13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਮਾਪੇ-ਅਧਿਆਪਕ ਮਿਲਣੀ

ਨਡਾਲਾ, 12 ਅਕਤੂਬਰ-(ਰਘਬਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਬਲਾਕ ਨੋਡਲ ਅਫ਼ਸਰ ਪਿ੍ੰਸੀਪਲ ਸੁਸ਼ਮਾ ਸ਼ਰਮਾ ਦੇ ਦਿਸ਼ਾ -ਨਿਰਦੇਸ਼ਾਂ ਤਹਿਤ ਤੇ ਸਕੂਲ ਮੁਖੀ ਗੁਰਨਾਮ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਸਕੂਲ ਮੁਖੀ ਗੁਰਨਾਮ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਅਜਿਹੇ ਪ੍ਰੋਗਰਾਮਾਂ ਨਾਲ ਮਾਪਿਆਂ ਨੂੰ ਵਿਦਿਆਰਥੀਆਂ ਦੀ ਵਿੱਦਿਅਕ ਕਾਰਗੁਜ਼ਾਰੀ ਬਾਰੇ ਜਾਣਕਾਰੀ ਮਿਲਦੀ ਹੈ | ਇਸ ਮੌਕੇ ਐਸ. ਐਮ.

ਅਜੀਤ ਡੈਸਕ 13-10-2026
ਨਡਾਲਾ, 12 ਅਕਤੂਬਰ-(ਰਘਬਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਬਲਾਕ ਨੋਡਲ ਅਫ਼ਸਰ ਪਿ੍ੰਸੀਪਲ ਸੁਸ਼ਮਾ ਸ਼ਰਮਾ ਦੇ ਦਿਸ਼ਾ -ਨਿਰਦੇਸ਼ਾਂ ਤਹਿਤ ਤੇ ਸਕੂਲ ਮੁਖੀ ਗੁਰਨਾਮ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਸਕੂਲ ਮੁਖੀ ਗੁਰਨਾਮ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਅਜਿਹੇ ਪ੍ਰੋਗਰਾਮਾਂ ਨਾਲ ਮਾਪਿਆਂ ਨੂੰ ਵਿਦਿਆਰਥੀਆਂ ਦੀ ਵਿੱਦਿਅਕ ਕਾਰਗੁਜ਼ਾਰੀ ਬਾਰੇ ਜਾਣਕਾਰੀ ਮਿਲਦੀ ਹੈ | ਇਸ ਮੌਕੇ ਐਸ.ਐਮ.ਸੀ. ਕਮੇਟੀ ਨੇ ਵਿਸ਼ੇਸ਼ ਤੌਰ ਤੇ ਸਕੂਲ ਦਾ ਦੌਰਾ ਕੀਤਾ, ਜਿਨ੍ਹਾਂ ਵਿਚ ਕਮੇਟੀ ਦੇ ਚੇਅਰਮੈਨ ਰਵਿੰਦਰ ਸਿੰਘ, ਅਨੂ, ਅਮਰਜੀਤ ਕੌਰ, ਗੋਪੀ ਰਾਮ, ਕੰਚਨ ਦੇਵੀ, ਬਲਵਿੰਦਰ ਸਿੰਘ, ਰਵਿੰਦਰ ਕੁਮਾਰ, ਓਾਕਾਰ ਸਿੰਘ ਬੀ ਆਰ ਸੀ ਹਾਜ਼ਰ ਸਨ | ਇਸ ਮੌਕੇ ਲੈਕਚਰਾਰ ਤਰਸੇਮ ਸਿੰਘ ਸੰਧੂ, ਲੈਕਚਰਾਰ ਮਲਕੀਤ ਸਿੰਘ, ਰਾਜਵਰਿੰਦਰ ਸਿੰਘ ਚੀਮਾ, ਲਾਇਬਰੇਰੀਅਨ ਰਜਿੰਦਰ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ, ਕੰਵਲਜੀਤ ਸਿੰਘ, ਦਿਨੇਸ਼ ਕੁਮਾਰ, ਸੁਰਿੰਦਰ ਕੌਰ, ਪੂਜਾ, ਕੁਮਾਰੀ ਅਲਕਾ ਰਾਣਾ, ਅਮਨਦੀਪ ਕੌਰ, ਸਤਿੰਦਰਪਾਲ ਕੌਰ, ਰਾਜਵਿੰਦਰ ਕੌਰ, ਸਰਬਜੀਤ ਕੌਰ, ਰਾਜਵਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |
ਪਿਛਲੀ ਖ਼ਬਰ ਕੈਂਟਰ ਨੇ ਐਕਟਿਵਾ ਨੂੰ ਮਾਰੀ ਟੱਕਰ, ਔਰਤ ਦੀ ਮੌਕੇ ’ਤੇ ਮੌਤ ਅਗਲੀ ਖ਼ਬਰ ਕਿਸਾਨ ਦੀਆਂ ਮੱਝਾਂ ਚੋਰੀ ਕਰਨ ਵਾਲਾ ਪੁਲਿਸ ਨੇ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।