ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ੋਨ ਇੰਚਾਰਜਾਂ ਦੀ ਵਿਸ਼ੇਸ਼ ਮੀਟਿੰਗ 22 ਨੂੰ
ਫਗਵਾੜਾ, 12 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰਦਿਆਂ ਜ਼ੋਨ ਇੰਚਾਰਜਾਂ ਅਤੇ ਸਹਾਇਕ ਜ਼ੋਨ ਇੰਚਾਰਜਾਂ ਦੀ ਵਿਸ਼ੇਸ਼ ਮੀਟਿੰਗ ਬਾਬਾ ਸਾਹਿਬ ਸਿੰਘ ਗੁਰਦੁਆਰਾ ਪਿੰਡ ਜੰਡੂਸਿੰਘਾ ਜ਼ਿਲ੍ਹਾ ਜਲੰਧਰ ਵਿਖੇ 22 ਅਕਤੂਬਰ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗੀ | ਮੀਟਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਇੰਜੀਨੀਅਰ ਹੈਪੀ ਕੌਲ ਅਤੇ ਵਿਧਾਨ ਹਲਕਾ ਫਿਲੌਰ ਦੇ ਇੰਚਾਰਜ ਭਾਈ ਦਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਾਰਟੀ ਦੇ ਕਾਰਜਕਾਰਨੀ ਪ੍ਰਧਾਨ ਸ. ਇਮਾਨ ਸਿੰਘ ਮਾਨ ਅਤੇ ਪਾਰਟੀ ਦੇ ਮੁੱਖ ਬੁਲਾਰੇ ਤੇ ਦੋਆਬਾ ਜ਼ੋਨ ਦੇ ਇੰਚਾਰਜ ਡਾਕਟਰ ਹਰਜਿੰਦਰ ਸਿੰਘ ਜੱਖੂ ਪਹੁੰਚਣਗੇ |
ਅਜੀਤ ਡੈਸਕ
13-10-2026