14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਤਿੰਨ ਦਿਨ ਚੱਲਣ ਵਾਲੀ ਸ੍ਰੀ ਮਾਂ ਪਾਲਕੀ ਫੇਰੀ ਲਈ ਸੰਗਤਾਂ ’ਚ ਭਾਰੀ ਉਤਸ਼ਾਹ

ਭੁਲੱਥ, 13 ਅਕਤੂਬਰ (ਮਨਜੀਤ ਸਿੰਘ ਰਤਨ)-ਜੇ. ਐਮ.

ਅਜੀਤ ਡੈਸਕ 14-10-2026
ਭੁਲੱਥ, 13 ਅਕਤੂਬਰ (ਮਨਜੀਤ ਸਿੰਘ ਰਤਨ)-ਜੇ.ਐਮ.ਡੀ. ਸੇਵਾਦਾਰ ਪਰਿਵਾਰ ਭੁਲੱਥ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਅਧਿਆਤਮਿਕ ਅਤੇ ਰੂਹਾਨੀ ਸਮਾਗਮ ‘ਨੂਰ ਜੋਤਾਂ ਵਾਲੀ-2026’ ਦੀ ਲੜੀ ਤਹਿਤ ਧਾਰਮਿਕ ਸਮਾਗਮਾਂ ਦਾ ਆਗਾਜ਼ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ | 15 ਅਕਤੂਬਰ ਤੋਂ 20 ਅਕਤੂਬਰ ਤੱਕ ਚੱਲਣ ਵਾਲੇ ਇਸ ਰੂਹਾਨੀ ਸਮਾਗਮ ਨੂੰ ਲੈ ਕੇ ਸੰਗਤਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਅੱਸੂ ਦੇ ਨਵਰਾਤਰਿਆਂ ਨੂੰ ਮੁੱਖ ਰੱਖਦਿਆਂ ਪਹਿਲੇ ਨਵਰਾਤਰੇ ਮੌਕੇ ਅਖੰਡ ਜੋਤ ਦਾ ਪ੍ਰਕਾਸ਼ ਕੀਤਾ ਗਿਆ | ਇਸ ਮੌਕੇ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਮਾਤਾ ਰਾਣੀ ਦਾ ਸਿਮਰਨ ਕੀਤਾ ਅਤੇ ਸਮਾਗਮ ਦੀ ਸਫ਼ਲਤਾ ਲਈ ਅਰਦਾਸ ਕੀਤੀ | ਸਮਾਗਮ ਦੀ ਰਵਾਇਤ ਅਨੁਸਾਰ ਸ਼ਾਮ ਸਮੇਂ ਸ਼੍ਰੀ ਮਾਂ ਦੀ ਪਾਲਕੀ ਫੇਰੀ ਕੱਢੀ ਗਈ | ਪਾਲਕੀ ਫੇਰੀ ਦੌਰਾਨ ਸੰਗਤਾਂ ’ਚ ਵਿਸ਼ੇਸ਼ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ | ਤਿੰਨ ਦਿਨ ਚੱਲਣ ਵਾਲੀ ਇਸ ਪਾਲਕੀ ਫੇਰੀ ਵਿੱਚ ਸ਼ਾਮਲ ਹੋਣ ਲਈ ਸ਼ਰਧਾਲੂਆਂ ਵਿੱਚ ਕਾਫ਼ੀ ਉਤਸੁਕਤਾ ਹੈ | ਜੇ.ਐਮ.ਡੀ. ਸੇਵਾਦਾਰ ਪਰਿਵਾਰ ਦੇ ਮੈਂਬਰਾਂ ਅਤੇ ਸੇਵਾਦਾਰਾਂ ਵਲੋਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਾਤਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤਾਂ ਸੇਵਾ ਵਿੱਚ ਆਪਣਾ ਯੋਗਦਾਨ ਪਾ ਰਹੀਆਂ ਹਨ |
ਪਿਛਲੀ ਖ਼ਬਰ ਸੜਕ ਹਾਦਸੇ ’ਚ ਮਹਿਲਾ ਦੀ ਹੋਈ ਮੌਤ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਚੇਅਰਮੈਨ ਸਰਬਜੀਤ ਸਿੰਘ ਪੱਪਲ ਵਲੋਂ ਬਰਿਆਰ ਮੰਡੀ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।