‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੂਰੀ ਤਰ੍ਹਾਂ ਫੇਲ੍ਹ, ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਅਸਤੀਫ਼ਾ ਦੇਣ-ਖੁਰਾਣਾ
ਫਗਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਹਲਕਾ ਫਗਵਾੜਾ ਦੇ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੀ ਰੋਕਥਾਮ ਦੇ ਮੁੱਦੇ ’ਤੇ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਸੂਬੇ ਵਿਚ ਨਸ਼ਿਆਂ ਦਾ ਕਾਰੋਬਾਰ ਅਤੇ ਅਪਰਾਧਿਕ ਘਟਨਾਵਾਂ ਵੱਧ ਗਈਆਂ ਹਨ ਅਤੇ ਗੰਭੀਰ ਚਿੰਤਾ ਦਾ ਵਿਸ਼ਾ ਹਨ | ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਨੇ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਆਮ ਲੋਕਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ | ਪਾਰਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਉਹ ਇਸ ਗੰਭੀਰ ਸਥਿਤੀ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ |