14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨੌਜਵਾਨਾਂ ਦੇ ਜੰਤਰ ਮੰਤਰ ਦਿੱਲੀ ਸੰਘਰਸ਼ ਦੇ ਸਮਰਥਨ ’ਚ ਰੋਸ ਪ੍ਰਦਰਸ਼ਨ ਭਲਕੇ

ਫਗਵਾੜਾ, 13 ਅਕਤੂਬਰ (ਹਰਜੋਤ ਸਿੰਘ ਚਾਨਾ)-ਜੰਤਰ ਮੰਤਰ ਦਿੱਲੀ ਵਿਖੇ ਵੋਟ ਚੋਰ ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਸੰਘਰਸ਼ਸ਼ੀਲ ਨੌਜਵਾਨਾਂ ’ਤੇ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਅੰਨ੍ਹੇਵਾਹ ਤਸ਼ੱਦਦ ਅਤੇ ਕੀਤੀਆਂ ਜਾ ਰਹੀਆਂ ਗਿ੍ਫ਼ਤਾਰੀਆਂ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਲੋਕ ਹਿਤੈਸ਼ੀ ਕਾਫ਼ਲਾ ਫਗਵਾੜਾ ਦੇ ਆਗੂਆਂ ਸੁਖਦੇਵ ਸਿੰਘ, ਕੁਲਦੀਪ ਸਿੰਘ ਕੌੜਾ, ਹੰਸ ਰਾਜ ਬੰਗੜ, ਜਸਵਿੰਦਰ ਸਿੰਘ ਤੇ ਹਰਚਰਨ ਭਾਰਤੀ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਨੌਜਵਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਜੰਤਰ ਮੰਤਰ ਦਿੱਲੀ ਵਿਖੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਦੇਸ਼ ਭਰ ਦੇ ਨੌਜਵਾਨਾਂ ਤੇ ਕੀਤਾ ਜਾ ਰਿਹਾ ਅੰਨ੍ਹੇਵਾਹ ਤਸ਼ੱਦਦ ਤੇ ਕੀਤੀਆਂ ਜਾ ਰਹੀਆਂ ਗਿ੍ਫ਼ਤਾਰੀਆਂ ਤੁਰੰਤ ਬੰਦ ਕੀਤੀਆਂ ਜਾਣ, ਗਿ੍ਫ਼ਤਾਰ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਦੇ ਹੋਏ ਨੌਜਵਾਨਾਂ ਦੀ ਲੀਡਰਸ਼ਿਪ ਨਾਲ ਸੁਖਾਵੇਂ ਮਾਹੌਲ ਵਿਚ ਗੱਲਬਾਤ ਕਰਦੇ ਹੋਏ, ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਦਾ ਅਸਤੀਫ਼ਾ ਤੁਰੰਤ ਲਿਆ ਜਾਵੇ | ਲੋਕ ਹਿਤੈਸ਼ੀ ਕਾਫ਼ਲਾ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੰਤਰ ਮੰਤਰ ਦਿੱਲੀ ਵਿਖੇ ਨੌਜਵਾਨਾਂ ਦੇ ਚੱਲ ਰਹੇ ਸੰਘਰਸ਼ ਦਾ ਸਮਰਥਨ ਤੇ ਉਨ੍ਹਾਂ ਨਾਲ ਇੱਕ ਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਫਗਵਾੜਾ ਵਿਚ 15 ਅਕਤੂਬਰ ਨੂੰ ਠੀਕ 3 ਵਜੇ ਇਨਸਾਫ਼ ਪਸੰਦ ਲੋਕਾਂ ਵਲੋਂ ਨਗਰ ਨਿਗਮ ਦਫ਼ਤਰ ਫਗਵਾੜਾ ਦੇ ਨੇੜੇ ਜੀ ਟੀ ਰੋਡ ਕਿਨਾਰੇ ਉੱਤੇ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ |

ਅਜੀਤ ਡੈਸਕ 14-10-2026

ਪਿਛਲੀ ਖ਼ਬਰ 2027 ਵਿਚ ਪੰਜਾਬ ਅੰਦਰ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਹੋਵੇਗੀ-ਨਵਤੇਜ ਸਿੰਘ ਚੀਮਾ ਅਗਲੀ ਖ਼ਬਰ ਪੰਜਾਬ ਜਲ ਖੇਡਾਂ ਦੇ ਖੇਤਰ ’ਚ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਮੋਹਰੀ ਸੂਬਾ ਬਣ ਕੇ ਉਭਰੇਗਾ : ਕੁਲਤਾਰ ਸਿੰਘ ਸੰਧਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।