17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅੰਤਰ ਜ਼ਿਲ੍ਹਾ ਅਥਲੈਟਿਕ ਮੀਟ ’ਚ ਲਿਟਲ ਏਂਜਲਸ ਕੋ-ਐੱਡ ਸਕੂਲ ਦੀ ਸਰਗੁਨ ਕੌਰ ਪਹਿਲੇ ਸਥਾਨ ’ਤੇ ਰਹੀ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮਹਿਲਾ ਜ਼ਖ਼ਮੀ

ਕਪੂਰਥਲਾ, 16 ਅਕਤੂਬਰ (ਵਿ. ਪ੍ਰ.)

ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਮਹਿਲਾ | ਤਸਵੀਰ: ਤਿਲਕਰਾਜ 17-10-2026
ਕਪੂਰਥਲਾ, 16 ਅਕਤੂਬਰ (ਵਿ.ਪ੍ਰ.)-ਲਿਟਲ ਏਂਜਲਸ ਕੋ-ਐੱਡ ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਸਰਗੁਨ ਕੌਰ ਨੇ 70ਵੀਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਅਥਲੈਟਿਕ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਚ ਕਰਵਾਈ ਗਈ ਇਸ ਅਥਲੈਟਿਕ ਮੀਟ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਿਤ ਖਿਡਾਰੀਆਂ ਨੇ ਭਾਗ ਲਿਆ ਸੀ | ਸਰਗੁਨ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ, ਡੀਨ ਆਫ਼ ਐਡਮਨਿਸਟਰੇਸ਼ਨ ਪ੍ਰੀਤ ਖਿੰਡਾ ਤੇ ਸਕੂਲ ਦੀ ਉਪ ਪਿ੍ੰਸੀਪਲ ਬਬੀਤਾ ਨੇ ਸਰਗੁਣ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਸਕੂਲ ਦੇ ਸਟਾਫ਼ ਨੇ ਵੀ ਸਰਗੁਨ ਕੌਰ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸੜਕ ਕਿਨਾਰੇ ਜ਼ਖ਼ਮੀ ਬੇਹੋਸ਼ੀ ਦੀ ਹਾਲਤ ’ਚ ਮਿਲਿਆ ਵਿਅਕਤੀ ਅਗਲੀ ਖ਼ਬਰ ਪੰਚਾਇਤ ਸੰਮਤੀ ਕਪੂਰਥਲਾ ਦੀ ਮੀਟਿੰਗ-ਵੱਖ-ਵੱਖ ਮਾਮਲਿਆਂ ਬਾਰੇ ਕੀਤਾ ਗਿਆ ਵਿਚਾਰ-ਵਟਾਂਦਰਾ ਜਨਮ ਦਿਨ ਮੁਬਾਰਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।