13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਅੱਖਾਂ ਦਾ ਮੁਫ਼ਤ ਜਾਂਚ ਕੈਂਪ 25 ਨੂੰ

ਢਿਲਵਾਂ, 12 ਅਕਤੂਬਰ (ਗੋਬਿੰਦ ਸੁਖੀਜਾ)-ਯੂਨਾਈਟਿਡ ਸਿੱਖ ਮਿਸ਼ਨ ਫੋਨਤਾਨਾ ਸੀ. ਏ.

ਅਜੀਤ ਡੈਸਕ 13-10-2026
ਢਿਲਵਾਂ, 12 ਅਕਤੂਬਰ (ਗੋਬਿੰਦ ਸੁਖੀਜਾ)-ਯੂਨਾਈਟਿਡ ਸਿੱਖ ਮਿਸ਼ਨ ਫੋਨਤਾਨਾ ਸੀ.ਏ., ਯੂ.ਐਸ.ਏ. ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰਤਾਪ ਸਿੰਘ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫਤ ਜਾਂਚ ਕੈਂਪ 25 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਪੱਤੀ ਰਾਮੂ ਕੀ ਢਿਲਵਾਂ ਵਿਖੇ ਲਗਾਇਆ ਜਾ ਰਿਹਾ ਹੈ, ਮੁੱਖ ਪ੍ਰਬੰਧਕ ਨੰਬਰਦਾਰ ਹਰਪ੍ਰੀਤ ਸਿੰਘ, ਤਲਵਿੰਦਰ ਸਿੰਘ, ਮਨਰਾਜ ਸਿੰਘ ਸਾਬਕਾ ਕੌਂਸਲਰ ਢਿਲਵਾਂ ਨੇ ਦੱਸਿਆ ਕਿ ਅੱਖਾਂ ਦਾ ਮੁਆਇਨਾ ਸਵੇਰੇ 9:00 ਵਜੇ ਤੋਂ 1:00 ਵਜੇ ਤੱਕ ਕੀਤਾ ਜਾਵੇਗਾ | ਇਸ ਮੌਕੇ ਅੱਖਾਂ ਦੇ ਮਾਹਿਰ ਡਾ: ਅਮਨਦੀਪ ਸਿੰਘ ਅਰੋੜਾ (ਅਰੋੜਾ ਅੱਖਾਂ ਦਾ ਹਸਪਤਾਲ ਜਲੰਧਰ) ਮਰੀਜ਼ਾਂ ਦਾ ਚੈੱਕਅਪ ਕਰਨਗੇ,ਦਵਾਈ, ਰਿਹਾਇਸ਼, ਖ਼ੁਰਾਕ ਅਤੇ ਆਪ੍ਰੇਸ਼ਨ ਦੀ ਸੇਵਾ ਮੁਫਤ ਕੀਤੀ ਜਾਵੇਗੀ | ਐਨਕਾਂ ਆਪ੍ਰੇਸ਼ਨ ਵਾਲੇ ਮਰੀਜ਼ ਨੂੰ ਮੁਫਤ ਦਿੱਤੀਆਂ ਜਾਣਗੀਆਂ | ਨਜ਼ਰ ਦੀਆਂ ਐਨਕਾਂ ਲੋੜਵੰਦਾਂ ਨੂੰ ਮੁਫਤ ਦਿੱਤੀਆਂ ਜਾਣਗੀਆਂ |
ਪਿਛਲੀ ਖ਼ਬਰ ਕਿਸਾਨ ਦੀਆਂ ਮੱਝਾਂ ਚੋਰੀ ਕਰਨ ਵਾਲਾ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਸਟੇਟ ਬੈਂਕ ਆਫ਼ ਇੰਡੀਆ ਦੇ ਬਾਹਰੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।