹਲਕੇ ਵਿਚ ਅਕਾਲੀ ਦਲ ਦੀ ਸਥਿਤੀ ਹੋਰ ਬਦਤਰ ਹੋ ਜਾਵੇਗੀ | ਬੁਲਾਰਿਆਂ ਨੇ ਕਿਹਾ ਕਿ ਉਹ ਪਿਛਲੇ ਕਈ ਵਰਿ੍ਹਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸਿਪਾਹੀ ਵਜੋਂ ਕੰਮ ਕਰ ਰਹੇ ਹਨ, ਪਰ ਹਲਕਾ ਇੰਚਾਰਜ ਵਲੋਂ ਉਨ੍ਹਾਂ ਨੂੰ ਪਿਛਲੇ ਅਰਸੇ ਦੌਰਾਨ ਲਗਾਤਾਰ ਅਣਗੌਲਿਆ ਕੀਤੇ ਜਾਣ ਕਾਰਨ ਉਹ ਨਿਰਾਸ਼ ਹੋ ਕੇ ਘਰਾਂ ਵਿਚ ਬੈਠ ਗਏ ਸਨ | ਉਨ੍ਹਾਂ ਇਹ ਵੀ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਵਿਚ ਸ਼ਹਿਰ ਦੇ 50 ਵਾਰਡਾਂ ਵਿਚੋਂ ਅਕਾਲੀ ਦਲ ਦੇ ਕੇਵਲ ਤਿੰਨ ਉਮੀਦਵਾਰ ਜੇਤੂ ਰਹੇ, ਜਦਕਿ ਬਹੁਤ ਸਾਰੇ ਵਾਰਡਾਂ ਵਿਚ ਅਕਾਲੀ ਦਲ ਆਪਣੇ ਉਮੀਦਵਾਰ ਖੜ੍ਹੇ ਕਰਨ ਵਿਚ ਅਸਫ਼ਲ ਰਿਹਾ ਤੇ ਜਿਹੜੇ ਵਿਅਕਤੀ ਕੌਂਸਲਰ ਚੁਣੇ ਗਏ ਸਨ, (ਬਾਕੀ ਸਫ਼ਾ 8 ’ਤੇ)