15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਐਸ.ਡੀ.ਐਮ. ਫਗਵਾੜਾ ਡਾ. ਨਵਜੋਤ ਸ਼ਰਮਾ ਵਲੋਂ ਪਿੰਡਾਂ ਦਾ ਦੌਰਾ

ਖਲਵਾੜਾ, 14 ਅਕਤੂਬਰ (ਮਨਦੀਪ ਸਿੰਘ ਸੰਧੂ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਲਈ ਚੱਲ ਰਹੀ ਮੁਹਿੰਮ ਤਹਿਤ ਐਸ. ਡੀ.

ਅਜੀਤ ਡੈਸਕ 15-10-2026
ਖਲਵਾੜਾ, 14 ਅਕਤੂਬਰ (ਮਨਦੀਪ ਸਿੰਘ ਸੰਧੂ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਲਈ ਚੱਲ ਰਹੀ ਮੁਹਿੰਮ ਤਹਿਤ ਐਸ.ਡੀ.ਐਮ. ਫਗਵਾੜਾ ਡਾ. ਨਵਜੋਤ ਸ਼ਰਮਾ ਨੇ ਅੱਜ ਖੇਤੀਬਾੜੀ ਅਫ਼ਸਰ ਪਰਮਜੀਤ ਸਿੰਘ ਸਮੇਤ ਹੌਟਸਪੌਟ ਵਜੋਂ ਪਿੰਡ ਖਲਵਾੜਾ ਅਤੇ ਨੇੜਲੇ ਪਿੰਡਾਂ ਢੱਕ ਪੰਡੋਰੀ, ਬਿਸ਼ਨਪੁਰ ਆਦਿ ਦਾ ਖੇਤਾਂ ’ਚ ਜਾ ਕੇ ਦੌਰਾ ਕੀਤਾ | ਦੌਰੇ ਦੌਰਾਨ ਐਸ.ਡੀ.ਐਮ. ਨੇ ਖੇਤਾਂ ਵਿਚ ਕੰਬਾਈਨ ਹਾਰਵੈਸਟਰਾਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਇਹ ਯਕੀਨੀ ਬਣਾਇਆ ਕਿ ਸਾਰੀਆਂ ਕੰਬਾਈਨਾਂ ਐਸ.ਐਮ.ਐਸ. (ਸੁਪਰ ਸਟਰਾਅ ਮੈਨੇਜਮੈਂਟ ਸਿਸਟਮ) ਨਾਲ ਹੀ ਚੱਲ ਰਹੀਆਂ ਹਨ | ਉਨ੍ਹਾਂ ਨੇ ਕੰਬਾਈਨ ਮਾਲਕਾਂ ਅਤੇ ਚਾਲਕਾਂ ਨੂੰ ਹਦਾਇਤ ਕੀਤੀ ਕਿ ਬਿਨਾਂ ਐਸ.ਐਮ.ਐਸ. ਦੇ ਕੋਈ ਵੀ ਕੰਬਾਈਨ ਖੇਤਾਂ ਵਿਚ ਨਾ ਚਲਾਈ ਜਾਵੇ | ਇਸ ਮੌਕੇ ਉਨ੍ਹਾਂ ਨੇ ਦੇਖਿਆ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੀ.ਆਰ.ਐਮ. (ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ) ਮਸ਼ੀਨਾਂ ਰਾਹੀਂ ਇਸ ਦਾ ਪ੍ਰਬੰਧਨ ਕਰ ਰਹੇ ਹਨ | ਐਸ.ਡੀ.ਐਮ. ਨੇ ਪਰਾਲੀ ਦਾ ਸਹੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰ ਕਿਸਾਨਾਂ ਨੂੰ ਵੀ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ | ਡਾ. ਨਵਜੋਤ ਸ਼ਰਮਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ, ਜਿਸ ਦਾ ਮਨੁੱਖੀ ਸਿਹਤ ‘ਤੇ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਜ਼ਮੀਨ ਦੇ ਲਾਭਦਾਇਕ ਜੀਵ-ਜੰਤੂ ਤੇ ਜੈਵਿਕ ਮਾਦਾ ਵੀ ਨਸ਼ਟ ਹੋ ਜਾਂਦੇ ਹਨ | ਖੇਤੀਬਾੜੀ ਅਫ਼ਸਰ ਪਰਮਜੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬਧ ਆਧੁਨਿਕ ਮਸ਼ੀਨਰੀ ਅਤੇ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ |
ਪਿਛਲੀ ਖ਼ਬਰ ਲਿੱਟਾਂ ਵਲੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਖੇਧੀ ਅਗਲੀ ਖ਼ਬਰ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ-ਰਜਿੰਦਰ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।