17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਦੀਆਂ 3 ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਰਹੀਆਂ

ਕਪੂਰਥਲਾ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਆਈ. ਕੇ.

ਅਜੀਤ ਡੈਸਕ 17-10-2026
ਕਪੂਰਥਲਾ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਬੀ.ਵਾਕ ਬਿਊਟੀ ਥੈਰੇਪੀ ਨਾਲ ਸੰਬੰਧਿਤ ਤਿੰਨ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਬੀ.ਵੋਕ ਬਿਊਟੀ ਥੈਰੇਪੀ ਦੀ ਵਿਦਿਆਰਥਣ ਨਵਜੋਤ ਕੌਰ ਨੇ 9.26 ਸੀ.ਜੀ.ਪੀ.ਏ. ਲੈ ਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਦੂਜਾ, ਅਰਸ਼ਦੀਪ ਕੌਰ ਨੇ 9.15 ਸੀ.ਜੀ.ਪੀ.ਏ. ਲੈ ਕੇ ਚੌਥਾ ਤੇ ਗੁਰਲੀਨ ਕੌਰ ਨੇ 9.1 ਸੀ.ਜੀ.ਪੀ.ਏ . ਲੈ ਕੇ ਮੈਰਿਟ ਸੂਚੀ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੀ ਮੈਨੇਜਿੰਗ ਡਾਇਰੈਕਟਰ ਡਾ. ਵਿਕਰਮ ਆਨੰਦ, ਡਾਇਰੈਕਟਰ ਰੂਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ, ਉਨ੍ਹਾਂ ਦੇ ਮਾਤਾ ਪਿਤਾ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਵਿਕਰਮ ਆਨੰਦ ਨੇ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦੀ ਸ਼ਾਨਦਾਰ ਸਫ਼ਲਤਾ ਦੂਜੇ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣੇਗੀ | ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਦਾ ਸਿਹਰਾ ਕਾਲਜ ਦੇ ਮਿਹਨਤੀ ਸਟਾਫ਼ ਸਿਰ ਬੰਨ੍ਹਿਆ |
ਪਿਛਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਵਲੋਂ ਪਾਰਟੀ ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਤੇ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਤੇ... ਅਗਲੀ ਖ਼ਬਰ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਤੇ ਹੋਰ ਆਗੂਆਂ ਵਲੋਂ ਵਕਫ਼ ਬੋਰਡ ਦੇ ਅਸਟੇਟ ਅਫ਼ਸਰ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।