13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਲਿਟਲ ਏਂਜਲ ਕੋ-ਐੱਡ ਸਕੂਲ ’ਚ ਲਗਾਇਆ ਕਰੀਅਰ ਮੇਲਾ ਵੱਖ-ਵੱਖ ਯੂਨੀਵਰਸਿਟੀ ਦੇ ਨੁਮਾਇੰਦਿਆਂ ਨੇ ਕੀਤੀ ਸ਼ਿਰਕਤ

ਕਪੂਰਥਲਾ, 12 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਲਿਟਲ ਏਂਜਲ ਕੋ-ਐੱਡ ਸਕੂਲ ਕਪੂਰਥਲਾ ਵਲੋਂ ਵਿਦਿਆਰਥੀਆਂ ਨੂੰ ਕਿੱਤਾ ਅਗਵਾਈ ਦੇਣ ਤੇ ਉਨ੍ਹਾਂ ਦਾ ਭਵਿੱਖ ਉੱਜਵਲ ਕਰਨ ਦੇ ਮਨੋਰਥ ਨਾਲ ਸਕੂਲ ਵਿਚ ਇਕ ਕਰੀਅਰ ਮੇਲਾ ਕਰਵਾਇਆ ਗਿਆ | ਜਿਸ ਵਿਚ ਜੀ. ਐਨ.

ਲਿਟਲ ਏਂਜਲ ਕੋ-ਐਡ ਸਕੂਲ ਕਪੂਰਥਲਾ ਵਿਚ ਲਗਾਏ ਗਏ ਕਰੀਅਰ ਮੇਲੇ ’ਚ ਸ਼ਾਮਿਲ ਹੋਏ ਵਿਦਿਆਰਥੀ | ਅਜੀਤ ਤਸਵੀਰ 13-10-2026
ਕਪੂਰਥਲਾ, 12 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਲਿਟਲ ਏਂਜਲ ਕੋ-ਐੱਡ ਸਕੂਲ ਕਪੂਰਥਲਾ ਵਲੋਂ ਵਿਦਿਆਰਥੀਆਂ ਨੂੰ ਕਿੱਤਾ ਅਗਵਾਈ ਦੇਣ ਤੇ ਉਨ੍ਹਾਂ ਦਾ ਭਵਿੱਖ ਉੱਜਵਲ ਕਰਨ ਦੇ ਮਨੋਰਥ ਨਾਲ ਸਕੂਲ ਵਿਚ ਇਕ ਕਰੀਅਰ ਮੇਲਾ ਕਰਵਾਇਆ ਗਿਆ | ਜਿਸ ਵਿਚ ਜੀ.ਐਨ.ਏ. ਯੂਨੀਵਰਸਿਟੀ ਫਗਵਾੜਾ, ਚਿਤਕਾਰਾ ਯੂਨੀਵਰਸਿਟੀ, ਪਾਰੁਲ ਯੂਨੀਵਰਸਿਟੀ ਗੁਜਰਾਤ, ਐਮੀਟੀ ਯੂਨੀਵਰਸਿਟੀ ਪੰਜਾਬ, ਡੀ.ਡੀ.ਏ., ਆਈ.ਡੀ.ਪੀ., ਆਈ.ਆਈ.ਐਲ.ਐਮ. ਯੂਨੀਵਰਸਿਟੀ, ਸੀ.ਜੀ.ਸੀ. ਲਾਂਡਰਾ, ਜੀ.ਡੀ. ਗੋਇਨਕਾ ਯੂਨੀਵਰਸਿਟੀ, ਸਾਊਥੈਂਪਟਨ ਯੂਨੀਵਰਸਿਟੀ, ਗ੍ਰਾਫਿਕਈਰਾ ਡੀਨ ਯੂਨੀਵਰਸਿਟੀ, ਵਿਜ਼ਨਰੀ ਲਰਨਿੰਗ ਪੁਆਇੰਟ, ਮੈਕ ਅਕੈਡਮੀ, ਦੂਨ ਡਿਫੈਂਸ ਅਕੈਡਮੀ ਸਮੇਤ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਕਰੀਅਰ ਮੇਲੇ ਵਿਚ ਸ਼ਮੂਲੀਅਤ ਕਰਕੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਕਰੀਅਰ ਦੇ ਮੌਕਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਯੂਨੀਵਰਸਿਟੀਆਂ ਦੇ ਨੁਮਾਇੰਦਿਆਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ, ਉੱਚ ਸਿੱਖਿਆ ਵਿਕਲਪਾਂ, ਦਾਖਲਾ ਪ੍ਰਕਿਰਿਆ ਤੇ ਭਵਿੱਖ ਦੇ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਮਾਰਗ ਦਰਸ਼ਨ ਪ੍ਰਦਾਨ ਕੀਤਾ | ਮੇਲੇ ਵਿਚ ਵਿਦਿਆਰਥੀਆਂ ਵਲੋਂ ਯੂਨੀਵਰਸਿਟੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਗਈ ਸਿੱਧੀ ਗੱਲਬਾਤ ਨਾਲ ਉਨ੍ਹਾਂ ਦੀਆਂ ਰੁਚੀਆਂ ਤੇ ਯੋਗਤਾਵਾਂ ਦੇ ਆਧਾਰ ‘ਤੇ ਸਹੀ ਕਰੀਅਰ ਮਾਰਗ ਚੁਣਨ ਦਾ ਮੌਕਾ ਪ੍ਰਦਾਨ ਕੀਤਾ ਗਿਆ | ਸਕੂਲ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਰੀਅਰ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਰੀਅਰ ਦੀ ਚੋਣ ਲਈ ਸਹੀ ਦਿਸ਼ਾ ਦੇਣਾ | ਉਨ੍ਹਾਂ ਦੇ ਸ਼ੰਕਿਆਂ ਦਾ ਹੱਲ ਕਰਨਾ ਤੇ ਭਵਿੱਖ ਦੀਆਂ ਚੁਨੌਤੀਆਂ ਲਈ ਤਿਆਰ ਕਰਨਾ ਸੀ | ਵਿਦਿਆਰਥੀਆਂ ਨੇ ਇਸ ਕਰੀਅਰ ਮੇਲੇ ਵਿਚ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ ਤੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਪੇਸ਼ਾਵਰ ਮਾਹਿਰਾਂ ਤੋਂ ਵੱਖ-ਵੱਖ ਖੇਤਰਾਂ ਬਾਰੇ ਜਾਣਕਾਰੀ ਹਾਸਲ ਕੀਤੀ | ਬੁਲਾਰੇ ਨੇ ਕਿਹਾ ਕਿ ਸਕੂਲ ਵਲੋਂ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਬਿਹਤਰ ਮੌਕਿਆਂ ਤੇ ਢੁਕਵੇਂ ਕਰੀਅਰ ਲਈ ਇਕ ਮਹੱਤਵਪੂਰਨ ਕਦਮ ਹੈ |
ਪਿਛਲੀ ਖ਼ਬਰ ਸਰਪੰਚ ਨੂੰ ਪੰਚਾਂ ਤੋਂ ਸਹਿਯੋਗ ਨਾ ਮਿਲਣ ਕਾਰਨ ਭੱਟੀਆਂ ਪਿੰਡ ਵਿਕਾਸ ਪੱਖੋ ਪੱਛੜਿਆ ਸਰਪੰਚ ਦਾ ਕੋਰਮ ਪੂਰਾ ਨਹੀਂ ਰਿਹਾ-... ਅਗਲੀ ਖ਼ਬਰ ਖਿਡਾਰੀਆਂ ਨੂੰ ਸਖ਼ਤ ਮਿਹਨਤ ਨਾਲ ਤਿਆਰੀ ਕਰਨੀ ਚਾਹੀਦੀ ਹੈ : ਡਾ. ਦੀਪਕ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।