13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਸੁਲਤਾਨਪੁਰ ਲੋਧੀ, 12 ਅਕਤੂਬਰ (ਥਿੰਦ)-ਪੰਜਾਬ ਸਰਕਾਰ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਟੀਮ ਨੇ 15 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਸਮੇਤ 01 ਔਰਤ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਡੀਐਸਪੀ ਧਿਰੇਂਦਰ ਵਰਮਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਇੰਚਾਰਜ ਚੌਕੀ ਮੌਠਾਂਵਾਲ ਥਾਣਾ ਸੁਲਤਾਨਪੁਰ ਲੋਧੀ ਸਮੇਤ ਪੁਲਿਸ ਪਾਰਟੀ ਅੱਡਾ ਰਾਮਪੁਰ ਜਗੀਰ ਮੌਜੂਦ ਸਨ ਤਾਂ ਇੱਕ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਬਿੰਦਰ ਕੌਰ ਪਤਨੀ ਸ਼ੇਰ ਸਿੰਘ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਜੋ ਕਥਿਤ ਤੌਰ ’ ਤੇ ਨਸ਼ਾ ਵੇਚਣ ਦੀ ਆਦੀ ਹੈ ਅਤੇ ਇਸ ਸਮੇਂ ਆਪਣੇ ਘਰ ਤੋ ਬਾਹਰ ਪਿੰਡ ਤੋਤੀ ਤੋਂ ਸ਼ੇਰਪੁਰ ਦੋਨਾ ਵਾਲੀ ਸੜਕ ਤੇ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੀ ਹੈ | ਮੁਖ਼ਬਰ ਵੱਲੋਂ ਇਤਲਾਹ ਮਿਲਣ ਤੇ ਗੁਰਪ੍ਰੀਤ ਸਿੰਘ ਇੰਚਾਰਜ ਚੌਕੀ ਮੌਠਾਂਵਾਲ ਸਮੇਤ ਪੁਲਿਸ ਪਾਰਟੀ ਵੱਲੋਂ ਰੇਡ ਕਰਕੇ ਬਿੰਦਰ ਕੌਰ ਪਤਨੀ ਸ਼ੇਰ ਸਿੰਘ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ‘ਤੇ 15 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆ ਂ ਬਰਾਮਦ ਕੀਤੀਆਂ | ਜਿਸ ਤਹਿਤ ਉਸ ਵਿਰੁੱਧ ਥਾਣਾ ਸੁਲਤਾਨਪੁਰ ਲੋਧੀ ਵਿਚ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

ਅਜੀਤ ਡੈਸਕ 13-10-2026

ਪਿਛਲੀ ਖ਼ਬਰ ਐਸ.ਆਈ.ਆਰ. ਮੁਕੰਮਲ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਅੰਤਿਮ ਵੋਟਰ ਸੂਚੀ ’ਚ 24751 ਵੋਟਾਂ ਦਾ ਵਾਧਾ ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ’ਚ ਬਣੀ ਸਹਿਮਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।